Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਲੋਕ ਸਭਾ ਸੈਗਮੈਂਟ-ਭੋਆ ਅਤੇ ਸੁਜਾਨਪੁਰ ਵਿਖੇ ਨੈਟਵਰਕਿੰਗ ਸੈਡੋ ਖੇਤਰਾਂ ਨੂੰ ਲੈ ਕੇ ਟੈਲੀਕਾੱਮ ਓਪਰੇਟਰਾਂ ਨਾਲ ਕੀਤੀ ਵਿਸੇਸ ਮੀਟਿੰਗ

ਐਕਸਾਈਜ ਵਿਭਾਗ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੋਰਾਨ ਕੀਤੇ ਜਾਣ ਵਾਲੇ ਕਾਰਜਾਂ ਅਧੀਨ ਦਿੱਤੇ ਦਿਸਾ ਨਿਰਦੇਸ

Ankurjit Singh, Additional Deputy Commissioner Pathankot, Pathankot, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਪਠਾਨਕੋਟ , 01 Apr 2024

ਲੋਕ ਸਭਾ ਚੋਣਾਂ -2024 ਅਧੀਨ ਅੱਜ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵੱਲੋਂ ਜਿਲ੍ਹੇ ਵਿੱਚ ਪੈਂਦੇ ਲੋਕ ਸਭਾ ਅਸੈਂਬਲੀ ਸੈਗਮੈਂਟ ਚੋਣ ਹਲਕਾ -001 ਸੁਜਾਨਪੁਰ ਅਤੇ 002 ਭੋਆ (ਅ.ਜ.) ਵਿੱਚ ਪੈਂਦੇ ਨੈਟਵਰਕਿੰਗ ਸੈਡੋ ਖੇਤਰਾਂ ਸਬੰਧੀ ਵਿਸੇਸ ਚਰਚਾ ਲਈ ਜਿਲ੍ਹਾ ਪਠਾਨਕੋਟ ਦੇ ਸਮੂਹ ਟੈਲੀਕੌਮ ਓਪਰੇਟਰਾਂ ਨਾਲ ਇੱਕ ਵਿਸੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸਥਿਤ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਇਸ ਮੋਕੇ ਤੇ ਸਰਵਸ੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ)-ਕਮ-ਏ.ਆਰ.ਓ. ਲੋਕ ਸਭਾ ਅਸੈਂਬਲੀ ਸੈਗਮੈਂਟ ਚੋਣ ਹਲਕਾ-002 ਭੋਆ (ਅ.ਜ.), ਕਾਲਾ ਰਾਮ ਕਾਂਸਲ ਐਸ.ਡੀ.ਐਮ. ਧਾਰ ਕਲ੍ਹਾਂ-ਕਮ-ਏ.ਆਰ.ਓ. ਲੋਕ ਸਭਾ ਅਸੈਂਬਲੀ ਸੈਗਮੈਂਟ ਚੋਣ ਹਲਕਾ-001 ਸੁਜਾਨਪੁਰ, ਯੁਗੇਸ ਕੁਮਾਰ ਜਿਲ੍ਹਾ ਚੋਣ ਕਾਨੂੰਗੋ ਅਤੇ ਬੀ.ਐਸ.ਐਨ.ਐਲ, ਜੀਓ, ਏਅਰਟੈਲ ਆਦਿ ਟੈਲੀਕੌਮ ਓਪਰੇਟਰ ਵੀ ਹਾਜਰ ਸਨ।

ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ-ਕਮ- ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸੰਬੋਧਤ ਕਰਦਿਆਂ ਕਿਹਾ ਕਿ ਜਿਵੇਂ ਕਿ ਲੋਕ ਸਭਾ ਚੋਣਾਂ-2024 ਸਫਲਤਾ ਪੂਰਵਕ ਨੇਪਰੇ ਚਾੜਨ ਦੇ ਲਈ ਹਰ ਤਰ੍ਹਾਂ ਦੇ ਅਗੇਤੇ ਪ੍ਰਬੰਧ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਲੋਕ ਸਭਾ ਅਸੈਂਬਲੀ ਸੈਗਮੈਂਟ ਚੋਣ ਹਲਕਾ-002 ਭੋਆ (ਅ.ਜ.) ਅਤੇ ਲੋਕ ਸਭਾ ਅਸੈਂਬਲੀ ਸੈਗਮੈਂਟ ਚੋਣ ਹਲਕਾ-001 ਸੁਜਾਨਪੁਰ ਖੇਤਰਾਂ ਅੰਦਰ ਸਰਹੱਦੀ ਖੇਤਰਾਂ ਦੇ ਨਾਲ ਲਗਦੇ ਦੋ ਪਿੰਡਾਂ ਅੰਦਰ ਅਤੇ ਧਾਰ ਖੇਤਰ ਦੇ 3-4 ਪਿੰਡਾਂ ਅੰਦਰ ਟੈਲੀਕਾੱਮ ਨੈਟਵਰਕਿੰਗ ਦੀ ਸਮੱਸਿਆ ਹੈ। 

ਉਨ੍ਹਾਂ ਮੀਟਿੰਗ ਦੋਰਾਨ ਵੱਖ ਵੱਖ ਕੰਪਨੀਆਂ ਦੇ ਟੈਲੀਕੌਮ ਓੁਪਰੇਟਰਾਂ ਨੂੰ ਆਦੇਸ ਦਿੰਦਿਆਂ ਕਿਹਾ ਕਿ ਇਨ੍ਹਾਂ ਪਿੰਡਾਂ ਅੰਦਰ ਨੈਟਵਰਕ ਪੂਰੀ ਤਰ੍ਹਾਂ ਨਾਲ ਮੂਹੇਈਆਂ ਕਰਵਾਉਂਣ ਦੇ ਲਈ ਕਾਰਜ ਕੀਤਾ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਦੋਰਾਨ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਵੱਖ ਵੱਖ ਕੰਪਨੀਆਂ ਦੇ ਟੈਲੀਕੌਮ  ਓੁਪਰੇਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਲੋਕ ਸਭਾ ਚੋਣਾਂ-2024 ਨੂੰ ਲੈ ਕੇ 371 ਲੋਕੇਸਨ ਬਣਾਈਆਂ ਗਈਆਂ ਹਨ ਅਤੇ ਆਉਂਣ ਵਾਲੇ ਦੋ ਦਿਨ੍ਹਾਂ ਦੇ ਅੰਦਰ ਹਰੇਕ ਟੈਲੀਕੌਮ ਓਪਰੇਟਰ ਸਰਵੇ ਕਰਵਾ ਕੇ ਰਿਪੋਰਟ ਬਣਾਉਂਣਗੇ ਕਿ ਕਿਸ ਲੋਕੇਸਨ ਤੇ ਨੈਟਵਰਕਿੰਗ ਦੀ ਸਮੱਸਿਆ ਹੈ। 

ਉਨ੍ਹਾਂ ਕਿਹਾ ਕਿ ਜਿੱਥੇ ਵੀ ਨੈਟਵਰਕਿੰਗ ਦੀ ਸਮੱਸਿਆ ਹੈ ਉਸ ਖੇਤਰ ਅੰਦਰ ਟੈਲੀਕੌਮ ਓਪਰੇਟਰਾਂ ਵੱਲੋਂ ਨੈਟਵਰਕ ਮੂਹੇਈਆਂ ਕਰਵਾਇਆ ਜਾਵੇਗਾ ਤਾਂ ਜੋ ਲੋਕ ਸਭਾ ਚੋਣਾਂ -2024 ਦੋਰਾਨ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੋਕੇ ਤੇ ਉਨ੍ਹਾਂ ਵੱਲੋਂ ਐਕਸਾਈਜ ਵਿਭਾਗ ਨਾਲ ਵੀ ਵਿਸੇਸ ਮੀਟਿੰਗ ਕੀਤੀ । ਇਸ ਮੋਕੇ ਤੇ ਸਰਾਬ ਦੇ ਠੇਕੇ ਲੈਣ ਵਾਲੀਆਂ ਜਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਫਰਮਾਂ ਦੇ ਨੁਮਾਇੰਦੇ ਵੀ ਵਿਸੇਸ ਤੋਰ ਤੇ ਹਾਜਰ ਹੋਏ। ਇਸ ਮੋਕੇ ਤੇ ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸਰਾਬ ਦਾ ਠੇਕਾ ਚੁੱਕਣ ਵਾਲੇ ਵੱਖ ਵੱਖ ਠੇਕੇਦਾਰਾਂ ਨੂੰ ਆਦੇਸ ਜਾਰੀ ਕਰਦਿਆਂ ਕਿਹਾ ਕਿ ਚੋਣਾਂ ਦੇ ਦੋਰਾਨ ਮਾਨਯੋਗ ਚੋਣ ਕਮਿਸਨਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੈ। 

ਉਨ੍ਹਾਂ ਕਿਹਾ ਕਿ ਐਕਸਾਈਜ ਪਾਲਿਸੀ ਅਧੀਨ ਜਿਸ ਖੇਤਰ ਦਾ ਉਨ੍ਹਾਂ ਨੂੰ ਠੇਕਾ ਦਿੱਤਾ ਗਿਆ ਹੈ ਉਸ ਖੇਤਰ ਅੰਦਰ ਹੀ ਅਪਣਾ ਬਿਜਨੈਸ ਕੀਤਾ ਜਾਵੇ ਅਤੇ ਅਗਰ ਕਿਸੇ ਤਰ੍ਹਾਂ ਦੇ ਸਰਾਰਤੀ ਤੱਤਾਂ ਵੱਲੋਂ ਉਨ੍ਹਾਂ ਕੋਲੋ ਸਰਾਬ ਦੇ ਬਲਕ ਦੀ ਡਿਮਾਂਡ ਆਉਂਦੀ ਹੈ ਤਾਂ ਇਸ ਦੀ ਸੂਚਨਾਂ ਜਿਲ੍ਹਾ ਪ੍ਰਸਾਸਨ ਨੂੰ ਦਿੱਤੀ ਜਾਵੇ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਅਪਣਾ ਕਾਰੋਬਾਰ ਕੀਤਾ ਜਾਵੈ।

 

Tags: Ankurjit Singh , Additional Deputy Commissioner Pathankot , Pathankot , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD