Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਬੀਕੇਯੂ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਦੇ ਕਾਰਪੋਰੇਟਾਂ ਦੇ ਸਾਇਲੋ ਗੋਦਾਮਾਂ 'ਚ ਕਣਕ ਦੀ ਖਰੀਦ ਤੇ ਸਟੋਰ ਕਰਨ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ

ਬੀਕੇਯੂ ਉਗਰਾਹਾਂ ਨੇ ਫੈਸਲਾ ਵਾਪਸ ਲੈਣ ਦੀ ਕੀਤੀ ਮੰਗ

Joginder Singh Ugrahan, Bharti Kisan Union Ekta Ugrahan, BKU Ugrahan, Chandigarh

Web Admin

Web Admin

5 Dariya News

ਚੰਡੀਗੜ੍ਹ , 30 Mar 2024

ਪੰਜਾਬ ਸਰਕਾਰ ਵੱਲੋਂ ਅਡਾਨੀ ਜਿਹੇ ਕਈ ਕਾਰਪੋਰੇਟ ਘਰਾਣਿਆਂ ਨੂੰ 9 ਜ਼ਿਲ੍ਹਿਆਂ ਵਿੱਚ ਆਪਣੇ ਸਾਇਲੋ ਗੋਦਾਮਾਂ ਵਿੱਚ ਕਣਕ ਦੀ ਖਰੀਦ ਅਤੇ ਸਟੋਰ ਕਰਨ ਦੀ ਖੁੱਲ੍ਹ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੁਆਰਾ ਇਹ ਕਿਸਾਨ ਮਜ਼ਦੂਰ ਵਿਰੋਧੀ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਇਸ ਬਾਰੇ ਸਾਂਝਾ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਇਹ ਫੈਸਲਾ ਖੇਤੀ ਮੰਡੀਆਂ ਉੱਤੇ ਸਾਮਰਾਜੀ ਕਾਰਪੋਰੇਟਾਂ ਦਾ ਕਬਜ਼ਾ ਕਰਾਉਣ ਦੀ ਸ਼ੁਰੂਆਤ ਹੈ, ਜਿਸਦੇ ਪਹਿਲੇ ਹੱਲੇ ਹੀ 7 ਲੱਖ 25000 ਟਨ ਕਣਕ ਦੀ ਖਰੀਦ ਉਨ੍ਹਾਂ ਦੇ ਹਵਾਲੇ ਕੀਤੀ ਜਾ ਰਹੀ ਹੈ। 

ਇਨ੍ਹਾਂ 9 ਸਾਇਲੋ ਖੇਤਰਾਂ ਵਿੱਚ ਸਥਿਤ 26 ਮੰਡੀਆਂ/ਸਬਯਾਰਡਾਂ ਨੂੰ ਨਾਲ ਲਗਦੀਆਂ ਮੰਡੀਆਂ ਵਿੱਚ ਸ਼ਾਮਲ ਕਰਕੇ ਖ਼ਤਮ ਕੀਤਾ ਜਾ ਰਿਹਾ ਹੈ। ਇਸ ਫ਼ੈਸਲੇ ਰਾਹੀਂ ਪੰਜਾਬ ਦੀ ਆਪ ਸਰਕਾਰ ਭਾਜਪਾ ਦੀ ਮੋਦੀ ਸਰਕਾਰ ਨਾਲੋਂ ਵੀ ਅੱਗੇ ਵਧ ਕੇ ਸਾਮਰਾਜੀ ਕਾਰਪੋਰੇਟਾਂ ਪ੍ਰਤੀ ਗੂੜ੍ਹੀ ਵਫ਼ਾਦਾਰੀ ਦਿਖਾ ਰਹੀ ਹੈ। ਇਹ ਫੈਸਲਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਕਿਉਂਕਿ 736 ਸ਼ਹੀਦੀਆਂ ਵਾਲੇ ਦਿੱਲੀ ਕਿਸਾਨ ਘੋਲ਼ ਰਾਹੀਂ ਰੱਦ ਕਰਵਾਏ ਗਏ ਤਿੰਨ ਕਾਲ਼ੇ ਖੇਤੀ ਕਾਨੂੰਨਾਂ ਵਿੱਚੋਂ ਇੱਕ ਖੇਤੀ ਮੰਡੀਆਂ ਨੂੰ ਕਾਰਪੋਰੇਟਾਂ ਹਵਾਲੇ ਕਰਨ ਦਾ ਕਾਨੂੰਨ ਸੀ। 

ਪੰਜਾਬ ਸਰਕਾਰ ਇਸ ਰੱਦ ਕੀਤੇ ਗਏ ਕਾਨੂੰਨ ਨੂੰ ਲਾਗੂ ਕਰ ਰਹੀ ਹੈ, ਜੋ ਗੈਰ-ਸੰਵਿਧਾਨਕ ਹੈ। ਇਹ ਫੈਸਲਾ ਲਾਗੂ ਹੋਣ ਨਾਲ ਜਿੱਥੇ ਖੇਤੀ ਮੰਡੀਆਂ ਦੇ ਨਿੱਜੀਕਰਨ ਰਾਹੀਂ ਐੱਮ ਐੱਸ ਪੀ ਉੱਤੇ ਹੋ ਰਹੀ ਦੋ-ਤਿੰਨ ਫ਼ਸਲਾਂ ਦੀ ਸਰਕਾਰੀ ਖਰੀਦ ਵੀ ਠੱਪ ਹੋਣ ਦਾ ਰਾਹ ਪੱਧਰਾ ਹੋਣਾ ਹੈ, ਉੱਥੇ ਆਟੋਮੈਟਿਕ ਸਾਇਲੋ ਪ੍ਰਬੰਧਾਂ ਕਾਰਨ ਹਜ਼ਾਰਾਂ ਪੱਲੇਦਾਰਾਂ ਅਤੇ ਲੱਖਾਂ ਮੰਡੀ ਮਜ਼ਦੂਰਾਂ ਤੋਂ ਇਲਾਵਾ ਹਜ਼ਾਰਾਂ ਟਰੱਕ ਆਪ੍ਰੇਟਰਾਂ ਦਾ ਰੁਜ਼ਗਾਰ ਵੀ ਖ਼ਤਮ ਹੋਵੇਗਾ। 

ਕਿਸਾਨ ਆਗੂਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਖ਼ਬਰਦਾਰ ਕੀਤਾ ਕਿ ਜੇਕਰ ਚੋਣਾਂ ਮੌਕੇ ਵੋਟਾਂ ਲਈ ਦਰ-ਦਰ ਹੱਥ ਅੱਡਣ ਦੀ ਲੋੜ ਸਮੇਂ ਵੀ ਇਸ ਤਰ੍ਹਾਂ ਦੇ ਮਾਰੂ ਫੈਸਲੇ ਕੀਤੇ ਜਾ ਰਹੇ ਹਨ ਤਾਂ ਕਿਸੇ ਵੀ ਰੰਗ ਦੀ ਪਾਰਟੀ ਦੁਆਰਾ ਸੱਤਾ ਹਾਸਲ ਕਰਨ ਮਗਰੋਂ ਹੋਰ ਮਾਰੂ ਸਾਮਰਾਜ-ਪੱਖੀ ਹੱਲੇ ਹੋਰ ਵੀ ਵੱਡੀ ਪੱਧਰ 'ਤੇ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਫੈਸਲੇ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ 8 ਅਪ੍ਰੈਲ ਨੂੰ ਕੀਤੀ ਜਾ ਰਹੀ ਸੂਬਾਈ ਰੈਲੀ ਨਾਲ਼ ਤਾਲਮੇਲਵੇਂ ਐਕਸ਼ਨ ਵਜੋਂ ਜਥੇਬੰਦੀ ਵੱਲੋਂ ਚੰਡੀਗੜ੍ਹ ਵਿਖੇ ਸੂਬਾਈ ਰੈਲੀ ਕੀਤੀ ਜਾਵੇਗੀ। 

ਸਮੂਹ ਕਿਸਾਨਾਂ, ਮਜ਼ਦੂਰਾਂ, ਟਰੱਕ ਆਪ੍ਰੇਟਰਾਂ ਅਤੇ ਇਨਸਾਫਪਸੰਦ ਲੋਕਾਂ ਨੂੰ ਇਸ ਰੈਲੀ ਵਿੱਚ ਕਾਫ਼ਲੇ ਬੰਨ੍ਹ ਕੇ ਪੁੱਜਣ ਦੀ ਜ਼ੋਰਦਾਰ ਅਪੀਲ ਕੀਤੀ ਗਈ ਹੈ। ਆਪਣਾ ਬਿਆਨ ਜਾਰੀ ਰੱਖਦਿਆਂ ਕਿਸਾਨ ਆਗੂਆਂ ਵੱਲੋਂ ਮੋਹਾਲੀ ਪੁੱਜੇ ਹੋਏ ਦਿੱਲੀ ਘੋਲ਼ ਦੇ ਕਿਸਾਨ ਜੁਝਾਰੂਆਂ ਨਵਦੀਪ ਸਿੰਘ ਜਲਵੇੜਾ ਅਤੇ ਗੁਰਕੀਰਤ ਸਿੰਘ ਸ਼ਾਹਪੁਰ ਨੂੰ ਹਰਿਆਣਾ ਪੁਲਿਸ ਦੁਆਰਾ ਬੀਤੇ ਦਿਨ 26 ਨਵੰਬਰ 2020 ਨੂੰ ਜਲ-ਤੋਪ ਦਾ ਮੂੰਹ ਕਿਸਾਨਾਂ ਤੋਂ ਦੂਜੇ ਪਾਸੇ ਮੋੜਨ ਬਦਲੇ ਇਰਾਦਾ ਕਤਲ ਦੇ ਕੇਸ ਵਿੱਚ ਗ੍ਰਿਫਤਾਰ ਕਰਨ ਦੀ ਸਖ਼ਤ ਨਿਖੇਧੀ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਤੁਰੰਤ ਬਿਨਾਂ-ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਹੈ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਭਾਜਪਾ ਦੀ ਹਰਿਆਣਾ ਸਰਕਾਰ ਨੂੰ ਕਿਸਾਨ ਰੋਹ ਦਾ ਸਾਹਮਣਾ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

 

Tags: Joginder Singh Ugrahan , Bharti Kisan Union Ekta Ugrahan , BKU Ugrahan , Chandigarh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD