Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੂੰ ਭੇਂਟ

 Krishan Kumar Bawa, Book, Punjab Pradesh Congress Committee, Congress, Punjab Congress, Gurbhajan Singh Gill

Web Admin

Web Admin

5 Dariya News

ਲੁਧਿਆਣਾ , 30 Mar 2024

Last updated on: Mar 30, 2024, 00:00 IST

ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਵੱਲੋਂ ਛਾਪੀ ਤੇ ਡਾ. ਅਨੁਰਾਗ ਸਿੰਘ ਵੱਲੋਂ ਅੰਗਰੇਜ਼ੀ, ਪੰਜਾਬੀ ਤੇ ਹਿੰਦੀ ਵਿੱਚ  ਲਿਖੀ ਪੁਸਤਕ “ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੂੰ ਫਾਉਂਡੇਸ਼ਨ ਦੇ ਚੇਅਰਮੈਨ ਸ਼੍ਰੀ ਕ੍ਰਿਸ਼ਨ ਕੁਮਾਰ ਬਾਵਾ ਤੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸਤੀਸ਼ ਗੁਲਾਟੀ ਦੀ ਬੇਟੀ ਦੀ ਸ਼ਾਦੀ ਮੌਕੇ ਬੀਤੀ ਸ਼ਾਮ ਹਾਜ਼ਰ ਲੇਖਕਾਂ ਦੇ ਵਿਸ਼ਾਲ ਇਕੱਠ ਵਿੱਚ ਭੇਂਟ ਕੀਤੀ।

ਸ਼੍ਰੀ ਕਫਿਸ਼ਨ ਕੁਮਾਰ ਬਾਵਾ ਨੇ ਲੇਖਕਾਂ ਨੂੰ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਕਬਾ(ਨੇੜੇ ਮੁੱਲਾਂਪੁਰ ਦਾਖਾ) ਵਿੱਚ ਸਥਾਪਤ ਬੰਦਾ ਸਿੰਘ ਬਹਾਦਰ ਭਵਨ ਸਥਿਤ ਸ਼ਬਦ ਪ੍ਰਕਾਸ਼ ਅਜਾਇਬ ਘਰ ਤੇ ਆਧਾਰਿਤ ਇਸ ਪੁਸਤਕ ਰਾਹੀਂ ਸ਼੍ਰੀ ਗੁਰੂ ਗਰੰਥ ਸਾਹਿਬ ਦੀ ਕੀਰਤੀ ਪੂਰੇ ਵਿਸ਼ਵ ਵਿੱਚ ਪਹੁੰਚਾਉਣਾ ਹੈ। ਇਸ ਸ਼ਬਦ ਪ੍ਰਕਾਸ਼ ਅਜਾਇਬਘਰ ਦੀ ਇਮਾਰਤ ਦੀ ਉਸਾਰੀ ਸਰਦਾਰ ਸ ਪ ਸ ਓਬਰਾਏ ਜੀ ਵੱਲੋਂ ਸਥਾਪਿਤ ਸਰਬੱਤ ਦਾ ਭਲਾ ਟਰਸਟ ਵੱਲੋਂ ਜਸਵੰਤ ਸਿੰਘ ਛਾਪਾ ਦੀ ਪ੍ਰੇਰਨਾ ਨਾਲ ਕਰਵਾਈ ਗਈ ਸੀ। 

ਇਸ ਵਿੱਚ ਪ੍ਰੋ. ਗੁਰਭਜਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਬਣਾਈ ਕਮੇਟੀ ਨੇ ਵਿਸ਼ਵ ਪ੍ਰਸਿੱਧ ਚਿਤਰਕਾਰ ਸ. ਆਰ ਐੱਮ ਸਿੰਘ ਪਾਸੋਂ ਸ਼੍ਰੀ ਗੁਰੂ ਗਰੰਥ ਸਾਹਿਬ ਵਿੱਚ ਸੁਸ਼ੋਭਿਤ ਗੁਰੂ ਸਾਹਿਬਾਨ ਤੇ ਹੋਰ ਬਾਣੀ ਕਾਰਾਂ ਦੇ ਚਿਤਰ ਸਰੂਪ ਤਿਆਰ ਕਰਵਾ ਕੇ ਇਸ ਅਜਾਇਬ ਘਰ ਵਿੱਚ ਸੁਭਾਇਮਾਨ ਕੀਤੇ ਗਏ ਹਨ। ਇਨ੍ਹਾਂ ਬਾਣੀਕਾਰਾਂ ਦੇ ਜੀਵਨ ਤੇ ਰਚਨਾ ਬਾਰੇ ਇਹ ਕੌਫੀ ਟੇਬਲ ਕਿਤਾਬ ਤਿਆਰ ਕਰਵਾਈ ਗਈ ਹੈ। ਇਸ ਪ੍ਰਾਜੈਕਟ ਵਿੱਚ ਉੱਘੇ ਵਿਦਵਾਨਾਂ ਦਾ ਪੈਨਲ ਬਣਾ ਕੇ ਸ. ਤੇਜਪ੍ਰਤਾਪ ਸਿੰਘ ਸੰਧੂ ਤੇ ਰਣਜੋਧ  ਸਿੰਘ ਦੀ ਦੇਖ ਰੇਖ ਹੇਠ ਪਰਿੰਟਵੈੱਲ ਅੰਮ੍ਰਿਤਸਰ ਤੋਂ ਛਪਵਾਇਆ ਹੈ।

ਇਸ ਮੌਕੇ ਬੋਲਦਿਆਂ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਸਰਪ੍ਰਸਤ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਹ ਪੁਸਤਕ ਦੋ ਵੱਡੇ ਲੇਖਕਾਂ ਨੂੰ ਭੇਂਟ ਕਰਨ ਦਾ ਮਨੋਰਥ ਬਾਕੀ ਲੇਖਕ ਭਾਈਚਾਰੇ ਤੀਕ ਇਹ ਸੁਨੇਹਾ ਪਹੁੰਚਾਉਣਾ ਹੈ ਕਿ ਇਹ ਕਾਰਜ ਸਮਾਜ ਦੇ ਸਭ ਵਰਗਾਂ ਨੂੰ ਰਲ਼ ਮਿਲ ਕਰਨੇ ਚਾਹੀਦੇ ਹਨ ਕਿਉਂਕਿ ਸਾਹਿੱਤ ਸਿਰਜਣਾ ਦੇ ਨਾਲ ਨਾਲ ਬਾਕੀ ਸਰੋਕਾਰ ਸਮਝਣੇ ਤੇ ਸਮਝਾਉਣੇ ਬਹੁਤ ਜ਼ਰੂਰੀ ਹਨ। ਇਸ ਮੁੱਲਵਾਨ ਪੁਸਤਕ ਦੇ ਲੇਖਕ ਅਨੁਰਾਗ ਸਿੰਘ ਤੇ ਚਿਤਰਕਾਰ ਆਰ ਐੱਮ ਸਿੰਘ ਦੀ ਸ਼ਲਾਘਾ ਕਰਦੱਆਂ ਉਨ੍ਹਾਂ ਕਿਹਾ ਕਿ ਇਸ ਪੁਸਤਕ ਰਾਹੀਂ ਗੁਰਬਾਣੀ ਆਧਾਰਿਤ ਸਾਹਿੱਤ ਨੂੰ ਨਵੀਂ ਸਮਰੱਥ ਦਿਸ਼ਾ ਮਿਲੀ ਹੈ।

ਡਾ. ਵਰਿਆਮ ਸਿੰਘ ਸੰਧੂ ਤੇ ਡਾ. ਲਖਵਿੰਦਰ ਸਿੰਘ ਜੌਹਲ ਨੇ ਇਹ ਪੁਸਤਕ ਪ੍ਰਾਪਤ ਕਰਨ ਉਪਰੰਤ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਦੀਪਕ ਮਨਮੋਹਨ ਸਿੰਘ, ਪ੍ਰੋ. ਰਵਿੰਦਰ ਭੱਠਲ, ਸਤੀਸ਼ ਗੁਲਾਟੀ, ਖ਼ੁਸ਼ਵੰਤ ਬਰਗਾੜੀ, ਡਾ. ਸੁਖਦੇਵ ਸਿੰਘ ਸਿਰਸਾ, ਡਾ. ਗੁਰਇਕਬਾਲ ਸਿੰਘ, ਡਾ. ਸ਼ਿੰਦਰਪਾਲ ਸਿੰਘ, ਡਾ. ਸੁਰਜੀਤ ਸਿੰਘ, ਤ੍ਰੈਲੋਚਨ ਲੋਚੀ ,ਜਸਪਾਲ ਮਾਨਖੇੜਾ, ਬਲਵਿੰਦਰ ਗਰੇਵਾਲ, ਫ਼ਿਲਮ ਸਾਜ਼ ਡੀ ਪੀ ਅਰਸ਼ੀ,ਰਾਜਦੀਪ ਸਿੰਘ ਤੂਰ, ਪ੍ਰਭਜੋਤ ਸਿੰਘ ਸੋਹੀ, ਮੀਤ ਅਨਮੋਲ ਤੇ ਕੁਝ ਹੋਰ ਲੇਖਕ ਹਾਜ਼ਰ ਸਨ।

 

Tags: Krishan Kumar Bawa , Book , Punjab Pradesh Congress Committee , Congress , Punjab Congress , Gurbhajan Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD