Saturday, 27 April 2024

 

 

ਖ਼ਾਸ ਖਬਰਾਂ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਉੱਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦੇਣ ਵਾਲੇ ਸਟਿੱਕਰਾਂ ਦੀ ਮੁਹਿੰਮ ਦਾ ਅਗਾਜ਼ ਸੇਫ ਸਕੂਲ ਵਾਹਨ ਦੀ ਟੀਮ ਨੇ 28 ਸਕੂਲੀ ਵੈਨਾਂ ਦੇ ਕੱਟੇ ਚਲਾਨ ਲੋਕ ਸਭਾ ਚੋਣਾਂ 2024: ਜਮਹੂਰੀਅਤ ਦੀ ਤੰਦਰੁਸਤੀ ਵਧਾਉਣਗੇ ਫ਼ਲ ਹਲਕਾ ਖਡੂਰ ਸਾਹਿਬ ਲਈ ਹੋਣ ਜਾ ਰਹੀਆਂ ਲੋਕ ਸਭਾ ਚੋਣਾ-2024 ਦੌਰਾਨ ਪਹਿਲੀ ਜੂਨ ਨੂੰ ਲੋਕਤੰਤਰ ਦੇ ਤਿਉਹਾਰ ਵਿੱਚ ਹਰ ਇੱਕ ਵੋਟਰ ਆਪਣੀ ਸ਼ਮੂਲੀਅਤ ਜ਼ਰੂਰ ਕਰੇ-ਸੰਦੀਪ ਕੁਮਾਰ ਜ਼ਿਲਾ ਚੋਣ ਅਫਸਰ ਸੰਦੀਪ ਕੁਮਾਰ ਵੱਲੋਂ ਰਾਜਨੀਤਿਕ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਸੇਫ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜਰ ਸਬ ਡਵੀਜਨ, ਸ੍ਰੀ ਮੁਕਤਸਰ ਸਾਹਿਬ ਅਧੀਨ ਸਕੂਲ ਬੱਸਾਂ/ਵੈਨਾਂ ਦੀ ਕੀਤੀ ਗਈ ਚੈਕਿੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁਗਲ ਵੱਲੋਂ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਯਤਨਾਂ ਸਦਕਾ ਲਿਫਟਿੰਗ ਵਿਚ ਦਿਨ-ਬ-ਦਿਨ ਆ ਰਹੀ ਤੇਜੀ, ਬੀਤੇ ਦਿਨ ਵਿਚ ਹੋਈ 31569 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਵੋਟ ਪਾਉਣ ਤੋਂ ਪਹਿਲਾਂ ਕੰਮ ਅਤੇ ਕਿਰਦਾਰ ਨੂੰ ਦੇਖਣ ਲੋਕ : ਐਨ.ਕੇ. ਸ਼ਰਮਾ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗ੍ਰਿਫ਼ਤਾਰ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ

 

ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸੀ ਵਿਜਲ ਐਪ ਰਾਹੀਂ ਕੀਤੀ ਜਾ ਸਕਦੀ ਹੈ ਸਿ਼ਕਾਇਤ : ਘਨਸ਼ਾਮ ਥੋਰੀ

ਲੋਕ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਕੀਤੀ ਮੀਟਿੰਗ

Ghanshyam Thori, DC Amritsar, Amritsar, Deputy Commissioner Amritsar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਅੰਮ੍ਰਿਤਸਰ , 28 Mar 2024

ਲੋਕ ਸਭਾ ਚੋਣਾਂ ਨੂੰ ਲੈ ਕੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਦਿਹਾਤੀ ਸ੍ਰੀ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਵਿੱਚ ਆਪਸੀ ਤਾਲਮੇਲ ਨੂੰ ਲੈ ਕੇ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਰਿਟਰਨਿੰਗ ਅਫਸਰਾਂ ਨੂੰ ਕਿਹਾ ਕਿ ਉਹ ਪੁਲਿਸ ਅਧਿਕਾਰੀਆਂ ਨਾਲ ਆਪਣਾ ਤਾਲਮੇਲ ਬਣਾ ਕੇ ਰੱਖਣ ਅਤੇ ਜੇਕਰ ਕੋਈ ਪੋਲਿੰਗ ਬੂਥ ਵਿੱਚ ਤਬਦੀਲੀ ਆਉਂਦੀ ਹੈ ਤਾਂ ਉਸਦੀ ਸੂਚਨਾ ਆਪਸ ਵਿੱਚ ਸਾਂਝੀ ਕੀਤੀ ਜਾਵੇ।

ਸ੍ਰੀ ਥੋਰੀ ਨੇ ਦੱਸਿਆ ਕਿ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਚੋਣ ਕਮਿਸ਼ਨਰ ਵਲੋਂ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਇਸੇ ਹੀ ਲੜੀ ਤਹਿਤ ਚੋਣ ਕਮਿਸ਼ਨ ਨੇ ਸੀ ਵਿਜਲ ਨਾਂ ਦੀ ਐਪ ਲਾਂਚ ਕੀਤੀ ਹੈ ਅਤੇ ਇਸ ਐਪ ਰਾਹੀਂ ਕੋਈ ਵੀ ਵਿਅਕਤੀ ਚੋਣ ਜਾਬਤੇ ਦੀ ਉ਼ਲੰਘਣਾ ਸਬੰਧੀ ਸਿ਼ਕਾਇਤ ਦਰਜ਼ ਕਰਵਾ ਸਕਦਾ ਹੈ ਅਤੇ ਦਰਜ਼ ਕਰਵਾਈ ਸਿ਼ਕਾਇਤ ਤੇ 100 ਮਿੰਟ ਦੇ ਅੰਦਰ ਅੰਦਰ ਕਾਰਵਾਈ ਕੀਤੀ ਜਾਂਦੀ ਹੈ।

ਉਨਾਂ ਦੱਸਿਆ ਕਿ ਇਹ ਐਪ ਉਸ ਲੋਕੇਸ਼ਨ ਨੂੰ ਆਪਣੇ ਆਪ ਚੁੱਕ ਲੈਂਦੀ ਹੈ, ਜਿਥੇ ਵਿਅਕਤੀ ਸਿ਼ਕਾਇਤ ਕਰ ਰਿਹਾ ਹੈ ਅਤੇ ਕੈਮਰੇ ਨਾਲ ਲਾਇਵ ਫੋਟੋ ਜਾਂ ਸੂਟ ਕਰਕੇ ਅਪਲੋਡ ਕੀਤੀ ਜਾ ਸਕਦੀ ਹੈ। ਉਨਾਂ ਕਿਹਾ ਕਿ ਇਸ ਐਪ ਤੇ ਸਿਰਫ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਭੇਜੀ ਜਾਵੇ। ਜਿਲ੍ਹਾ ਚੋਣ ਅਧਿਕਾਰੀ ਨੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਆਪੋ ਆਪਣੇ ਇਲਾਕੇ ਵਿੱਚ ਲੱਗੇ ਹੋਏ ਨਾਜਾਇਜ ਪੋਸਟਰਾਂ ਤੇ ਬੈਨਰਾਂ ਨੂੰ ਤੁਰੰਤ ਹਟਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਪ੍ਰਿੰਟਿੰਗ ਪ੍ਰੈਸਾਂ ਵਾਲੇ ਚੋਣਾਂ ਸਬੰਧੀ ਤਿਆਰ ਕੀਤੀ ਗਈ ਸਮੱਗਰੀ ਤੇ ਉਸਦੀ ਗਿਣਤੀ ਅਤੇ ਪ੍ਰਿੰਟਿੰਗ ਪ੍ਰੈਸ ਦਾ ਨਾਮ ਜ਼ਰੂਰ ਪ੍ਰਿੰਟ ਹੋਵੇ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ ਆਪਣੇ ਇਲਾਕੇ ਅਧੀਨ ਆਉਂਦੇ ਪੋਲਿੰਗ ਅਤੇ ਗਿਣਤੀ ਕੇਂਦਰਾਂ ਦੀ ਜਾਂਚ ਕਰਨ ਤਾਂ ਜੋ ਬਾਅਦ ਵਿੱਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਐਸ.ਐਸ.ਪੀ. ਦਿਹਾਤੀ ਸ: ਸਤਿੰਦਰ ਸਿੰਘ ਨੇ ਕਿਹਾ ਕਿ ਸ਼ੱਕੀ ਵਿਅਕਤੀਆਂ ਤੇ ਨਜ਼ਰ ਰੱਖੀ ਜਾਵੇ ਤਾਂ ਜੋ ਉਹ ਕਿਸੇ ਕਿਸਮ ਦੀ ਚੋਣ ਜ਼ਾਬਤੇ ਦੀ ਉਲੰਘਣਾ ਨਾ ਕਰ ਸਕਣ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਮੈਡਮ ਜੋਤੀ ਬਾਲਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਮੈਡਮ ਗੁਰਸਿਮਰਨ ਕੌਰ ਐਸ.ਡੀ.ਐਮ. ਅੰਮ੍ਰਿਤਸਰ ਸ: ਮਨਕੰਵਲ ਸਿੰਘ ਚਾਹਲ, ਐਸ.ਡੀ.ਐਮ. ਬਾਬਾ ਬਕਾਲਾ ਸ: ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਮਜੀਠਾ ਡਾ. ਹਰਨੂਰ ਕੌਰ ਢਿੱਲੋਂ, ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰ ਪਾਲ ਸਿੰਘ, ਆਰ.ਟੀ.ਏ ਸ: ਅਰਸ਼ਦੀਪ ਸਿੰਘ ਤੋਂ ਇਲਾਵਾ ਹੋਰ ਪ੍ਰਸਾਸ਼ਨਿਕ ਅਧਿਕਾਰੀ ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD