Tuesday, 07 May 2024

 

 

ਖ਼ਾਸ ਖਬਰਾਂ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੂਟ ਕੋਰਟ ਮੁਕਾਬਲੇ ਵਿੱਚ 17 ਟੀਮਾਂ ਨੇ ਲਿਆ ਭਾਗ -ਐਮਯੂ-ਰਾਜਕੋਟ ਨੇ ਟਰਾਫੀ ’ਤੇ ਕੀਤਾ ਕਬਜ਼ਾ ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ

 

ਫਾਜ਼ਿਲਕਾ ਪੁਲਿਸ ਵੱਲੋਂ ਦੜੇ ਸੱਟੇ ਦੇ ਕੰਮ ਕਰਨ ਵਾਲੇ ਅਪਰਾਧੀਆਂ ਖਿਲਾਫ ਸਖਤ ਕਾਰਵਾਈ

6 ਮਾਮਲਿਆਂ ਵਿੱਚ 10 ਕਾਬੂ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 31 Mar 2024

ਫਾਜ਼ਿਲਕਾ ਜ਼ਿਲ੍ਹਾ ਪੁਲਿਸ ਵੱਲੋਂ ਦੜੇ ਸੱਟੇ ਦਾ ਕੰਮ ਕਰਨ ਵਾਲੇ ਸਟੋਰੀਆਂ ਖਿਲਾਫ ਵੱਡਾ ਅਭਿਆਨ ਆਰੰਭਿਆ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਹੀ 6 ਵੱਖ-ਵੱਖ ਕੇਸ ਦਰਜ ਕਰਕੇ 10 ਬੰਦਿਆਂ ਨੂੰ ਗ੍ਰਫਤਾਰ ਕੀਤਾ ਗਿਆ ਹੈ ਅਤੇ 25,100 ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਫਾਜ਼ਿਲਕਾ ਦੇ ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਨੇ ਦਿੱਤੀ ਹੈ। 

ਐਸਐਸਪੀ ਡਾ ਪ੍ਰਗਿਆ ਜੈਨ ਨੇ ਦੱਸਿਆ ਕਿ ਸਿਟੀ ਥਾਨਾ ਫਾਜਿਲਕਾ ਵਿਖੇ ਮੁਕਦਮਾ ਨੰਬਰ 32 ਵਿੱਚ ਚਾਰ ਲੋਕਾਂ ਨੂੰ ਗਿਰਫਤਾਰ ਕੀਤਾ ਗਿਆ ਹੈ ਅਤੇ ਇਹਨਾਂ ਤੋਂ 21180 ਰੁਪਏ ਬਰਾਮਦ ਕੀਤੇ ਗਏ ਹਨ। ਇਨ੍ਹਾਂ ਖਿਲਾਫ ਅਧੀਨ ਧਾਰਾ 13 ਏ ਜੂਆ ਐਕਟ ਅਤੇ ਧਾਰਾ 420 ਤਹਿਤ ਪਰਚਾ ਦਰਜ ਕੀਤਾ ਗਿਆ ਹੈ।ਫੜੇ ਗਏ ਵਿਅਕਤੀਆਂ ਵਿਚ ਪ੍ਰਿੰਸ, ਜਸਵਿੰਦਰ ਸਿੰਘ, ਜਗਦੀਸ਼ ਸਿੰਘ ਅਤੇ ਸੁਰਿੰਦਰ ਸਿੰਘ ਦੇ ਨਾਂਅ ਸ਼ਾਮਿਲ ਹਨ।

ਇੱਕ ਹੋਰ ਮਾਮਲੇ ਵਿੱਚ ਸਿਟੀ ਥਾਣਾ ਫਾਜ਼ਿਲਕਾ ਵੱਲੋਂ ਮੁਕਦਮਾ ਨੰਬਰ 33 ਅਧੀਨ ਧਾਰਾ 13ਏ/3/67 ਜੂਆ ਐਟ ਤਹਿਤ ਅਮਿਤ ਕੁਮਾਰ ਅਤੇ ਕੁਲਦੀਪ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਉਨਾਂ ਤੋਂ 1100 ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਫਾਜ਼ਲਕਾ ਸਿਟੀ ਵੱਲੋਂ ਮੁਕਦਮਾ ਨੰਬਰ 34 ਨਿਤਿਨ ਕੁਮਾਰ ਖਿਲਾਫ ਅਧੀਨ ਧਾਰਾ 13ਏ/3/67 ਜੂਆ ਐਕਟ ਤਹਿਤ ਦਰਜ ਕੀਤੀ ਗਈ ਹੈ ਅਤੇ ਉਸ ਤੋਂ 530 ਰੁਪਏ ਦੀ ਬਰਾਮਦਗੀ ਕੀਤੀ ਗਈ ਹੈ। 

ਮੁਕਦਮਾ ਨੰਬਰ 35 ਵਿੱਚ ਧਰਮਪ੍ਰੀਤ ਸਿੰਘ ਤੋਂ 720 ਰੁਪਏ ਦੀ ਬਰਾਮਦਗੀ ਕੀਤੀ ਗਈ ਹੈ ਅਤੇ ਉਸ ਦੇ ਖਿਲਾਫ ਐਫਆਈਆਰ ਨੰਬਰ 35 ਅਧੀਨ ਧਾਰਾ 13ਏ/3/67 ਜੂਆ ਐਕਟ ਤਹਿਤ ਦਰਜ ਕੀਤੀ ਗਈ ਹੈ। ਮੁਕਦਮਾ ਨੰਬਰ 36 ਜੋ ਕਿ ਫਾਜ਼ਲਕਾ ਸਿਟੀ ਥਾਣੇ ਵਿੱਚ ਵਰਿੰਦਰ ਪਾਲ ਦੇ ਖਿਲਾਫ ਦਰਜ ਹੋਇਆ ਹੈ ਦੇ ਤਹਿਤ ਉਸ ਤੋਂ 1010 ਰੁਪਏ ਦੀ ਬਰਾਮਦਗੀ ਕੀਤੀ ਗਈ ਹੈ ਅਤੇ ਇਹ ਪਰਚਾ ਵੀ ਜੂਆ ਐਕਟ ਦੇ ਤਹਿਤ ਹੀ ਹੋਇਆ ਹੈ। 

ਇਸੇ ਹੀ ਥਾਣੇ ਵਿੱਚ ਮੁਕਦਮਾ ਨੰਬਰ 37 ਜੋ ਕਿ ਅਧੀਨ ਧਾਰਾ 13ਏ/3/67 ਜੂਆ ਐਕਟ ਤਹਿਤ ਰਿੰਕੂ ਦੇ ਖਿਲਾਫ ਦਰਜ ਹੋਇਆ ਹੈ ਅਤੇ ਉਸ ਤੋਂ 560 ਰੁਪਏ ਦੀ ਬਰਾਮਦਗੀ ਹੋਈ ਹੈ। ਇਹ ਸਾਰੇ ਲੋਕ ਵੱਖ-ਵੱਖ ਥਾਵਾਂ ਤੇ ਲੋਕਾਂ ਨੂੰ ਸੱਟੇ ਲਗਵਾ ਰਹੇ ਸਨ ਜਿਨਾਂ ਤੇ ਪੁਲਿਸ ਵੱਲੋਂ ਕਾਰਵਾਈ ਕਰਕੇ ਇਹਨਾਂ ਨੂੰ ਕਾਬੂ ਕੀਤਾ ਗਿਆ ਹੈ

ਅਕਸਾਈਜ ਐਕਟ ਤਹਿਤ ਦੀ ਕੀਤੀਆਂ ਗਈਆਂ ਕਾਰਵਾਈਆਂ

ਫਾਜ਼ਿਲਕਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਦੇ ਧੰਦੇ ਵਿੱਚ ਜੁੜੇ ਲੋਕਾਂ ਤੇ ਵੀ ਸਖਤੀ ਵਰਤੀ ਜਾ ਰਹੀ ਹੈ ਅਤੇ ਇਸੇ ਲੜੀ ਤਹਿਤ ਥਾਣਾ ਖੂਹੀਆਂ ਸਰਵਰ ਵਿੱਚ ਮੰਗਤ ਸਿੰਘ ਅਤੇ ਹਰਜੀਤ ਸਿੰਘ ਖਿਲਾਫ ਅਧੀਨ ਧਾਰਾ 61/1/14 ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਹੈ ਅਤੇ ਇਹਨਾਂ ਤੋਂ 100 ਬੋਤਲਾਂ ਨਜਾਇਜ਼ ਸ਼ਰਾਬ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ਅਤੇ ਇਹਨਾਂ ਦੋਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। 

ਇਸੇ ਤਰ੍ਹਾਂ ਥਾਣਾ ਸਿਟੀ ਦੋ ਅਬੋਹਰ ਵਿਖੇ ਓਮ ਪ੍ਰਕਾਸ਼, ਵਿਸ਼ਾਲ ਕੁਮਾਰ, ਸ਼ਤੀਸ਼ ਕੁਮਾਰ ਅਤੇ ਨਾਜਮ ਸਿੰਘ ਖਿਲਾਫ ਅਧੀਨ ਤਾਰਾ 61/1/14 ਐਕਸਾਈਜ਼ ਐਕਟ ਤਹਿਤ ਪਰਚਾ ਦਰਜ ਕਰਕੇ ਇਹਨਾਂ ਤੋਂ 162 ਲੀਟਰ ਸ਼ਰਾਬ ਠੇਕਾ ਬਰਾਮਦ ਕੀਤੀ ਗਈ ਹੈ। ਫਾਜ਼ਿਲਕਾ ਦੇ ਐਸਐਸਪੀ ਡਾ ਪ੍ਰਗਿਆ ਜੈਨ ਨੇ ਗੈਰ ਕਾਨੂੰਨੀ ਕੰਮ ਕਰਨ ਵਾਲੇ ਸਮੂਹ ਅਪਰਾਧੀਆਂ ਨੂੰ ਤਾੜਨਾ ਕੀਤੀ ਹੈ ਕਿ ਕਾਨੂੰਨ ਤੋਂ ਕੋਈ ਵੀ ਬਚ ਨਹੀਂ ਪਾਵੇਗਾ ਅਤੇ ਕਨੂੰਨ ਤੋੜਨ ਵਾਲੇ ਅਤੇ ਗੈਰ ਸਮਾਜੀ ਤੱਤਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD