Saturday, 27 April 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ

 

ਭਾਰਤੀ ਜਨਤਾ ਪਾਰਟੀ ਪੰਜਾਬ ਵਿਰੋਧੀ : ਹਰਚੰਦ ਸਿੰਘ ਬਰਸਟ

ਸ਼ਾਹੀ ਪਰਿਵਾਰ ਕਾਂਗਰਸ ਪਾਰਟੀ ਤੋਂ ਵੱਡੇ ਵੱਡੇ ਅਹੁਦੇ ਲੈ ਕੇ ਵੀ ਪੰਜਾਬ ਅਤੇ ਪਟਿਆਲਾ ਲਈ ਕੁਝ ਵੀ ਨਹੀ ਕਰ ਸਕਿਆ

Harchand Singh Barsat, AAP, Aam Aadmi Party, AAP Punjab, Aam Aadmi Party Punjab

Web Admin

Web Admin

5 Dariya News

ਪਟਿਆਲਾ , 29 Mar 2024

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ.ਹਰਚੰਦ ਸਿੰਘ ਬਰਸਟ ਨੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਰੋਧੀ ਪਾਰਟੀ ਹੈ ਕਿਉਂਕਿ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਵਿੱਚ ਹੋਏ ਹੜਾ ਦੇ ਨੁਕਸਾਨ ਲਈ ਕੋਈ ਪੈਕਜ ਨਹੀ ਦਿੱਤਾ। ਇੱਥੋ ਤੱਕ ਕਿ ਪੰਜਾਬ ਦਾ ਹੱਕ ਜੋ ਰੂਰਲ ਡਿਵੈਲਪਮੈਂਟ ਫੰਡ ਤਕਰੀਬਨ 5700 ਕੋਰੜ ਪੰਜਾਬ ਨੂੰ ਜਾਰੀ ਨਹੀ ਕੀਤਾ ਇਸ ਫੰਡ ਦੀ ਵਰਤੋਂ ਨਾਲ ਪੰਜਾਬ ਦੀਆਂ ਲਿੰਕ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਕੀਤੀ ਜਾਣੀ ਹੈ ਮੰਡੀਆਂ ਦੀ ਡਿਵੈਲਪਮੈਂਟ ਕੀਤੀ ਜਾਣੀ ਹੁੰਦੀ ਹੈ।

ਖੇਤੀ ਹਾਦਸਿਆਂ ਦੋਰਾਨ ਨੁਕਸਾਨ ਹੋਣ ਕਾਰਨ ਕਿਸਾਨ ਮਜਦੂਰਾਂ ਨੂੰ ਆਰਥਿਕ ਮਦਦ ਦਿੱਤੀ ਜਾਣੀਹੁੰਦੀ ਹੈ । ਵੱਖਰਾ ਪੈਕਜ ਦੇਣ ਦੀ ਬਜਾਏ ਪੰਜਾਬੀਆਂ ਦਾ ਪੈਸਾਂ ਰੋਕ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਨੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਇਸੇ ਤਰਾਂ ਹੈਲਥ ਮਿਸ਼ਨ ਅਤੇ ਹੋਰ ਫੰਡ ਜੋ ਕਿ ਪੰਜਾਬ ਦਾ ਹੱਕ ਹੈ ਕੇਂਦਰ ਨੇ ਤਕਰੀਬਨ 8000 ਕਰੋੜ ਤੋ ਵੱਧ ਦੇ ਫੰਡ ਰੋਕ ਰੱਖੇ ਹਨ। 

ਦੂਜੇ ਪਾਸੇ ਪੰਜਾਬ ਦੇ ਕਿਸਾਨ ਮਜਦੂਰ ਜਦੋਂ ਦਿੱਲੀ ਜਾ ਕੇ ਰੋਸ ਵਿਖਾਵਾ ਕਰਨ ਲਈ ਸੰਘਰਸ਼ ਕਰਦੇ ਹਨ ਤਾਂ ਪੰਜਾਬ ਹਰਿਆਣਾ ਦੇ ਬਾਰਡਰਾਂ ਤੇ ਅੱਥਰੂ ਗੈਸ ਦੇ ਗੋਲਿਆ, ਬੰਬਾਂ ਅਤੇ ਕੰਕਰੀਟ ਦੀਆਂ ਕੰਧਾਂ ਦੇ ਨਾਲ ਨਾਲਸੜਕਾਂ ਤੇ ਨੁਕੀਲੇ ਕਿੱਲ ਲਗਾ ਕੇ ਰੋਕ ਦਿੱਤਾ ਜਾਂਦਾ ਹੈ। ਜੋ ਕਿ ਪੰਜਾਬ ਵਿਰੋਧੀ ਹੋਣ ਦਾ ਵੱਡਾ ਸਬੂਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ 20 ਸਾਲਾ ਤੋਂ ਕਾਂਗਰਸ ਪਾਰਟੀ ਵਿੱਚ ਰਹਿ ਕੇ ਪੰਜਾਬ ਦੇ ਮੁੱਖ ਮੰਤਰੀ ਬਣ ਕੇ, ਸ੍ਰੀ ਮਤੀ ਪ੍ਰਨੀਤ ਕੋਰ ਮੈਂਬਰ ਪਾਰਲੀਮੈਂਟ ਨੇ ਤਿੰਨ ਵਾਰੀ ਐਮ.ਪੀ. ਅਤੇ ਵਿਦੇਸ਼ ਮੰਤਰੀ ਬਣ ਕੇ ਪੰਜਾਬ ਅਤੇ ਪਟਿਆਲੇ ਦੇ ਸੁਧਾਰ ਅਤੇ ਵਿਕਾਸ ਵੱਲ ਕੋਈ ਧਿਆਨ ਨਹੀ ਦਿੱਤਾ। 

ਇਸੀ ਕਾਰਨ ਅੱਜ ਦਰ ਦਰ ਭਟਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪਟਿਆਲੇ ਦੇ ਲੋਕ ਸਾਰੇ ਹਾਲਤ ਨੂੰ ਚੰਗੀ ਤਰਾਂ ਦੇਖ ਰਹੇ ਹਨ। ਸ੍ਰੀ ਮਤੀ ਪ੍ਰਨੀਤ ਕੋਰ ਨੇ ਅੱਜ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੋਂ ਚੋਣ ਲੜਨ ਦਾ ਫੈਸਲਾ ਕੀਤਾ ਪਰੰਤੂ ਜਮੀਨੀ ਹਾਲਤ ਦੱਸ ਰਹੇ ਹਨ ਕਿ ਭਾਜਪਾ ਦੀ ਟਿਕਟ ਤੋਂ ਪ੍ਰਨੀਤ ਕੋਰ ਕਦੇ ਵੀ ਪਾਰਲੀਮੈਂਟ ਦੀ ਚੋਣ ਨਹੀ ਜਿੱਤ ਸਕਦੇ। ਜਿਹੜੀ ਪਾਰਟੀ ਪੰਜਾਬ ਵਿਰੋਧੀ ਹੈ ਜਿਸ ਪਾਰਟੀ ਨੇ ਪੰਜਾਬ ਨੂੰ ਆਰਥਿਕ, ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਤੋਰ ਤੇ ਬਰਬਾਦ ਕਰਨ, ਵਿਰਸੇ ਨੂੰ ਵੰਡਣ ਤੇ ਭਾਈਚਾਰਕ ਸਾਂਝ ਖਤਮ ਕਰਨ ਲਈ ਨੀਤੀਆਂ ਅਪਣਾਈਆਂ ਹੋਣ ਪੰਜਾਬ ਅਤੇ ਪਟਿਆਲਾ ਦੇ ਲੋਕ ਉਸ ਪਾਰਟੀ ਦੇ ਉਮੀਦਵਾਰ ਨੂੰ ਮੂੰਹ ਨਹੀ ਲਾਉਣਗੇ।

ਆਮ ਆਦਮੀ ਪਾਰਟੀ ਨੇ ਦੋ ਸਾਲਾ ਦੋਰਾਨ ਪੰਜਾਬ ਵਿੱਚ ਇੱਕ ਬਦਲਾਅ ਦੀ ਲਹਿਰ ਚਲਾ ਕੇ ਹਰ ਪਰਿਵਾਰ ਲਈ 600 ਯੂਨਿਟ ਮੁਫ਼ਤ ਬਿਜਲੀ, ਚੰਗੀ ਵਿੱਦਿਆਂ ਲਈ ਵਧੀਆਂ ਸਕੂਲ, ਹਜ਼ਾਰਾ ਮੁਹੱਲਾ ਕਲੀਨਿਕ 42,000 ਤੋਂ ਵੱਧ ਰੈਗੂਲਰ ਨੋਕਰੀਆਂ, ਸਿੰਚਾਈ ਲਈ ਨਹਿਰਾਂ ਦਾ ਪਾਣੀ ਟੈਲਾਂ ਤੱਕ ਪਹੁੰਚਣਾ, ਬਿਜਲੀ ਘਰ ਖਰੀਦਣਾ, ਨਿਰਵਿਘਨ ਬਿਜਲੀ ਸਪਲਾਈ ਦੇਣਾ, ਫਰਿਸਤੇ ਸਕੀਮ ਚਲਾਉਣਾ, ਫੋਰਸਾ ਵਿੱਚ ਸ਼ਹੀਦ ਪਰਿਵਾਰਾ ਨੂੰ 1 ਕਰੋੜ ਰੁਪਏ ਦੀ ਆਰਥਿਕ ਮਦਦ ਦੇਣਾ, ਖਿਡਾਰੀਆਂ ਨੂੰ ਮਦਦ ਦੇ ਕੇ ਖੇਡਾਂ ਦਾ ਪੱਧਰ ਉੱਚਾ ਚੁੱਕਣਾ ਅਤੇ ਪੰਜਾਬ ਵਿੱਚ ਭਾਈਚਾਰਕ ਸਾਂਝ ਮਜਬੂਤ ਕਰਕੇ ਕਿਸਾਨਾ, ਮਜਦੂਰਾਂ, ਬੇਰੁਜਗਾਰਾਂ, ਵਪਾਰੀਆਂ ਕਾਰਖਾਨੇਦਾਰਾ ਲਈ ਵਿਕਾਸ ਦੀ ਲੀਹਾਂ ਤੇ ਤੋਰਨਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਪ੍ਰਾਪਤੀਆਂ ਹਨ। ਅੱਜ ਪੰਜਾਬ ਦੇ ਲੋਕ ਭਾਰਤੀ ਜਨਤਾ ਪਾਰਟੀ ਦੀਆਂ ਦਮਨਕਾਰੀ ਨੀਤੀਆਂ ਤੋਂ ਤੰਗ ਹਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਤਤਪਰ ਹਨ। 

 

Tags: Harchand Singh Barsat , AAP , Aam Aadmi Party , AAP Punjab , Aam Aadmi Party Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD