Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਮਾਰਕੀਟ ਕਮੇਟੀਆਂ ਨੂੰ ਮਰਜ਼ ਕਰਨ ਵਾਲੀ ਪੰਜਾਬ ਸਰਕਾਰ ਦੀ ਤਜ਼ਵੀਜ ਦੇ ਵਿਰੋਧ 'ਚ 8 ਅਪ੍ਰੈਲ ਨੂੰ ਕਰਾਂਗੇ ਚੰਡੀਗੜ੍ਹ ਕੂਚ: ਬੂਟਾ ਸਿੰਘ ਬੁਰਜਗਿੱਲ

Buta Singh Burjgill, Bharatiya Kisan Union Ekta Dakounda, Barnala

Web Admin

Web Admin

5 Dariya News

ਬਰਨਾਲਾ , 01 Apr 2024

Last updated on: Apr 01, 2024, 00:00 IST

ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਮਹੀਨਾਵਾਰ ਮੀਟਿੰਗ ਤਰਕਸ਼ੀਲ ਭਵਨ ਵਿਖੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਦੀ ਪ੍ਰਧਾਨਗੀ ਹੇਠ ਹੋਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ  ਸ੍ਰੀ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਮੋਦੀ ਸਰਕਾਰ ਦੇ ਨਕਸ਼ੇ ਕਦਮਾਂ ਤੇ ਚਲਦਿਆਂ ਦੇਸ਼ ਦੇ 9 ਧਨਾਢ ਕਾਰਪੋਰੇਟ ਘਰਾਣਿਆਂ ਨੂੰ ਵੱਖ ਵੱਖ ਜਿਲ੍ਹਿਆਂ ਵਿੱਚ ਹਾੜ੍ਹੀ ਦੇ ਸੀਜਨ 2024-25 ਲਈ ਕਣਕ ਦੀ ਫ਼ਸਲ ਦੀ ਖ਼ਰੀਦ, ਵੇਚ, ਸਟੋਰੇਜ ਅਤੇ ਪ੍ਰੋਸੈਸਿੰਗ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਹੁਣ ਇਹ 9 ਧਨਾਢ ਕਾਰਪੋਰੇਟ ਘਰਾਣੇ ਆਪਣੀ ਮਰਜੀ ਨਾਲ ਕਣਕ ਦੀ ਖ਼ਰੀਦ ਵੇਚ ਕਰਨਗੇ। 

ਇਥੇ ਹੀ ਬੱਸ ਨਹੀਂ ਪੰਜਾਬ ਸਰਕਾਰ ਦੇ ਅਦਾਰੇ ਮੰਡੀਕਰਨ ਬੋਰਡ ਵੱਲੋਂ ਮਾਰਕੀਟ ਫੀਸ ਅਤੇ ਹੋਰ ਖਰਚਿਆਂ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਦੀਆਂ 26 ਮਾਰਕੀਟ ਕਮੇਟੀਆਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਮਰਜ ਕਰਨ ਦੀ ਤਜ਼ਵੀਜ਼ ਵੀ ਰੱਖੀ ਗਈ ਹੈ ਜਦਕਿ ਖਰੜ ਅਤੇ ਮੋਹਾਲੀ ਦੀ ਮਾਰਕੀਟ ਕਮੇਟੀ ਨੂੰ ਮਰਜ਼ ਕਰਨ ਦਾ ਮਤਾ 19 ਫਰਵਰੀ 2024 ਨੂੰ ਪਾਸ ਕੀਤਾ ਗਿਆ ਹੈ। ਜਿਹੜੀਆਂ ਮਾਰਕੀਟ ਕਮੇਟੀਆਂ ਨੂੰ ਮਰਜ਼ ਕਰਨ ਦਾ ਫੈਸਲਾ ਲਿਆ ਗਿਆ ਹੈ, ਉਨ੍ਹਾਂ ਵਿੱਚ ਸ਼੍ਰੀ ਅੰਮ੍ਰਿਤਸਰ ਸਾਹਿਬ ਦੀਆਂ ਅਟਾਰੀ, ਮਹਿਤਾ ਅਤੇ ਮਜੀਠਾ, ਸ਼੍ਰੀ ਫਤਹਿਗੜ੍ਹ ਸਾਹਿਬ ਦੀਆਂ ਬੱਸੀ ਪਠਾਣਾਂ, ਮੰਡੀ ਗੋਬਿੰਦਗੜ੍ਹ ਦੀ ਚਰਨਾਂਥੱਲ, ਫਿਰੋਜ਼ਪੁਰ ਦੀ ਮੰਡੀ ਪੰਜੇ ਕੇ ਉਤਾੜ, ਗੁਰਦਾਸਪੁਰ ਦੀਆਂ ਦੀਨਾ ਨਗਰ, ਦਸੂਹਾ, ਭੋਗਪੁਰ, ਗੁਰਾਇਆ, ਮਲੌਦ, ਮੋਗਾ ਦੀ ਮੰਡੀ ਫਤਹਿਗੜ੍ਹ ਪੰਜਤੂਰ, ਪਠਾਨਕੋਟ ਦੀ ਮੰਡੀ ਨਰੋਟ ਜੈਮਲ ਸਿੰਘ, ਰੂਪਨਗਰ ਦੀਆਂ ਰੂਪਨਗਰ, ਮੋਰਿੰਡਾ, ਚਮਕੌਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਸਾਹਿਬਜਾਦਾ ਅਜੀਤ ਸਿੰਘ ਨਗਰ ਦੀਆਂ ਖਰੜ, ਕੁਰਾਲੀ, ਡੇਰਾਬੱਸੀ, ਲਾਲੜੂ, ਮੋਹਾਲੀ ਅਤੇ ਬਨੂੜ ਸ਼ਹੀਦ ਭਗਤ ਸਿੰਘ ਨਗਰ ਦੀ ਮੰਡੀ ਬਲਾਚੌਰ ਅਤੇ ਤਰਨਤਾਰਨ ਦੀ ਮੰਡੀ ਹਰੀਕੇ ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਵੱਖ ਵੱਖ ਵਿਭਾਗਾਂ ਵਿੱਚ ਮਰਜ਼ ਕੀਤਾ ਜਾਣਾ ਹੈ। 

ਇਸ ਤੋਂ ਇਲਾਵਾ ਪੰਜਾਬ ਮੰਡੀ ਬੋਰਡ ਵੱਲੋਂ ਪੰਜਾਬ ਐਗਰੀਕਲਚਰਲ ਪ੍ਰੋਡੀਊਸ ਮਾਰਕੀਟ ਐਕਟ 1961 ਦੇ ਸੈਕਸ਼ਨ 7 ਏ ਅਤੇ 13 (l) ( ਏ ) ਦੇ ਅਧੀਨ ਸਰਕਾਰ ਦੇ ਮੀਮੋ ਨੰਬਰ 18 (50) ਐਮ-1-87/ 18-12 1987 ਰਾਹੀਂ ਡੈਲੀਗੇਟ ਕੀਤੇ ਅਤੇ ਇਸ ਸਬੰਧੀ ਸਮਰੱਥਾ ਦੇਣ ਵਾਲੇ ਹੋਰਨਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਮਾਰਚ 2024 ਨੂੰ ਪੰਜਾਬ ਮੰਡੀ ਬੋਰਡ ਵੱਲੋਂ ਵੱਖ-ਵੱਖ ਜਿਲ੍ਹਿਆਂ ਦੀਆਂ ਮਾਰਕੀਟ ਕਮੇਟੀਆਂ ਦੇ ਖੇਤਰਫਲ ਅਧੀਨ 9 ਸਾਈਲੋਜ ਨੂੰ ਹਾੜ੍ਹੀ ਦੇ ਸੀਜਨ 2024-25 ਦੌਰਾਨ ਕਣਕ ਦੀ ਖ਼ਰੀਦ ਵੇਚ ਅਤੇ ਪ੍ਰੋਸੈਸਿੰਗ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਵਿੱਚ ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਰਾਹ ਪੱਧਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਜੱਥੇਬੰਦੀ ਕਦੇ ਬਰਦਾਸ਼ਤ ਨਹੀਂ ਕਰੇਗੀ ਅਤੇ ਸੰਯੁਕਤ ਮੋਰਚੇ ਦੇ ਸੱਦੇ ਤੇ 08 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਆਪਣਾ ਵਿਰੋਧ ਦਰਜ਼ ਕਰਵਾਏਗੀ।  ਇਸ ਸਮੇਂ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਨੇ ਦੱਸਿਆ ਕਿ ਜੱਥੇਬੰਦੀ ਦੀਆਂ ਜ਼ਿਲ੍ਹਾ ਚੋਣਾਂ ਦਾ ਦੌਰ ਚੱਲ ਰਿਹਾ ਹੈ ਜਿਸ ਵਿੱਚ ਫ਼ਰੀਦਕੋਟ ਅਤੇ ਪਟਿਆਲਾ ਦੀਆਂ ਜ਼ਿਲ੍ਹਾ ਕਮੇਟੀਆਂ ਦੀ ਚੋਣ ਕੀਤੀ ਜਾ ਚੁੱਕੀ ਹੈ ਅਤੇ ਇਸ ਮਹੀਨੇ ਦੇ ਮੱਧ ਤੱਕ ਬਾਕੀ ਰਹਿੰਦੇ ਜ਼ਿਲ੍ਹਿਆਂ ਦੀ ਚੋਣ ਵੀ ਮੁਕੰਮਲ ਕਰ ਲਈ ਜਾਵੇਗੀ। 

ਇਸ ਸਮੇਂ ਸੂਬਾ ਖਜਾਨਚੀ ਰਾਮ ਸਿੰਘ ਮਟੋਰੜਾ, ਸੂਬਾ ਪ੍ਰੈੱਸ ਸਕੱਤਰ ਇੰਦਰਪਾਲ ਸਿੰਘ, ਬਰਨਾਲੇ ਤੋਂ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ, ਮਲਕੀਤ ਸਿੰਘ ਈਨਾ, ਬਠਿੰਡਾ ਤੋਂ ਬਲਦੇਵ ਸਿੰਘ ਭਾਈਰੂਪਾ, ਮਾਨਸਾ ਤੋਂ ਮਹਿੰਦਰ ਸਿੰਘ ਭੈਣੀ ਬਾਘਾ, ਲਛਮਣ ਸਿੰਘ,ਰਾਜ ਅਕਲੀਆ, ਸੰਗਰੂਰ ਤੋਂ ਕਰਮ ਸਿੰਘ ਬਲਿਆਲ, ਪਟਿਆਲਾ ਤੋਂ ਪ੍ਰਧਾਨ ਗੁਰਬਚਨ ਸਿੰਘ, ਜਗਮੇਲ ਸਿੰਘ, ਲੁਧਿਆਣਾ ਤੋਂ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਸਤਿਬੀਰ ਸਿੰਘ ਰਾਏ, ਫ਼ਰੀਦਕੋਟ ਤੋਂ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਚੈਨਾ, ਸੁਖਦੇਵ ਸਿੰਘ ਫੌਜੀ, ਫ਼ਾਜ਼ਿਲਕਾ ਤੋਂ ਜੋਗਾ ਸਿੰਘ ਭੋਡੀਪੁਰਾ, ਤਰਨਤਾਰਨ ਤੋਂ ਜ਼ਿਲ੍ਹਾ ਪ੍ਰਧਾਨ ਨਿਰਪਾਲ ਸਿੰਘ, ਗੁਰਦਾਸਪੁਰ ਤੋ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਜੀਵਨਚੱਕ, ਮੁਕਤਸਰ ਤੋਂ ਤੇਜਿੰਦਰ ਸਿੰਘ ਸਮਰਾ, ਪੂਰਨ ਸਿੰਘ ਵੱਟੂ, ਜਲੰਧਰ ਤੋਂ ਜ਼ਿਲ੍ਹਾ ਪ੍ਰਧਾਨ ਲਾਡੀ, ਲਖਵਿੰਦਰ ਸਿੰਘ ਆਦਿ ਆਗੂ ਹਾਜ਼ਰ ਸਨ।

 

Tags: Buta Singh Burjgill , Bharatiya Kisan Union Ekta Dakounda , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD