Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕ ਸਭਾ ਚੋਣਾਂ 2024- ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਨਾਲ ਫਲੈਗ ਮਾਰਚ

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ-ਐਸ.ਪੀ ਬਟਾਲਾ

Ashwani Gotial, SSP Batala, Batala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਬਟਾਲਾ , 01 Apr 2024

Last updated on: Apr 01, 2024, 00:00 IST

ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਦੀ ਅਗਵਾਈ ਹੇਠ ਪੰਜਾਬ ਪੁਲਿਸ ਵਲੋਂ ਬਟਾਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੈਰਾ ਮਿਲਟਰੀ ਫੋਰਸ ਸਮੇਤ ਫਲੈਗ ਮਾਰਚ ਕੀਤਾ ਗਿਆ। ਇਸ ਮੌਕੇ ਐਸ.ਪੀ (ਐਚ) ਜਸਵੰਤ ਕੋਰ, ਡੀਐਸ.ਪੀ (ਐਚ) ਆਜ਼ਾਦ ਦਵਿੰਦਰ ਸਿੰਘ, ਡੀ.ਐਸ.ਪੀ ਜਸਪਾਲ ਸਿੰਘ, ਬੀ.ਐਸ.ਐਫ ਦੇ ਸਹਾਇਕ ਕਮਾਂਡੈਂਟ  ਦਿਗਵਿਜੇ ਸਿੰਘ, ਬੀ.ਐਸ.ਐਫ ਦੇ ਇੰਸਪੈਕਟਰ ਡੀਐਸ ਰਾਓ, ਐਸ.ਐਚ ਓ ਯਾਦਵਿੰਦਰ ਸਿੰਘ, ਐਸ.ਐਚ ਓ (ਸਿਟੀ) ਮੈਡਮ ਖੁਸ਼ਬੂ ਸ਼ਰਮਾ, ਐਸ.ਐਚ.ਓ ਟਰੈਫਿਕ ਆਰ.ਡੀ.ਸਿੰਘ, ਐਸ.ਐਚ.ਓ ਸੀਏ ਸਟਾਫ ਸੁਖਰਾਜ ਸਿੰਘ ਅਤੇ ਐਸ.ਆਈ ਦਿਲਰਾਜ ਸਿੰਘ ਆਦਿ ਹਾਜਰ ਸਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸ.ਐਸ.ਪੀ. ਮੈਡਮ ਅਸ਼ਵਨੀ ਗੋਟਿਆਲ ਨੇ ਦੱਸਿਆ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਅਤੇ ਸਦਭਾਵਨਾ ਦੀ ਭਾਵਨਾ ਕਾਇਮ ਰੱਖਣ ਲਈ ਪੈਰਾ ਮਿਲਟਰੀ ਫੋਰਸ ਸਮੇਤ ਪੁਲਿਸ ਲਾਈਨ ਬਟਾਲਾ ਤੋਂ ਗਾਂਧੀ ਚੌਂਕ, ਨਹਿਰੂ ਗੇਟ ਸਮੇਤ ਬਟਾਲਾ ਸ਼ਹਿਰ ਦੇ ਵੱਖ-ਵੱਖ ਬਜਾਰਾ ਵਿੱਚ ਫਲੈਗ ਮਾਰਚ ਕੀਤਾ ਗਿਆ। ਉਨਾਂ ਦੱਸਿਆ ਕਿ ਇਸ ਫਲੈਗ ਮਾਰਚ ਦਾ ਮਕਸਦ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਾਂ ਚ ਪੁਲਿਸ ਦਾ ਖੌਫ ਪੈਦਾ ਕਰਨਾ ਹੈ।

ਉਨਾਂ ਨੇ ਅੱਗੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਜਿਲ੍ਹਾ ਬਟਾਲਾ ਅੰਦਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਇਹ ਫਲੈਗ ਮਾਰਚ ਅਤੇ ਸਰਚ ਆਪਰੇਸ਼ਨ ਇਸੇਤਰ੍ਹਾਂ ਜਾਰੀ ਰਹਿਣਗੇ ਅਤੇ ਨਿਰਵਿਘਨ ਤੇ ਸ਼ਾਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਇਆ ਜਾਵੇਗਾ  ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ ਅਤੇ ਸੁਰੱਖਿਆ ਨੂੰ ਕਾਇਮ ਰੱਖਿਆਜਾਵੇਗਾ ਅਤੇ ਕਿਸੇ ਵੀ ਹਾਲਤ ਵਿੱਚ ਜ਼ਿਲ੍ਹੇ ਵਿੱਚ ਮਾਹੋਲ ਖਰਾਬ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। 

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਕਿਸੇ ਸਮਾਜ ਵਿਰੋਧੀ ਅਨਸਰ ਜਾਂ ਕਿਸੇ ਗੈਰ-ਕਾਨੂੰਨੀ ਕੰਮ ਬਾਰੇ ਪਤਾ ਲੱਗਦਾ ਹੈ ਤਾਂ ਉਹ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਜਾਂ ਪੁਲਿਸ ਹੈਲਪ ਲਾਈਨ ਨੰਬਰ 112 ਤੇ ਜਾਣਕਾਰੀ ਦੇਣ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ। ਐਸ.ਐਸ.ਪੀ ਬਟਾਲਾ ਨੇ ਅੱਗੇ ਦੱਸਿਆ ਕਿ ਬੀਤੇ ਕੱਲ੍ਹ ਵੀ ਪੁਲਿਸ ਜ਼ਿਲਾ ਬਟਾਲਾ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਰਾਵਾਈ ਕਰਦਿਆਂ ਵਿਸੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। 

ਜਿਸ ਵਿੱਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ 9 ਕੇਸ ਦਰਜ ਕੀਤੇ ਗਏ। ਅੱਠ ਗਿ੍ਰਫਤਾਰੀਆਂ ਕੀਤੀਆਂ ਗਈਆਂ। 18 ਹਜ਼ਾਰ 300 ਕਿਲੋਗਰਾਮ ਲਾਹਣ ਅਤੇ 160 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਸਨ। ਇਸ ਤੋਂ ਇਲਾਵਾ ਸ਼ੱਕੀ 101 ਸ਼ੱਕੀ ਵਹੀਕਲ ਚੈੱਕ ਕੀਤੇ ਗਏ। ਐਸ.ਐਸ.ਪੀ ਬਟਾਲਾ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਭੈਅ ਤੋਂ ਕਰਨ ਅਤੇ ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਆਪਣਾ ਯੋਗਦਾਨ ਪਾਉਣ।

 

Tags: Ashwani Gotial , SSP Batala , Batala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD