Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਬੀਕੇਯੂ ਉਗਰਾਹਾਂ ਵੱਲੋਂ ਬਲਜਿੰਦਰ ਸਿੰਘ ਆਲੋਵਾਲ ਨੂੰ ਗ੍ਰਿਫਤਾਰ ਕਰਨ ਕਾਰਨ ਧਰਨਾ ਸਮਾਪਤ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border, Sangrur

Web Admin

Web Admin

5 Dariya News

ਭਵਾਨੀਗੜ੍ਹ , 29 Mar 2024

Last updated on: Mar 29, 2024, 00:00 IST

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਲਾਕ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ ਦੀ ਅਗਵਾਈ ਹੇਠ ਨੇੜਲੇ ਪਿੰਡ ਜੌਲੀਆਂ ਦੇ ਕਿਸਾਨ ਦੀ ਹੋਈ ਮੌਤ ਨੂੰ ਲੈ ਕੇ ਥਾਣਾ ਭਵਾਨੀਗੜ੍ਹ ਅੱਗੇ ਲਗਾਤਾਰ ਮੋਰਚਾ ਚੌਥੇ ਦਿਨ ਦੋਸ਼ੀ ਬਲਜਿੰਦਰ ਸਿੰਘ ਆਲੋਵਾਲ ਨੂੰ ਗ੍ਰਿਫਤਾਰ ਕਰਨ ਕਾਰਨ ਧਰਨਾ ਸਮਾਪਤ ਕਰ ਦਿੱਤਾ ਗਿਆ। ਜੱਥੇਬੰਦੀ ਦੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਾਨੀਗੜ੍ਹ ਵੱਲੋਂ ਜੋ ਪੱਕਾ ਮੋਰਚਾ ਥਾਣਾ ਭਵਾਨੀਗੜ੍ਹ ਅੱਗੇ ਲੱਗਿਆ ਹੋਇਆ ਸੀ ਉਹ ਮੋਰਚਾ ਅੱਜ ਸਮਾਪਤ ਕੀਤਾ ਗਿਆ ਹੈ ਕਿਉਂਕਿ ਜਿਹੜਾ ਅਵਤਾਰ ਸਿੰਘ ਜੌਲੀਆਂ ਦਾ ਦੋਸ਼ੀ ਸੀ ਬਲਜਿੰਦਰ ਸਿੰਘ ਆਹਲੋਵਾਲ ਉਸ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਇਸ ਕਰਕੇ ਮੋਰਚਾ ਸਮਾਪਤ ਕਰ ਦਿੱਤਾ ਹੈ। 

ਇਸੇ ਦੌਰਾਨ ਅੱਜ ਸੂਬਾ ਕਮੇਟੀ ਦੇ ਆਗੂਆਂ ਦੀ ਸੰਗਰੂਰ ਵਿਖੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ ਸੀ, ਮੀਟਿੰਗ ਵਿੱਚ ਸ਼ਾਮਿਲ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਡੂਆਂ ਅਤੇ ਪ੍ਰਸ਼ਾਸਨ ਵੱਲੋਂ ਡੀਸੀ ਸਾਹਿਬ ਸੰਗਰੂਰ, ਐਸ ਐਸ ਪੀ ਸਾਹਿਬ, ਐਸਪੀ, ਪੀਵੀਆਈ ਸੰਗਰੂਰ, ਡੀ ਐੱਸ ਪੀ ਸਪੈਸ਼ਲ ਬ੍ਰਾਂਚ ਅਤੇ ਡੀ ਐੱਸ ਪੀ ਐੱਸਐਚਓ ਭਵਾਨੀਗੜ੍ਹ ਸਮੇਤ ਡੀ ਐੱਸ ਪੀ ਧੂਰੀ ਸ਼ਾਮਿਲ ਹੋਏ ਆਗੂਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ  ਵਧੀਆ ਮਾਹੌਲ ਦੇ ਵਿੱਚ ਹੋਈ ਅਤੇ ਥਾਣਾ ਭਵਾਨੀਗੜ੍ਹ ਨਾਲ ਸੰਬੰਧਿਤ ਅਤੇ ਬਲਾਕ ਧੂਰੀ ਨਾਲ ਸੰਬੰਧਿਤ ਇਹਨਾਂ ਮਸਲਿਆ ਦਾ ਪ੍ਰਸ਼ਾਸਨ ਨੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। 

ਨਾਲ ਹੀ ਡੀਸੀ ਸੰਗਰੂਰ ਵੱਲੋਂ ਪਿੰਡ ਜਹਾਂਗੀਰ ਦੇ ਮਸਲੇ ਤੇ ਦੁਵਾਰਾ ਆਉਣ ਵਾਲੀ ਇੱਕ ਤਾਰੀਖ ਨੂੰ ਮੀਟੰਗ ਕਰਕੇ ਇਹ ਮਸਲਾ ਹੱਲ ਕਰਨ ਦਾ ਭਰੋਸਾ ਦਿੱਤਾ ਅਤੇ ਜਥੇਬੰਦੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮਸਲੇ ਦਾ ਹੱਲ ਨਹੀਂ ਨਿਕਲ ਦਾ ਮੋਰਚਾ ਜਾਰੀ ਰਹੇਗਾ। ਅੱਜ ਦੇ ਦਿਨ ਬਲਾਕ ਆਗੂ ਹਰਜੀਤ ਸਿੰਘ ਮਹਿਲਾ ਚੌਂਕ, ਜਸਵੀਰ ਸਿੰਘ ਗਗੜਪੁਰ, ਅਮਨਦੀਪ ਸਿੰਘ ਮਹਿਲਾਂ ਚੌਂਕ, ਕਰਮ ਚੰਦ ਪੰਨਵਾਂ, ਕੁਲਦੀਪ ਸਿੰਘ ਬਖੋਪੀਰ, ਗੁਰਚੇਤ ਸਿੰਘ ਭੱਟੀਵਾਲ, ਕਸ਼ਮੀਰ ਸਿੰਘ ਆਲੋਅਰਖ, ਗੁਰਦੇਵ ਸਿੰਘ ਆਲੋਅਰਖ, ਸਤਵਿੰਦਰ ਸਿੰਘ ਘਰਾਚੋਂ, ਰਘਵੀਰ ਸਿੰਘ ਘਰਾਚੋਂ, ਕਰਮਜੀਤ ਕੌਰ ਭਿੰਡਰਾਂ, ਜਸਵਿੰਦਰ ਕੌਰ ਮਹਿਲਾਂ ਚੌਂਕ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਰ ਸਨ। 

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD