Saturday, 27 April 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ

 

ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ -ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ

ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ, ਐਫ.ਸੀ.ਆਈ. ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 28 Mar 2024

ਕਣਕ ਦੀ ਸੁਚਾਰੂ, ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਆੜ੍ਹਤੀਆਂ ਐਸੋਸੀਏਸ਼ਨਾਂ, ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ। ਮੀਟਿੰਗਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੀਜ਼ਨ ਦੌਰਾਨ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਕਣਕ ਦੀ ਖਰੀਦ 1 ਅਪ੍ਰੈਲ 2024 ਤੋਂ ਸ਼ੁਰੂ ਹੋ ਜਾਵੇਗੀ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਅਗੇਤੇ ਪ੍ਰਬੰਧ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ 'ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ, ਐਸ.ਡੀ.ਐਮ. ਵਿਕਾਸ ਹੀਰਾ, ਡੀ.ਐਫ.ਐਸ.ਸੀ. (ਲੁਧਿਆਣਾ ਪੂਰਬੀ) ਸ਼ੈਫਾਲੀ ਚੋਪੜਾ, ਡੀ.ਐਫ.ਐਸ.ਸੀ. (ਲੁਧਿਆਣਾ ਪੱਛਮੀ) ਸੰਜੇ ਚੋਪੜਾ, ਡਿਵੀਜ਼ਨਲ ਮੈਨੇਜਰ ਐਫ.ਸੀ.ਆਈ., ਐਮ.ਐਨੀ ਮੀਨਾ, ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੁਧੀਰ ਕੁਮਾਰ, }ਲ੍ਹਾ ਮੈਨੇਜਰ ਪਨਸਪ ਅਨੰਤ ਸ਼ਰਮਾ, ਜ਼ਿਲ੍ਹਾ ਮੈਨੇਜਰ ਪੀ.ਐਸ.ਡਬਲਿਊ.ਸੀ. ਸੁਖਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਗੁਰਮਤ ਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਪ੍ਰਕਾਸ਼ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

ਮੀਟਿੰਗ ਵਿੱਚ ਖੰਨਾ (ਏਸ਼ੀਆ ਦੀ ਸਭ ਤੋਂ ਵੱਡੀ ਮੰਡੀ), ਜਗਰਾਉਂ, ਸਾਹਨੇਵਾਲ, ਮਾਛੀਵਾੜਾ, ਰਾਏਕੋਟ, ਮੁੱਲਾਂਪੁਰ, ਦੋਰਾਹਾ ਸਮੇਤ ਹੋਰ ਇਲਾਕਿਆਂ ਦੇ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਸੁਝਾਅ ਵੀ ਮੰਗੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ (ਮੰਡੀਆਂ) ਵਿੱਚ ਕਰੀਬ 8.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ।

ਡਿਪਟੀ ਕਮਿਸ਼ਨਰ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਜ਼ਮੀਨੀ ਪੱਧਰ 'ਤੇ ਬਿਨਾਂ ਕਿਸੇ ਦੇਰੀ ਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੇ ਖਰੀਦ ਕਾਰਜਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਤਾਂ ਜੋ ਖਰੀਦ ਦੇ ਨਿਰਧਾਰਤ ਹਿੱਸੇ ਅਨੁਸਾਰ ਕਣਕ ਦੀ ਤੁਰੰਤ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਹਰੇਕ ਖਰੀਦ ਕੇਂਦਰ ਵਿੱਚ ਕਣਕ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਉਪਕਰਨਾਂ ਦਾ ਲੋੜੀਂਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ।

(ਸਬ-ਹੈਡ) - ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨਾਂ ਦੀ ਵਰਤੋਂ ਦੀ ਇਜਾਜ਼ਤ ਨਹੀਂ ਹੈ:

ਕਿਸੇ ਵੀ ਅਣਸੁਖਾਵੀਂ ਘਟਨਾ ਅਤੇ ਫ਼ਸਲ ਦੇ ਨੁਕਸਾਨ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਸਾਹਨੀ ਨੇ ਹੁਕਮ ਜਾਰੀ ਕੀਤੇ ਹਨ ਕਿ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਖੇਤਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੰਬਾਈਨਾਂ ਦੀ ਵਰਤੋਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾ ਸਕਦੀ ਹੈ। ਇਹ ਹੁਕਮ 1973 ਦੇ ਕ੍ਰਿਮੀਨਲ ਪ੍ਰੋਸੀਜਰ ਕੋਡ (ਸੀ.ਆਰ.ਪੀ.ਸੀ.) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।

ਇਸ ਤੋਂ ਇਲਾਵਾ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਖੇਤਾਂ ਵਿੱਚ ਹਾਰਵੈਸਟਰ ਕੰਬਾਈਨਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਉਹ ਇਸਦੀ ਖੇਤੀਬਾੜੀ ਵਿਭਾਗ ਤੋਂ ਜਾਂਚ ਕਰਵਾਉਣ ਅਤੇ ਸੁਪਰ ਐਸ.ਐਮ.ਐਸ. (ਸਟਰਾਅ ਮੈਨੇਜਮੈਂਟ ਸਿਸਟਮ) ਤੋਂ ਬਿਨਾਂ ਕੋਈ ਵੀ ਕੰਬਾਈਨ ਹਾਰਵੈਸਟਰ ਦੀ ਵਰਤੋਂ ਨਾ ਕੀਤੀ ਜਾਵੇ।

(ਸਬ-ਹੈਡ) ਫਾਇਰ ਕੰਟਰੋਲ ਰੂਮ ਸਥਾਪਿਤ :

ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਅਤੇ ਖੇਤਾਂ ਵਿੱਚ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ 'ਤੇ ਨੁਕਸਾਨ ਨੂੰ ਰੋਕਣ ਲਈ, ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਫਾਇਰ ਕੰਟਰੋਲ ਰੂਮ ਸਥਾਪਤ ਕੀਤੇ ਹਨ। ਫਾਇਰ ਹੈਲਪਲਾਈਨ ਨੰਬਰ ਇਸ ਪ੍ਰਕਾਰ ਹਨ :

ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ : 0161-2433100

ਐਸ.ਡੀ.ਐਮ. ਪੱਛਮੀ : 96460-08771

ਐਸ.ਡੀ.ਐਮ. ਪੂਰਬੀ : 0161-2400150

ਐਸ.ਡੀ.ਐਮ. ਸਮਰਾਲਾ: 01628-262100

ਐਸ.ਡੀ.ਐਮ. ਖੰਨਾ: 01628-221343

ਐਸ.ਡੀ.ਐਮ. ਰਾਏਕੋਟ : 99149-48223

ਐਸ.ਡੀ.ਐਮ. ਪਾਇਲ: 01628-271045

ਐਸ.ਡੀ.ਐਮ. ਜਗਰਾਉਂ: 01624-223230

For facilitating farmers, administration committed to ensure smooth, hassle-free procurement of wheat – DC Sakshi Sawhney

DC holds meeting with members of arhtiyas association, FCI and food and civil supplies officials; wheat procurement to begin from April 1

Ludhiana

Reiterating the commitment of the administration to ensure hassle-free lifting and procurement of wheat, Deputy Commissioner (DC) Sakshi Sawhney conducted meetings with different Arhtiyas associations, officials from Food Corporation of India (FCI) and Food and Civil Supplies department on Thursday.  The aim was to ensure that the farmers should not face any kind of trouble in context to lifting and procurement of wheat during the season. 

Chairing the meeting at Bachat Bhawan on Thursday, DC Sawhney said that the procurement of wheat would begin from April 1, 2024 and all the required arrangements have been made in advance, so that the farmers should not face any problem at the ground level. 

SDM Vikas Hira, DFSC (Ludhiana East) Shefali Chopra; DFSC (Ludhiana West) Sanjay Chopra; Divisional Manager FCI, ML Meena; District Manager Markfed, Sudhir Kumar; District Manager Punsup Anant Sharma; District Manager PSWC Sukhwinder Singh; DMO Gurmat Pal Singh, Chief Agriculture Officer Parkash Singh among others were also present in the meeting. 

Arhtiyas from Khanna (Asia's biggest mandi), Jagraon, Sahnewal, Machhiwara, Raikot, Mullanpur, Doraha among other areas participated in the meeting. Suggestions were also sought from the members of Arhtiyas association to streamline the procurement process. The officials stated that around 8.13 lakh metric tonnes of wheat is expected to arrive at 109 grain markets (mandis) of the district this season. 

DC Sawhney directed the concerned authorities to ensure procurement of every single grain of wheat crop with no delay at ground level. She directed the chiefs of all procurement agencies to personally supervise the wheat procurement operations ensuring prompt and smooth lifting of wheat, as per their allotted share of procurement.

DC Sawhney also instructed the officers to make requisite arrangement of power, sheds for the farmers, potable water supply and equipment to monitor the quality of wheat in each procurement centre. 

(sub-head) *Use of combines not allowed from 7pm to 7am:

To avoid any untoward incident and loss to the crop, DC Sawhney has ordered that during the wheat harvesting season, the combine operations would not be allowed in the farms from 7pm to 7am. The combines can only be used from 7am to 7pm. These orders have been issued while exercising the powers vested under section 144 of the Criminal Procedure Code (CrPC) of 1973. 

Further owners of the combines have been directed that before using harvester combine in the farms, they should get it inspected from the agriculture department and no combine harvester should be used without Super SMS (Straw Management System).  

(sub-head) Fire control room established:

To avoid any untoward incident and for restricting the loss in case of any fire incident reported at farms, the administration has established fire control rooms in the district. The fire helpline numbers are as follows:

Office of Deputy Commissioner (DC) Ludhiana : 0161-2433100

SDM West: 9646008771

SDM East: 0161-2400150

SDM Samrala: 01628-262100

SDM Khanna: 01628-221343

SDM Raikot: 9914948223

SDM Payal: 01628-271045

SDM Jagraon: 01624-223230

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD