Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਮੋਰਿੰਡਾ ਵਿਖੇ 1 ਲੱਖ 44 ਹਜ਼ਾਰ ਰੁਪਏ ਦੇ ਕਰੀਬ ਲੁੱਟ ਖੋਹ ਕਰਨ ਵਾਲੇ 04 ਮੈਂਬਰੀ ਗਿਰੋਹ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਰੂਪਨਗਰ , 30 Mar 2024

ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪੁਲਿਸ ਵਲੋਂ ਮੋਰਿੰਡਾ ਵਿਖੇ ਏਅਰਟੈਲ ਦੇ ਕਰਮਚਾਰੀ ਪਾਸੋਂ 1 ਲੱਖ 44 ਹਜ਼ਾਰ ਰੁਪਏ ਦੇ ਕਰੀਬ ਲੁੱਟ ਖੋਹ ਕਰਨ ਵਾਲੇ 04 ਮੈਂਬਰੀ ਗਿਰੋਹ ਨੂੰ 24 ਘੰਟਿਆਂ ਦੇ ਅੰਦਰ ਗ੍ਰਿਫਤਾਰ ਕਰਕੇ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਰਾਹੀਂ ਜਾਣਕਾਰੀ ਦਿੰਦਿਆਂ ਕਪਤਾਨ ਪੁਲਿਸ (ਜਾਂਚ) ਰੂਪਨਗਰ ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਸੰਦੀਪ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਪਿੰਡ ਚੱਕਲਾਂ ਥਾਣਾ ਸਦਰ ਮੋਰਿੰਡਾ ਜੋ ਏਅਰਟੈਲ ਦਫਤਰ ਵਿੱਚ ਕੰਮ ਕਰਦਾ ਹੈ ਤੇ ਦੁਕਾਨਾਂ ਤੇ ਜਾ ਕੇ ਪੈਸੇ ਇੱਕਠੇ ਕਰਦਾ ਹੈ, ਜੋ ਮਿਤੀ 28 ਮਾਰਚ 2024 ਨੂੰ ਸੰਦੀਪ ਸਿੰਘ ਪਾਸ ਕੰਪਨੀ ਦੇ ਕੁੱਲ 1,44,000/- ਰੁਪਏ ਸਨ, ਜਿਨ੍ਹਾਂ ਨੂੰ ਐਕਸਿਸ ਬੈਂਕ ਦੇ ਏ.ਟੀ.ਐੱਮ ਵਿੱਚ ਜਮ੍ਹਾਂ ਕਰਾਉਣ ਗਿਆ ਸੀ, ਜਦੋਂ ਏ.ਟੀ.ਐੱਮ ਪਾਸ ਪੁੱਜਾ ਤਾਂ ਨਾ-ਮਾਲੂਮ ਵਿਅਕਤੀਆਂ ਵੱਲੋਂ ਉਸ ਦੇ ਹੱਥ ਤੇ ਦਾਤ ਦਾ ਵਾਰ ਕਰਕੇ ਉਸ ਪਾਸੋਂ ਪੈਸਿਆਂ ਵਾਲਾ ਬੈਗ ਜਿਸ ਵਿੱਚ 1,44,000/- ਰੁਪਏ ਖੋਹ ਕੇ ਲੈ ਗਏ। 

ਇਸ ਸਬੰਧੀ ਮੁ.ਨੰ. 32 ਮਿਤੀ 29.03.2024 ਅ/ਧ 392,397 ਹਿੰ.ਦੰ. ਥਾਣਾ ਸਿਟੀ ਮੋਰਿੰਡਾ ਦਰਜ ਰਜਿਸਟਰ ਕੀਤਾ ਗਿਆ। ਜਿਸ ਨੂੰ ਕਪਤਾਨ ਪੁਲਿਸ (ਜਾਂਚ) ਦੀ ਅਗਵਾਈ ਹੇਠ ਉਪ- ਕਪਤਾਨ ਪੁਲਿਸ ਸਬ-ਡਵੀਜ਼ਨ ਮੋਰਿੰਡਾ ਸ੍ਰੀ ਗੁਰਦੀਪ ਸਿੰਘ ਪੀ.ਪੀ.ਐਸ., ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਇੰਸ. ਸੁਨੀਲ ਕੁਮਾਰ ਅਤੇ ਇੰਚਾਰਜ ਸੀ.ਆਈ.ਏ ਰੂਪਨਗਰ ਇੰਸ. ਮਨਫੂਲ ਸਿੰਘ ਦੀ ਸਪੈਸ਼ਲ ਟੀਮ ਗਠਿਤ ਕੀਤੀ ਗਈ। ਜਿਨ੍ਹਾ ਵਲੋਂ ਫੋਰੀ ਕਾਰਵਾਈ ਕਰਦੇ ਹੋਏ ਮਿਤੀ 29.03.2024 ਨੂੰ ਦੋਸ਼ੀ ਜਸਕਰਨ ਸਿੰਘ ਉਰਫ ਮੰਤਰੀ ਵਾਸੀ ਡੂੰਮਛੇੜੀ ਥਾਣਾ ਸਦਰ ਮੋਰਿੰਡਾ, ਦੋਸ਼ੀ ਵਰਿੰਦਰ ਸਿੰਘ ਉਰਫ ਗੋਲਾ ਵਾਸੀ ਭਟੇੜੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਮਿਤੀ 30.03.2024 ਨੂੰ ਦੋਸ਼ੀ ਮਨਿੰਦਰ ਸਿੰਘ ਉਰਫ ਦੇਬੀ ਵਾਸੀ ਪਿੰਡ ਘੜੂੰਆ, ਜਗਦੀਪ ਸਿੰਘ ਉਰਫ ਦੀਪੂ ਵਾਸੀ ਪਿੰਡ ਘੜੂੰਆ ਜਿਲ੍ਹਾ ਐਸ.ਏ.ਐਸ. ਨਗਰ ਗ੍ਰਿਫਤਾਰ ਕੀਤੇ ਗਏ। 

ਉਨ੍ਹਾਂ ਦੱਸਿਆ ਕਿ ਦੋਸ਼ੀ ਮਨਿੰਦਰ ਸਿੰਘ ਉਰਫ ਦੇਬੀ ਦਾ ਅਪਰਾਧਿਕ ਪਿਛੋਕੜ ਵੀ ਹੈ ਜਿਸ ਉਤੇ ਮੁ.ਨੰ 152/23 ਅ/ਧ 323,324,458,506,148,149 ਹਿੰ.ਦ ਥਾਣਾ ਸਦਰ ਖਰੜ (ਬੇਲ ਜੰਪਰ) ਹੈ। ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਇਸ ਗਿਰੋਹ ਦਾ ਮੁੱਖ ਸਰਗਨਾ ਜਸਕਰਨ ਸਿੰਘ ਹੈ ਜੋ ਕਿ ਮੁਦੇਈ ਮੁਕਦਮਾ ਸੰਦੀਪ ਸਿੰਘ ਦੇ ਨਾਲ ਹੀ ਏਅਰਟੈਲ ਮਨੀ ਬੈਂਕ ਦੀ ਦੁਕਾਨ ਉੱਤੇ ਕਰੀਬ ਪਿਛਲੇ 04 ਮਹੀਨੇ ਤੋਂ ਕੰਮ ਕਰਦਾ ਹੈ। ਜਿਸ ਨੂੰ ਇਸ ਕੈਸ਼ ਸਬੰਧੀ ਪੂਰੀ ਜਾਣਕਾਰੀ ਸੀ, ਜਿਸਨੇ ਅਪਣੇ ਇਨ੍ਹਾਂ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਜੋ ਇਨ੍ਹਾਂ ਦੇਸ਼ੀਆਂ ਪਾਸੋਂ ਲੁੱਟੀ ਹੋਈ ਰਕਮ ਵਿੱਚੋਂ 01 ਲੱਖ ਰੁਪਏ ਬਰਾਮਦ ਕੀਤੇ ਗਏ ਹਨ ਅਤੇ ਵਕੂਆ ਵਿੱਚ ਵਰਤਿਆ ਗਿਆ ਮੋਟਰਸਾਇਕਲ ਵੀ ਬਰਾਮਦ ਕੀਤਾ ਗਿਆ ਹੈ ਅਤੇ ਜੋ ਦੋਸ਼ੀਆਂ ਪਾਸੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਨ੍ਹਾਂ ਪਾਸੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD