Sunday, 12 May 2024

 

 

ਖ਼ਾਸ ਖਬਰਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ

 

ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਸੰਗਰੂਰ ਪੁਲਿਸ ਨੇ ਕਰਵਾਈ ਐਥਲੈਟਿਕ ਮੀਟ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਜੇਤੂ ਖਿਡਾਰੀਆਂ ਨੂੰ ਤਮਗਿਆਂ ਦੇ ਨਾਲ-ਨਾਲ ਨਕਦ ਇਨਾਮੀ ਰਾਸ਼ੀ ਵੀ ਤਕਸੀਮ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 01 Apr 2024

ਜ਼ਿਲ੍ਹਾ ਪੁਲਿਸ ਵੱਲੋਂ ਪ੍ਰਸਾਸ਼ਨ ਦੇ ਸਹਿਯੋਗ ਨਾਲ ਅੱਜ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਐਥਲੈਟਿਕ ਮੀਟ ਕਰਵਾਈ ਗਈ। ਇਸ ਐਥਲੈਟਿਕ ਮੀਟ ਤਹਿਤ ਲੜਕੇ ਅਤੇ ਲੜਕੀਆਂ ਲਈ ਟਰੈਕ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵੱਲੋਂ ਤਮਗਿਆਂ ਦੇ ਨਾਲ-ਨਾਲ ਨਕਦ ਇਨਾਮੀ ਰਾਸ਼ੀ ਵੀ ਵੰਡੀ ਗਈ।

ਇਸ ਅਥਲੈਟਿਕ ਮੀਟ ਦੌਰਾਨ ਦਿਲਚਸਪ ਤੇ ਵਿਲੱਖਣ ਗੱਲ ਇਹ ਰਹੀ ਕਿ ਮੁਕਾਬਲਿਆਂ ਵਿੱਚ ਪਹਿਲੇ ਛੇ ਸਥਾਨਾਂ 'ਤੇ ਆਉਣ ਵਾਲੇ ਖਿਡਾਰੀਆਂ ਨੂੰ ਨਗਦ ਇਨਾਮ ਦਿੱਤੇ ਗਏ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਭੈੜੇ ਪ੍ਰਕੋਪ ਤੋਂ ਬਚਾਉਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਫ਼ਸਣ ਤੋਂ ਬਚਾਉਣ ਅਤੇ ਉਨ੍ਹਾਂ ਦੀ ਊਰਜਾ ਸਹੀ ਪਾਸੇ ਲਗਾਉਣ ਲਈ ਖੇਡਾਂ ਬਹੁਤ ਚੰਗਾ ਉਪਰਾਲਾ ਹਨ। 

ਉਨ੍ਹਾਂ ਕਿਹਾ ਕਿ ਅਜਿਹੇ ਖੇਡ ਟੂਰਨਾਮੈਂਟ ਖੇਡਾਂ ਦੇ ਖੇਤਰ ਵਿੱਚ ਅਣਤਰਾਸ਼ੇ ਹੀਰਿਆਂ ਨੂੰ ਤਰਾਸ਼ ਕੇ ਅੰਤਰਰਾਸ਼ਟਰੀ ਪੱਧਰ ਦਾ ਖਿਡਾਰੀ ਬਣਾਉਣ ਵਿੱਚ ਅਹਿਮ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖਿਡਾਰੀ ਨੂੰ ਖੇਡ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਆਉਂਦੀ ਹੋਵੇ ਤਾਂ ਮਾਮਲਾ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਸਮੱਸਿਆ ਦਾ ਢੁੱਕਵਾਂ ਹੱਲ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ।

ਇਸ ਮੌਕੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨੌਜਵਾਨਾਂ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਸਕਾਰਾਤਮਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਨੌਜਵਾਨਾਂ ਦੀ ਹੌਂਸਲਾ ਅਫ਼ਜਾਈ ਲਈ ਭਵਿੱਖ ਵਿੱਚ  ਅਜਿਹੀਆਂ ਗਤੀਵਿਧੀਆਂ ਹੋਰ ਵੀ ਵੱਡੇ ਪੱਧਰ ਉਤੇ ਕਰਵਾਈਆਂ ਜਾਣਗੀਆਂ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਨਾਗਰਿਕ ਨਸ਼ਿਆਂ ਬਾਰੇ ਕੋਈ ਵੀ ਜਾਣਕਾਰੀ ਪੁਲਿਸ ਦੇ ਧਿਆਨ ਵਿੱਚ ਲਿਆਉਣਾ ਚਾਹੁੰਦਾ ਹੈ ਤਾਂ ਉਹ ਹੈਲਪਲਾਈਨ ਨੰਬਰ 112 ਉੱਪਰ ਸੂਚਨਾ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਮੁਹੱਈਆ ਕਰਾਵਉਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. ਨਵਰੀਤ ਸਿੰਘ ਵਿਰਕ, ਡੀ.ਐਸ.ਪੀ. ਗੁਰਮੁੱਖ ਸਿੰਘ, ਡੀ.ਐਸ.ਪੀ. ਜਤਿੰਦਰ ਸਿੰਘ ਗਿੱਲ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਕਲਿਆਣ, ਇੰਸਪੈਕਟਰ ਸਿਮਰਨਜੋਤ ਸਿੰਘ, ਇੰਸਪੈਕਟਰ ਹਰਜੀਤ ਕੌਰ ਗਿੱਲ, ਸਮੂਹ ਕੋਚ, ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਦੇ ਨੁਮਾਇੰਦੇ ਤੇ ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਸਕੂਲਾਂ ਦੇ ਵਿਦਿਆਰਥੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD