Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਿਵਿਆਂਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਆਯੋਜਿਤ ਕੀਤਾ ਗਿਆ ਕੈਂਡਲ ਮਾਰਚ

Ghanshyam Thori, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 31 Mar 2024

Last updated on: Mar 31, 2024, 00:00 IST

ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਦਿਵਿਆਂਗ ਵੋਟਰਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਥਾਨਕ ਹੈਰੀਟੇਜ ਸਟਰੀਟ ਵਿਖੇ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਜਿਲ੍ਹਾ ਸਵੀਪ ਆਈਕਾਨ ਸ.ਦਵਿੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਇਹ ਕੈਂਡਲ ਮਾਰਚ ਹੈਰੀਟੇਜ ਸਟਰੀਟ ਸਥਿਤ ਮਹਾਰਾਜਾ ਰਣਜੀਤ ਮਿੰਘ ਬੁੱਤ ਤੋਂ ਸ਼ੁਰੂ ਹੋ ਕੇ ਡਾ. ਬੀ ਆਰ ਅੰਬੇਡਕਰ ਚੌਕ ਤੋਂ ਹੁੰਦੇ ਹੋਏ ਸ਼ਹੀਦ ਮਦਨ ਲਾਲ ਢੀਂਗਰਾ ਬੁੱਤ (ਨਜ਼ਦੀਕ ਭਰਾਵਾ ਦਾ ਢਾਬਾ) ਤੇ ਪਹੁੰਚ ਕੇ ਸਮਾਪਤ ਹੋਇਆ।

ਮਾਰਚ ਦੌਰਾਨ ਲੋਕਾਂ ਨੇ ਆਪਣੇ ਹੱਥਾਂ ਵਿੱਚ ਤਖਤੀਆਂ ਫ਼ੜੀਆਂ ਹੋਈਆਂ ਸਨ,ਜਿਸ ਉੱਤੇ ਵੋਟਰ ਜਾਗਰੂਕਤਾ ਸਬੰਧੀ ਵੱਖ-ਵੱਖ ਸਲੋਗਨ ਲਿਖੇ ਹੋਏ ਸਨ। ਇਸ ਮਾਰਚ ਵਿੱਚ ਮੌਕੇ ਤੇ ਮੌਜੂਦ ਕਈ ਰਾਹਗੀਰ ਇਸ ਨਿਵੇਕਲੀ ਕੋਸ਼ਿਸ਼ ਦਾ ਹਿੱਸਾ ਬਣੇ ਅਤੇ ਦਿਵਿਆਂਗ ਵਲੰਟੀਅਰਾਂ ਨਾਲ ਸੈਲਫ਼ੀਆਂ ਖਿਚਾਉਂਦੇ ਨਜ਼ਰ ਆਏ। ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ.ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਪਹਿਲ ਕਰਦਿਆਂ ਹੋਇਆਂ ਇਸ ਕੈਂਡਲ ਮਾਰਚ ਦੌਰਾਨ ਲੋਕਤੰਤਰ ਦੇ ਇਸ ਪਰਵ ਵਿੱਚ ਲੋਕਾਂ ਨੂੰ ਆਪਣਾ ਬਣਦਾ ਯੋਗਦਾਨ ਪਾਉਣ ਲਈ  "ਇਸ ਵਾਰ ਸੱਤਰ ਪਾਰ" ਵੋਟਰ ਨਾਅਰੇ ਲਗਾ ਕੇ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ।

ਇਸ ਮੌਕੇ ਆਪਣੇ ਸੁਨੇਹੇ ਵਿੱਚ ਸਵੀਪ ਆਈਕਾਨ ਸ੍ਰੀ ਦਵਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਅਗਾਮੀ ਲੋਕਸਭਾ ਚੋਣਾਂ ਵਿੱਚ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਹਰ ਪੋਲਿੰਗ ਬੂਥ ਤੇ ਰੈਂਪ ਦੀ ਸੁਵਿਧਾ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਦੇ ਨਾਲ-ਨਾਲ ਬੂਥ ਪੱਧਰ ਤੇ ਵਲੰਟੀਅਰਾਂ ਦੀ ਟੀਮ ਵੀ ਤੈਨਾਤ ਕੀਤੀ ਜਾਵੇਗੀ ਜੋ ਦਿਵਿਆਂਗ ਵੋਟਰਾਂ ਨੂੰ ਵੋਟ ਪਾਉਣ ਦੀ ਪ੍ਰਕਿਿਰਆ ਦੌਰਾਨ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ।

ਉਹਨਾਂ ਦੱਸਿਆ ਕਿ ਸਕਸ਼ਮ ਐਪ ਭਾਰਤ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਤੌਰ ਤੇ ਦਿਵਿਆਂਗ ਵੋਟਰਾਂ ਦੀ ਸਹੂਲਤ ਲਈ ਬਣਾਈ ਗਈ ਹੈ,ਜਿਸ ਉੱਪਰ ਹਰ ਦਿਵਿਆਂਗ ਵੋਟਰ ਨੂੰ ਆਪਣੇ ਆਪ ਨੂੰ ਰਜਿਸਟਰ ਕਰਨਾ ਚਾਹੀਦਾ ਹੈ।ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਹਰ ਦਿਵਿਆਂਗ ਵੋਟਰ 1 ਜੂਨ 2024 ਨੂੰ ਹੋਣ ਵਾਲੀਆਂ ਲੋਕਸਭਾ ਚੋਣਾਂ ਦੀ ਪੋਲਿੰਗ ਵਿੱਚ ਆਪਣੇ ਵੋਟ ਪਾਉਣ ਦੇ ਸੰਵਿਧਾਨਿਕ ਹੱਕ ਦੀ ਵਰਤੋਂ ਜ਼ਰੂਰ ਕਰਨ। 

ਇਸ ਮੌਕੇ ਪੀ.ਡਬਲਿਯੂ.ਡੀ.ਕੁਆਰਡੀਨੇਟਰ ਧਰਮਿੰਦਰ ਸਿੰਘ, ਸਕੂਲ਼ ਆਫ਼ ਐਮੀਨੈਂਸ, ਛੇਹਰਟਾ ਦੇ ਐਨ.ਸੀ.ਸੀ. ਵਿੰਗ ਇੰਚਾਰਜ ਸ.ਸੁਖਪਾਲ ਸਿੰਘ, ਸਮਾਜ ਸੇਵਕ ਸ.ਹਰਸਿਮਰਨ ਸਿੰਘ, ਜਿਲ੍ਹਾ ਸਵੀਪ ਟੀਮ ਦੇ ਮੈਂਬਰ ਮੁਨੀਸ਼ ਕੁਮਾਰ, ਪੰਕਜ ਸ਼ਰਮਾ, ਆਸ਼ੂ ਧਵਨ ਸੋਸ਼ਲ ਮੀਡੀਆ ਟੀਮ ਮੈਂਬਰ ਚੈਤਨਿਆ ਸਹਿਗਲ, ਅਮਰ ਬਹਾਦੁਰ ਮੋਰੀਆ, ਸੁਖਰਾਜ ਸਿੰਘ,ਅਜੀਤ ਕੁਮਾਰ, ਸੰਤੋਸ਼ ਕੁਮਾਰੀ ਆਦਿ  ਹਾਜ਼ਰ ਸਨ।

 

Tags: Ghanshyam Thori , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD