Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਬੀਕੇਯੂ ਉਗਰਾਹਾਂ ਵੱਲੋਂ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਦਾ ਧਰਨਾ ਜਾਰੀ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices, Sangrur

Web Admin

Web Admin

5 Dariya News

ਭਵਾਨੀਗੜ੍ਹ , 28 Mar 2024

Last updated on: Mar 28, 2024, 00:00 IST

ਇੱਥੋਂ ਨੇੜਲੇ ਪਿੰਡ ਜੌਲੀਆਂ ਦੇ ਭੂ-ਮਾਫ਼ੀਆ ਤੋਂ ਪੀੜਤ ਕਿਸਾਨ ਅਵਤਾਰ ਸਿੰਘ ਦੀ ਹੋਈ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਥਾਣੇ ਨਾਲ ਸਬੰਧਤ ਮਸਲਿਆਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਥਾਣਾ ਭਵਾਨੀਗੜ੍ਹ ਅੱਗੇ ਅਣਮਿਥੇ ਸਮੇਂ ਲਈ ਮੋਰਚਾ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਹੈ ਜੋ ਅੱਜ ਵੀ ਜਾਰੀ ਰਿਹਾ। 

ਇਸ ਮੌਕੇ ਜੱਥੇਬੰਦੀ ਦੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਅਤੇ ਜ਼ਿਲਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਬਲਾਕ ਸੁਨਾਮ ਦੇ ਪ੍ਰਧਾਨ ਜਸਬੰਤ ਸਿੰਘ ਤੋਲਾਵਾਲ ਨੇ ਮੰਗ ਕਰਦਿਆ ਕਿਹਾ ਕਿ ਜੋ ਪਿੰਡ ਜੌਲੀਆ ਦੇ ਕਿਸਾਨ ਅਵਤਾਰ ਸਿੰਘ ਦੀ ਜ਼ਮੀਨੀ ਮਸਲੇ ਦੌਰਾਨ ਮੌਤ ਹੋਈ ਸੀ, ਉਸ ਦੇ ਦੋਸ਼ੀ ਬਲਜਿੰਦਰ ਸਿੰਘ ਆਲੋਵਾਲ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਜੋ ਜਮੀਨ ਤੇ ਕਬਜ਼ਾ ਕਰਨ ਲਈ ਵਰਤੇ ਗਏ ਟਰੈਕਟਰ ਫੋਰੀ ਬਰਾਮਦ ਕੀਤੇ ਜਾਣ। 

ਕਿਸਾਨ ਆਗੂਆਂ ਨੇ ਪਿੰਡ ਕਾਲਾਝਾੜ ਦੇ ਧਰਮਿੰਦਰ ਸਿੰਘ ਅਤੇ ਉਸ ਦੀ ਪਤਨੀ ’ਤੇ ਪਾਇਆ ਕਤਲ ਦਾ ਮਾਮਲਾ, ਪਿੰਡ ਆਲੋਅਰਖ ਦੇ ਪ੍ਰਧਾਨ ਗੁਰਦੇਵ ਸਿੰਘ ’ਤੇ ਪਾਇਆ ਪਰਚਾ ਵੀ ਰੱਦ ਕਰਨ ਤੇ ਪਿੰਡ ਬਾਲਦ ਕਲਾਂ ਵਾਸੀ ਬਲਜੀਤ ਕੌਰ ਦਾ ਜ਼ਮੀਨੀ ਮਸਲਾ ਹੱਲ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੱਲ ਨੂੰ ਪ੍ਰਸ਼ਾਸਨ ਨਾਲ ਮੀਟਿੰਗ ਵਿੱਚ ਜੇਕਰ ਕੋਈ ਜੌਲੀਆਂ ਵਾਲੇ ਮਸਲਾ ਅਤੇ ਜਹਾਂਗੀਰ ਵਾਲੀ ਮਸਲੇ ਦਾ ਹੱਲ ਨਾ ਨਿਕਲਿਆ ਤਾਂ ਸਰਕਾਰ ਵਿਚਾਰੇ ਕਿ ਜ਼ਿਲਾ ਸੰਗਰੂਰ ਵਿੱਚ ਚੋਣ ਲੜਨੀ ਹੈ ਜਾਂ ਨਹੀਂ।

ਇਸ ਮੌਕੇ ਬਲਾਕ ਆਗੂ ਹਰਜੀਤ ਸਿੰਘ ਮਹਿਲਾਂ ਚੌਂਕ, ਜਸਬੀਰ ਸਿੰਘ ਗੱਗੜਪੁਰ, ਸੰਗਰੂਰ ਬਲਾਕ ਦੇ ਜਨਰਲ ਸਕੱਤਰ ਜਗਤਾਰ ਸਿੰਘ ਲੱਡੀ ਅਤੇ ਚਮਕੌਰ ਸਿੰਘ ਲੱਡੀ ਅਮਨਦੀਪ ਸਿੰਘ ਮਹਿਲਾਂ ਚੌਂਕ, ਕਰਮਜੀਤ ਕੌਰ ਭਿੰਡਰਾਂ, ਜਸਵਿੰਦਰ ਕੋਰ ਮਹਿਲਾ ਚੌਂਕ, ਕੁਲਦੀਪ ਕੌਰ ਘਾਬਦਾਂ ਅਤੇ ਸੁਨਾਮ ਬਲਾਕ ਸੁਖਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਤੇ ਔਰਤਾਂ ਹਾਜ਼ਰ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD