Saturday, 27 April 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਨਾਰਦਰਨ ਬਾਈਪਾਸ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਦਾ ਐਵਾਰਡ ਤੁਰੰਤ ਪਾਸ ਕਰਵਾਏ ਭਗਵੰਤ ਮਾਨ ਸਰਕਾਰ: ਪ੍ਰਨੀਤ ਕੌਰ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਗੈਰ ਸੜਕ ਦੇ ਟੈਂਡਰ ਲਗਵਾ ਕੇ ਜ਼ਮੀਨ ’ਤੇ ਗੈਰ ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ ਤੇ ਡਾ. ਬਲਬੀਰ ਸਿੰਘ: ਐਨ ਕੇ ਸ਼ਰਮਾ ਭਗਵੰਤ ਮਾਨ ਨੇ ਖਡੂਰ ਸਾਹਿਬ ਵਿਚ 'ਆਪ' ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਕੀਤਾ ਵੱਡੀ ਜਨਸਭਾ ਨੂੰ ਸੰਬੋਧਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਲੋਕਾਂ ਦੇ ਭਾਰੀ ਇਕੱਠ ਨੇ ਟੀਨੂੰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦਾ ਦਿੱਤਾ ਭਰੋਸਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਪਟਿਆਲਾ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਡਾ. ਧਰਮਵੀਰ ਗਾਂਧੀ ਦੇ ਨਾਲ, ਸਾਰੇ ਵਰਕਰ ਪਟਿਆਲਾ ਵਿੱਚ ਕਾਂਗਰਸ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ ਪੰਜਾਬ ਦੇ ਅਸਲ ਮੁੱਦਿਆਂ ਨੂੰ ਸਿਆਸੀ ਆਗੂਆਂ ਵੱਲੋਂ ਅਣਗੌਲਿਆ ਜਾ ਰਿਹਾ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਭਾਜਪਾ ਦਾ ਸੰਕਲਪ ਪੱਤਰ ਮੋਦੀ ਦੀ ਗਾਰੰਟੀ ਚੰਡੀਗੜ੍ਹ 'ਚ ਲਾਂਚ ਮਾਝੇ 'ਚ ਗਰਜੇ ਮਾਨ! ਸ਼ੈਰੀ ਕਲਸੀ ਲਈ ਗੁਰਦਾਸਪੁਰ 'ਚ 'ਆਪ' ਦੀ ਚੋਣ ਮੁਹਿੰਮ ਕੀਤੀ ਸ਼ੁਰੂ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ- ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਕਾਂਗਰਸ ਔਰਤਾਂ ਨੂੰ ਨੌਕਰੀਆਂ 'ਚ 50 ਫੀਸਦੀ ਰਾਖਵਾਂਕਰਨ ਦੇਵੇਗੀ : ਲਾਂਬਾ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫਸਰਾਂ ਤੇ ਹੋਰ ਅਧਿਕਾਰੀਆਂ ਦੀ ਪੋਸਟਲ ਬੈਲਟ ਪੇਪਰ ਸਬੰਧੀ ਟ੍ਰੇਨਿੰਗ ਕਰਵਾਈ ਸਵੀਪ ਟੀਮ ਵੱਲੋਂ ਹਲਕਾ ਡੇਰਾਬੱਸੀ ਵਿਚ ਨੌਜੁਆਨਾਂ ਨੂੰ ਕੀਤਾ ਗਿਆ ਜਾਗਰੂਕ ਸਿਹਤ ਵਿਭਾਗ ਵੱਲੋਂ ਵਿਸ਼ਵ ਮਲੇਰੀਆ ਦਿਵਸ ਮੋਕੇ ਜਾਗਰੂਕਤਾ ਰੈਲੀ ਕੱਢੀ ਗਈ ਏਜੰਸੀਆਂ ਵੱਲੋਂ 334283.4 ਮੀਟਰਿਕ ਟਨ ਅਨਾਜ ਦੀ ਖਰੀਦ ਨਾਲ ਖਰੀਦ ਪ੍ਰਕਿਰਿਆ 'ਚ ਤੇਜ਼ੀ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ : ਪ੍ਰਨੀਤ ਕੌਰ ਅਧਿਆਪਕ ਕਸ਼ਮੀਰ ਸਿੰਘ ਦਾ ਵੋਟਰ ਗੀਤ 'ਵੋਟ ਜ਼ਰੂਰੀ' ਹੋਇਆ ਰਿਲੀਜ਼ ਲੋਕਾਂ ਨੂੰ ਵੋਟਾਂ ਪਾਉਣ ਸਬੰਧੀ ਜਾਗਰੂਕ ਕਰਨ ਵਿੱਚ ਕੋਈ ਕਸਰ ਨਾ ਛੱਡੀ ਜਾਵੇ : ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਰਸੀ ਨੂੰ ਸਖਤੀ ਨਾਲ ਲਾਗੂ ਕਰਨ ਦੀ ਹਦਾਇਤ ਡਿਪਟੀ ਕਮਿਸ਼ਨਰ ਨੇ ਕੀਤਾ ਤਪਾ, ਭਦੌੜ ਦੀਆਂ ਦਾਣਾ ਮੰਡੀਆਂ ਦਾ ਦੌਰਾ

 

ਆਮ ਆਦਮੀ ਪਾਰਟੀ ਲੋਕਸਭਾ ਚੋਣਾਂ ਵਿੱਚ 13 ਸੀਟਾਂ ਤੇ ਕਰੇਗੀ ਸ਼ਾਨਦਾਰ ਜਿੱਤ ਹਾਸਿਲ - ਹਰਭਜਨ ਸਿੰਘ ਈ.ਟੀ.ਓ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 29 Mar 2024

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ ਸਰਜਾ ਦੇ ਸਾਰੇ ਲੋਕ ਵਾਸੀਆਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਸਮੇਂ ਕੀਤਾ। 

ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ। ਸ: ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। 

ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਤੁਹਾਡਾ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ। ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਸਰਜਾ ਦੇ ਆਨੰਦ ਸਿੰਘ ਮੌਜੂਦਾ ਮੈਂਬਰ ਪੰਚਾਇਤ, ਪ੍ਰਗਟ ਸਿੰਘ, ਨਿਸ਼ਾਨ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ, ਗੁਰਬਾਜ ਸਿੰਘ ਹਰਦੀਪ ਸਿੰਘ, ਕਸ਼ਮੀਰ ਸਿੰਘ ਦਵਿੰਦਰ ਸਿੰਘ, ਮਨਜੀਤ ਕੌਰ ਮਨੀ, ਤੋਂ ਇਲਾਵਾ 100 ਤੋ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। 

ਉਨਾਂ ਦੱਸਿਆ ਕਿ ਇਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ ਅਤੇ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ  ਭੁਪਿੰਦਰ ਰਮਾਣਾ ਚੱਕ, ਗੁਰਮੁੱਖ ਸਰਜਾ,  ਤੋਂ ਇਲਾਵਾ ਸਾਰੇ ਪਿੰਡ ਵਾਸੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD