Friday, 03 May 2024

 

 

ਖ਼ਾਸ ਖਬਰਾਂ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ

 

ਜਿਲਾ ਹਸਪਤਾਲ ਚ' ਮਨਾਇਆ "ਵਿਸ਼ਵ ਔਟਿਜ਼ਮ ਜਾਗਰੂਕਤਾ ਦਿਵਸ"

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 02 Apr 2024

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜਿਲਾ ਹਸਪਤਾਲ ਵਿਖੇ "ਵਿਸ਼ਵ ਔਟਿਜ਼ਮ ਜਾਗਰੂਕਤਾ ਦਿਵਸ" ਦੇ ਮੌਕੇ ਤੇ ਬੱਚਿਆਂ ਦਾ ਵਿਸ਼ੇਸ਼ ਮੈਡੀਕਲ ਚੈੱਕ-ਅਪ ਕਰਕੇ ਮਰੀਜ਼ਾਂ ਅਤੇ ਉਹਨਾਂ ਦੇ ਵਾਰਸਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਹਰ ਸਾਲ ਦੋ ਅਪ੍ਰੈਲ ਨੂੰ ਵਿਸ਼ਵ ਔਟਿਜ਼ਮ ਜਾਗਰੂਕਤਾ ਦਿਵਸ ਮਨਾਇਆ ਜਾਂਦਾ ਹੈ। 

ਇਸ ਦਾ ਮਕਸਦ ਲੋਕਾਂ ਨੂੰ ਔਟਿਜ਼ਮ ਬਾਰੇ ਜਾਗਰੂਕ ਕਰਨਾ ਤੇ ਪੀੜਤ ਲੋਕਾਂ ਦੀ ਸਹਾਇਤਾ ਕਰਨਾ ਹੈ। ਉਹਨਾਂ ਦੱਸਿਆ ਕਿ ਔਟਿਜ਼ਮ ਵਾਲੇ ਲੋਕ ਦੂਜਿਆਂ ਤੇ ਜਿਆਦਾ ਨਿਰਭਰ ਹੁੰਦੇ ਹਨ। ਉਹਨਾਂ ਕਿਹਾ ਕਿ ਔਟਿਜ਼ਮ ਇੱਕ ਤੰਤੂ ਵਿਗਿਆਨ ਸਥਿਤੀ ਹੈ ਜੋ ਜੀਵਨ ਭਰ ਰਹਿੰਦੀ ਹੈ। ਇਹ ਸਥਿਤੀ ਛੋਟੀ ਉਮਰ ਵਿੱਚ ਬੱਚਿਆਂ ਵਿੱਚ ਪ੍ਰਗਟ ਹੁੰਦੀ ਹੈ। ਉਹਨਾਂ ਦੱਸਿਆ ਕਿ ਔਟਿਜ਼ਮ ਵਾਲੇ ਬੱਚਿਆਂ ਵਿੱਚ ਆਮ ਤੌਰ ਤੇ ਸਮਾਜਿਕ ਕਮਜ਼ੋਰੀਆਂ, ਬੋਲਣ ਵਿੱਚ ਮੁਸ਼ਕਿਲ, ਪ੍ਰਬੰਧਤ ਵਿਵਹਾਰ, ਬਾਰ ਬਾਰ ਦੁਹਰਾਉਣਾ ਤੇ ਇੱਕ ਪੈਟਰਨ ਦੀ ਦਿਖ ਹੁੰਦੀ ਹੈ।

ਬੱਚਿਆਂ ਦੇ ਮਾਹਰ ਡਾ ਗੁਰਮਹਿੰਦਰ ਸਿੰਘ ਨੇ ਦੱਸਿਆ ਕਿ ਸਧਾਰਨ ਰੂਪ ਵਿੱਚ ਔਟਿਜ਼ਮ ਇੱਕ ਨਰੋਲੋਜੀਕਲ ਵਿਗਾੜ ਹੈ ਜੋ ਇਕ ਵਿਅਕਤੀ ਤੋਂ ਦੂਜਿਆਂ ਨਾਲ ਸੰਚਾਰ ਕਰਨ ਦੀ ਯੋਗਤਾ ਨੂੰ ਪ੍ਰਭਾਵਿਤ ਕਰਦਾ ਹੈ। ਉਹਨਾਂ ਦੱਸਿਆ ਕਿ  ਇਹ ਵਿਗਾੜ  ਬਚਪਨ ਵਿੱਚ ਸ਼ੁਰੂ ਹੁੰਦਾ ਹੈ ਅਤੇ ਇਹ ਬਾਲਗ ਹੋਣ ਤੱਕ ਬਰਕਰਾਰ ਰਹਿੰਦਾ ਹੈ ਜੋ ਦਿਮਾਗੀ ਕੰਮਾਂ ਤੇ ਅਸਰ ਪਾਉਂਦਾ ਹੈ।

ਇਸ ਦੀਆਂ ਨਿਸ਼ਾਨੀਆਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਅਜਿਹੇ ਬੱਚੇ ਕੰਧ ਵਿੱਚ ਸਿਰ ਮਾਰਨਾ, ਸੜਕ ਪਾਰ ਨਾ ਕਰ ਸਕਣਾ, ਗੱਲਾਂ ਤੇ ਵਿਵਹਾਰ ਨੂੰ ਵਾਰ ਵਾਰ ਰੀਪੀਟ ਕਰਨਾ ਆਦਿ ਵੱਖ-ਵੱਖ ਤਰੀਕਿਆਂ ਨਾਲ ਭੇਦਤ ਹੈ ਉਹਨਾਂ ਦੱਸਿਆ ਕਿ ਅਜਿਹੇ ਬੱਚਿਆਂ ਦਾ ਵਿਕਾਸ ਆਮ ਬੱਚਿਆਂ ਦੇ ਮੁਕਾਬਲੇ ਕਾਫੀ ਵੱਖਰਾ ਹੁੰਦਾ ਹੈ ਤੇ ਇਸ ਨਾਲ  ਬੱਚੇ ਦਾ ਸਮਾਜਿਕ ਵਿਵਹਾਰ ਪ੍ਰਭਾਵਿਤ ਹੁੰਦਾ ਹੈ। 

ਉਹਨਾਂ ਕਿਹਾ ਕਿ ਅਜਿਹੀਆਂ ਨਿਸ਼ਾਨੀਆਂ ਵਾਲੇ ਬੱਚਿਆਂ ਨੂੰ ਮਾਨਸਿਕ ਰੋਗਾਂ ਦੇ ਮਾਹਰ ਅਤੇ ਬੱਚਿਆਂ ਦੇ ਮਾਹਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ।ਇਸ ਮੌਕੇ ਤੇ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਬੀਈਈ ਮਹਾਵੀਰ ਸਿੰਘ ,ਮਨਵੀਰ ਸਿੰਘ, ਮਾਨਵ ਸ਼ਾਹ ਧਰਮ ਸਿੰਘ ਆਦਿ ਹਾਜ਼ਰ ਸਨ। 

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD