Saturday, 27 April 2024

 

 

ਖ਼ਾਸ ਖਬਰਾਂ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ ਟੀਕਾਕਰਨ ਤੋਂ ਵਾੰਝੇ ਰਹਿ ਗਏ ਲੋਕ ਆਪਣੇ ਬੱਚਿਆਂ ਨੂੰ ਜਰੂਰ ਲਗਵਾਉਣ ਟੀਕੇ : ਡਾ. ਕਵਿਤਾ ਸਿੰਘ ਡਿਪਟੀ ਕਮਿਸ਼ਨਰ ਵਲੋਂ ਖਰੀਦ ਪ੍ਰਬੰਧਾਂ ਸਬੰਧੀ ਆੜੀਤਆ ਐਸੋਸੀਏਸ਼ਨ ਨਾਲ ਮੀਟਿੰਗ ਵਿਸ਼ਵ ਮਲੇਰੀਆ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਪ੍ਰੋਗਰਾਮ ਮੋਗਾ ਪੁਲਿਸ ਵੱਲੋ ਦੁਕਾਨਦਾਰ ਉੱਪਰ ਜਾਨਲੇਵਾ ਹਮਲਾ ਕਰਕੇ ਪੈਸਿਆ ਅਤੇ ਸਕੂਟਰੀ ਦੀ ਖੋਹ ਕਰਨ ਵਾਲੇ 5 ਦੋਸ਼ੀ ਕਾਬੂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਟਾਸਕ ਫੋਰਸ ਦੀ ਮਲੇਰੀਆ ਜਾਗਰੂਕਤਾ ਸਬੰਧੀ ਹੋਈ ਮੀਟਿੰਗ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾਂ ਕਰਨ ਵਾਲੀਆਂ

 

ਜ਼ਿਲ੍ਹਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਵਧੇਰੇ ਮੁਸਤੈਦੀ ਰੱਖਦੇ ਹੋਏ ਸ਼ਰਾਬ ਦੀ ਤਸਕਰੀ ਜਿਹੀਆਂ ਗੈਰ-ਕਾਨੂੰਨੀ ਜਾਂ ਨਾਜਾਇਜ਼ ਗਤੀਵਿਧੀਆਂ ’ਤੇ ਹੋਰ ਵੀ ਤਿੱਖੀ ਨਜ਼ਰ ਰੱਖਣ ਦੇ ਆਦੇਸ਼

ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੀ ਜਾਣ ਵਾਲੀ ਸ਼ਰਾਬ, ਨਗਦੀ ਜਾਂ ਕਿਸੇ ਵੀ ਹੋਰ ਤਰ੍ਹਾਂ ਦੇ ਲਾਲਚ ਦੀ ਮੁਕੰਮਲ ਰੋਕਥਾਮ ਲਈ ਪ੍ਰਸ਼ਾਸਨ ਤੇ ਪੁਲਿਸ ਨੇ ਠੋਸ ਰਣਨੀਤੀ ਬਣਾਈ

Jitendra Jorwal, DC Sangrur, Deputy Commissioner Sangrur, Sangrur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸੰਗਰੂਰ , 29 Mar 2024

ਜਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਵਿਕਰੇਤਾਵਾਂ ਨਾਲ ਮੀਟਿੰਗ ਕਰਦੇ ਹੋਏ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਇੰਨ ਬਿੰਨ ਪਾਲਣਾ ਦੀ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫਸਰ ਨੇ ਸ਼ਰਾਬ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਗੁਪਤ ਸੂਚਨਾ ਦੇ ਆਧਾਰ ਤੇ ਜਾਂ ਫਿਰ ਐਕਸਾਈਜ਼ ਵਿਭਾਗ ਵੱਲੋਂ ਸਮੇਂ ਸਮੇਂ 'ਤੇ ਕੀਤੀ ਜਾਣ ਵਾਲੀ ਛਾਪਾਮਾਰੀ ਦੌਰਾਨ ਕਿਸੇ ਠੇਕੇ ਉੱਤੇ ਜਿਆਦਾ ਮਾਤਰਾ ਵਿੱਚ ਸ਼ਰਾਬ ਦੀ ਵਿਕਰੀ ਜਾਂ ਭੰਡਾਰ ਹੋਣ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ 'ਤੇ ਸਬੰਧਤ ਸ਼ਰਾਬ ਵਿਕਰੇਤਾ ਜਾਂ ਠੇਕੇਦਾਰ ਖਿਲਾਫ ਨਿਯਮਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ  ਕਿ ਨਸ਼ਿਆਂ ਦੀ ਤਸਕਰੀ ਨੂੰ ਸਖ਼ਤੀ ਨਾਲ ਰੋਕਣ ਅਤੇ ਚੋਣਾਂ ਦੌਰਾਨ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੀ ਜਾਣ ਵਾਲੀ ਸ਼ਰਾਬ, ਨਗਦੀ ਜਾਂ ਕਿਸੇ ਵੀ ਹੋਰ ਤਰ੍ਹਾਂ ਦੇ ਲਾਲਚ ਦੀ ਮੁਕੰਮਲ ਰੋਕਥਾਮ ਲਈ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਠੋਸ ਰਣਨੀਤੀ ਬਣਾਈ ਗਈ ਹੈ ਇਸ ਲਈ ਲੋਕ ਸਭਾ ਚੋਣਾਂ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰਿਆਂ ਦਾ ਸਹਿਯੋਗ ਬਹੁਤ ਜਰੂਰੀ ਹੈ ਅਤੇ ਚੋਣ ਪ੍ਰਕਿਰਿਆ ਦਾ ਸਮੁੱਚਾ ਅਮਲ ਮੁਕੰਮਲ ਹੋਣ ਤੱਕ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਜ਼ਿਲ੍ਹਾ ਚੋਣ ਅਫਸਰ ਨੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆ ਨੂੰ ਵਧੇਰੇ ਮੁਸਤੈਦੀ ਰੱਖਦੇ ਹੋਏ ਸ਼ਰਾਬ ਦੀ ਤਸਕਰੀ ਜਿਹੀਆਂ ਗੈਰ-ਕਾਨੂੰਨੀ ਜਾਂ ਨਾਜਾਇਜ਼ ਗਤੀਵਿਧੀਆਂ ’ਤੇ ਹੋਰ ਵੀ ਤਿੱਖੀ ਨਜ਼ਰ ਰੱਖਣ ਦੇ ਆਦੇਸ਼ ਦਿੱਤੇ ਤਾਂ ਜੋ ਗੈਰ ਸਮਾਜਿਕ ਅਨਸਰਾਂ ਨੂੰ ਮੁਕੰਮਲ ਤੌਰ ਤੇ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਸਬੰਧਤ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਜ਼ਿਲ੍ਹੇ ਦੇ ਕਿਸੇ ਵੀ ਇਲਾਕੇ ’ਚ ਸ਼ਰਾਬ ਦੀ ਕੋਈ ਵੀ ਖੇਪ ਸਟੋਰ ਕਰਕੇ ਨਾ ਰੱਖੀ ਜਾਵੇ। ਇਸ ਮੌਕੇ ਐਸਪੀ ਪਲਵਿੰਦਰ ਸਿੰਘ ਚੀਮਾ, ਈਟੀਓ ਅਰਪਿੰਦਰ ਕੌਰ ਰੰਧਾਵਾ ਅਤੇ ਐਕਸਾਈਜ਼ ਵਿਭਾਗ ਦੇ ਹੋਰ ਅਧਿਕਾਰੀਆਂ ਤੋਂ ਇਲਾਵਾ ਸ਼ਰਾਬ ਵਿਕਰੇਤਾ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD