Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਸ਼ਰਾਬ ਦੀ ਨਿਗਰਾਨੀ ਕਮੇਟੀ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 01 Apr 2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਰੂਪਨਗਰ ਦੀ ਸ਼ਰਾਬ ਦੀ ਨਿਗਰਾਨੀ ਕਮੇਟੀ ਅਧੀਨ ਆਉਂਦੇ ਵੱਖ-ਵੱਖ ਵਿਭਾਗਾਂ ਨਾਲ ਸਥਾਨਕ ਕਮੇਟੀ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਮੀਟਿੰਗ ਕੀਤੀ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਲੋਕ ਸਭਾ ਚੋਣਾਂ-2024 ਦੌਰਾਨ ਸ਼ਰਾਬ ਦੀ ਵਿਕਰੀ ਅਤੇ ਠੇਕਿਆਂ ਸਬੰਧੀ ਵੱਖ-ਵੱਖ ਤੱਥਾਂ ਬਾਰੇ ਵੇਰਵਿਆਂ ਸਹਿਤ ਜਾਣਕਾਰੀ ਦਿੱਤੀ ਅਤੇ ਹਰ ਪੱਧਰ ਉੱਤੇ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਵਾਲਿਆਂ ਖਿਲਾਫ ਸਖ਼ਤੀ ਨਾਲ ਕਾਰਵਾਈ ਕਰਨ ਲਈ ਕਿਹਾ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕੇਦਾਰਾਂ ਅਤੇ ਅਹਾਤਿਆ ਨੂੰ ਨਵਾਂ ਲਾਇਸੰਸ ਲਾਗੂ ਕਰਨਾ, ਲਾਇਸੰਸਾ ਨੂੰ ਰੀ-ਨਿਊ ਕਰਨਾ, ਇੰਟਰ ਸਟੇਟ ਅਤੇ ਇੰਟਰ ਡਿਸਟਰਿਕ ਨਾਕਿਆਂ ਤੇ ਸ਼ਰਾਬ ਸਬੰਧੀ ਵਿਸ਼ੇਸ ਚੈਕਿੰਗ ਕਰਨ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਗੱਲ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਮੈਰਿਜ ਪੈਲੇਸ, ਬਾਰ ਅਤੇ ਹੋਟਲਾਂ ਤੇ ਸ਼ਰਾਬ ਦੀ ਵਿਕਰੀ ਬਾਰੇ ਵੀ ਧਿਆਨ ਦੇਣ ਸਬੰਧੀ ਹਦਾਇਤਾਂ ਜਾਰੀ ਕੀਤੀਆਂ। 

ਜ਼ਿਲ੍ਹਾ ਰੂਪਨਗਰ ਦੇ ਈ.ਟੀ.ਓ. ਸ਼੍ਰੀ ਸ਼ੇਖਰ ਵੱਲੋਂ ਸ਼ਰਾਬ ਨਿਗਰਾਨੀ ਕਮੇਟੀ ਅਤੇ ਆਬਕਾਰੀ ਨਿਗਰਾਨੀ ਕਮੇਟੀ ਨੂੰ ਆਬਕਾਰੀ ਦੇ ਵੱਖ-ਵੱਖ ਕਾਨੂੰਨਾਂ ਬਾਰੇ ਜਾਗਰੂਕ ਕਰਵਾਇਆ ਗਿਆ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਨਜਾਇਜ਼ ਸ਼ਰਾਬ ਅਤੇ ਗੈਰ-ਕਾਨੂੰਨੀ ਸ਼ਰਾਬ ਤੇ ਰੋਕ ਲਗਾਉਣ ਲਈ ਕਿਵੇਂ ਯਤਨ ਕੀਤੇ ਜਾ ਸਕਦੇ ਹਨ। ਇਸ ਮੀਟਿੰਗ ਵਿੱਚ ਬਾਹਰਲੇ ਜ਼ਿਲ੍ਹਿਆਂ ਤੋਂ ਸ਼ਰਾਬ ਦੇ ਨਜਾਇਜ਼ ਆਯਾਤ ਨਿਰਯਾਤ ਨੂੰ ਵੀ ਰੋਕਣ ਬਾਰੇ ਗੱਲ ਕੀਤੀ ਗਈ। 

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਜਾ ਸਿਆਲ ਗਰੇਵਾਲ, ਚੋਣ ਤਹਿਸੀਲਦਾਰ ਰੂਪਨਗਰ ਸ. ਪਲਵਿੰਦਰ ਸਿੰਘ, ਐਸ.ਪੀ. ਸ.ਨਵਨੀਤ ਸਿੰਘ ਮਾਹਲ, ਪੀ.ਸੀ.ਐਸ ਨੋਡਲ ਅਫਸਰ ਫਾਰ ਮੈਨਪਾਵਰ ਕਮ ਐਸ.ਡੀ.ਐਮ. ਮੋਰਿੰਡਾ ਸ. ਸੁਖਪਾਲ ਸਿੰਘ, ਐਸ.ਡੀ.ਐਮ. ਰੂਪਨਗਰ ਸ਼੍ਰੀ ਨਵਦੀਪ ਕੁਮਾਰ, ਐਸ.ਡੀ.ਐਮ. ਨੰਗਲ ਸ਼੍ਰੀਮਤੀ ਅਨਮਜੋਤ ਕੌਰ, ਐਸ.ਡੀ.ਐਮ. ਸ੍ਰੀ ਅਨੰਦਪੁਰ ਸਾਹਿਬ ਸ. ਰਾਜਪਾਲ ਸਿੰਘ ਸੇਖੋਂ ਅਤੇ ਸਟੇਟ ਟ੍ਰੇਨਰ ਸ਼੍ਰੀ ਦਿਨੇਸ਼ ਕੁਮਾਰ ਸੈਣੀ ਵੀ ਹਾਜ਼ਰ ਹੋਏ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD