Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਇਲੈਕਸ਼ਨ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਨੀਨੀ ਬਣਾਈ ਜਾਵੇ- ਧੀਮਾਨ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 01 Apr 2024

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਹਰ ਹਾਲ ’ਚ ਯਕੀਨੀ ਬਣਾਇਆ ਜਾਵੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਅੱਜ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਚੋਣ ਪ੍ਰਕਿਰਿਆ ਅਮਨ ਸ਼ਾਂਤੀ ਨਾਲ ਮੁਕੰਮਲ ਕਰਨ ਲਈ ਸਮੂਹ ਪਾਰਟੀਆਂ ਦੇ ਸਹਿਯੋਗ ਦੀ ਮੰਗ ਵੀ ਕੀਤੀ। 

ਇਸ ਮੌਕੇ ਐਸ.ਐਸ.ਪੀ ਸੋਮਿਆ ਮਿਸ਼ਰਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ  ਭਾਰਤੀ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ/ ਉਮੀਦਵਾਰ ਜਾਂ ਵਰਕਰ ਕਿਸੇ ਵਿਅਕਤੀ ਦੀ ਆਗਿਆ ਬਿਨਾਂ ਉਸ ਦੀ ਜ਼ਮੀਨ, ਇਮਾਰਤ ਜਾਂ ਕੰਧ ਉਤੇ ਝੰਡੇ, ਬੈਨਰ, ਨੋਟਿਸ, ਨਾਹਰੇ ਆਦਿ ਨਾ ਲਗਾਉਣ/ਚਿਪਕਾਉਣ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿੱਚ ਕੁੱਲ 16,55,729 ਵੋਟਰ ਹਨ। ਇਨ੍ਹਾਂ ਵਿੱਚ 8,73,026 ਮਰਦ ਅਤੇ 7,82,658 ਔਰਤ ਵੋਟਰ ਸ਼ਾਮਿਲ ਹਨ। 

ਸਰਵਿਸ ਵੋਟਰਾਂ ਦੀ ਗਿਣਤੀ 4761 ਅਤੇ ਤੀਜੇ ਲਿੰਗ ਵਾਲੇ 45 ਵੋਟਰ, ਪੀ.ਡਬਲਿਊ.ਡੀ. 9060 ਵੋਟਰ ਅਤੇ ਸੀਨੀਅਰ ਸਿਟੀਜ਼ਨ (85+) 13368 ਵੋਟਰ ਹਨ। ਉਨ੍ਹਾਂ ਭਾਰਤ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀ ਗਈ ਸੀ-ਵਿਜ਼ਿਲ ਐਪ ਬਾਰੇ ਵੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀਡੀਓ ਰਾਹੀਂ ਜਾਣਕਾਰੀ ਦਿੱਤੀ, ਜਿਸ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ’ਤੇ ਕਮਿਸ਼ਨ ਪਾਸ ਭੇਜੀ ਜਾ ਸਕਦੀ ਹੈ। 

ਇਸ ਐਪ 'ਤੇ ਪ੍ਰਾਪਤ ਹੁੰਦੀ ਸ਼ਿਕਾਇਤ 'ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਬੰਧਿਤ ਸ਼ਿਕਾਇਤਕਰਤਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੇ ਵੋਟਰ ਹੈਲਪ ਲਾਈਨ ਨੰਬਰ 1950 ਜਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 1800-180-2510 ਉੱਤੇ ਵੀ ਸ਼ਿਕਾਇਤ ਜਾਂ ਵੋਟਾਂ ਸਬੰਧੀ ਕਿਸੇ ਜਾਣਕਾਰੀ ਜਾਂ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐਸ.ਪੀ.(ਡੀ.) ਰਣਧੀਰ ਕੁਮਾਰ, ਸਹਾਇਕ ਕਮਿਸ਼ਨਰ (ਜ) ਸੂਰਜ, ਜ਼ਿਲ੍ਹਾ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼ ਤੋਂ ਇਲਾਵਾ ਪੁਲਿਸ/ਸਿਵਲ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਤੇ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਂਇਦੇ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD