Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐੱਸਐੱਸਪੀ ਦੀ ਅਗਵਾਈ ਹੇਠ ਸੰਵੇਦਨਸ਼ੀਲ ਸਥਾਨਾਂ ਤੇ ਕੱਢਿਆ ਫਲੈਗ ਮਾਰਚ

ਲੋਕ ਸਭਾ ਚੋਣਾਂ ਲਈ ਨਿਰਪੱਖ ਅਤੇ ਆਜ਼ਾਦ ਮਾਹੌਲ ਸਿਰਜਿਆ ਜਾਵੇਗਾ - ਡਿਪਟੀ ਕਮਿਸ਼ਨਰ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 02 Apr 2024

ਰੂਪਨਗਰ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸ਼ਨ ਲੋਕ ਸਭਾ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਣਾਈ ਰੱਖਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ। ਇਸੇ ਲੜੀ ਤਹਿਤ ਅੱਜ ਮੰਗਲਵਾਰ ਨੂੰ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਐੱਸਐੱਸਪੀ ਰੂਪਨਗਰ ਸ . ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਸੰਵੇਦਨਸ਼ੀਲ ਸਥਾਨਾਂ ਪਿੰਡ ਕੋਟਲਾ ਨਿਹੰਗ, ਸਦਾਬਰਤ, ਪਿੰਡ ਸ਼ਾਮਪੁਰਾ ਤੋਂ ਲੈ ਕੇ ਬੇਲਾ ਚੌਂਕ ਤੱਕ ਫਲੈਗ ਮਾਰਚ ਕੱਢਿਆ ਗਿਆ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਕੇਂਦਰੀ ਸੁਰੱਖਿਆ ਬਲਾਂ ਦੇ ਨਾਲ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਫਲੈਗ ਮਾਰਚ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਦਾ ਤਿਉਹਾਰ ਸ਼ੁਰੂ ਹੋ ਚੁੱਕਾ ਹੈ, ਜਿਸ ਵਿਚ ਹਰ ਵੋਟ ਕੀਮਤੀ ਹੈ ਜਿਸ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਕਿ ਉਹ ਆਪਣੀ ਵੋਟ ਦੀ ਵਰਤੋਂ ਪੂਰੇ ਨਿਡਰ ਹੋਕੇ ਕਰ ਸਕਣ ਅਤੇ ਲੋਕ ਸਭਾ ਚੋਣਾਂ ਲਈ ਨਿਰਪੱਖ ਅਤੇ ਆਜ਼ਾਦ ਮਾਹੌਲ ਸਿਰਜਿਆ ਜਾਵੇਗਾ।

ਉਨ੍ਹਾਂ ਨਵੇਂ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਲਾਲਚ ਅਤੇ ਡਰ ਤੋਂ ਉਪਰ ਉਠ ਕੇ ਆਪਣੇ ਸੋਚ ਦੇ ਆਧਾਰ ਉਤੇ ਵੋਟ ਪਾਉਣ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਵੋਟ ਦੇ ਸਹੀ ਅਧਿਕਾਰ ਅਤੇ ਉਸਦੀ ਤਾਕਤ ਬਾਰੇ ਜਾਣੂ ਕਰਵਾਇਆ ਜਾਵੇ। ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਦਾ ਵਿਗਲ ਵੱਜ ਚੁੱਕਿਆ ਹੈ, ਇਨ੍ਹਾਂ ਚੋਣਾਂ ਨੂੰ ਸਾਂਤੀਪੂਰਨ ਤਰੀਕੇ ਅਤੇ ਆਜ਼ਾਦਾਨਾ ਢੰਗ ਨਾਲ ਨੇਪੜੇ ਚਾੜਨ ਲਈ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ ਲਗਾਤਾਰ ਫਲੈਗ ਮਾਰਚ ਕੱਢੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਚੋਣ ਹਲਕਿਆਂ ਦੇ ਪੁਰਾਣੇ ਇਲਾਕਿਆਂ ਅਤੇ ਸੰਵੇਦਨਸ਼ੀਲ ਥਾਵਾਂ ਜਿਥੇ ਪਹਿਲਾਂ ਚੋਣਾਂ ਸਮੇਂ ਲੜਾਈ ਝਗੜੇ, ਸ਼ਰਾਬ ਅਤੇ ਪੈਸੇ ਸਬੰਧੀ ਮਾਮਲੇ ਸਾਹਮਣੇ ਆਏ ਸਨ ਉਨ੍ਹਾਂ ਉਤੇ ਜ਼ਿਲ੍ਹਾ ਪੁਲਿਸ ਅਤੇ ਸਪੈਸ਼ਲ ਟੀਮਾਂ ਵਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਸ਼ਹਿਰ ਵਿਚ ਖਾਸ ਅਤੇ ਮਹੱਤਵਪੂਰਨ ਥਾਵਾਂ ਰੇਲਵੇ ਸਟੇਸ਼ਨ, ਬੱਸ ਸਟੈਂਡਾਂ, ਚੌਕਾਂ ਅਤੇ ਪਬਲਿਕ ਥਾਵਾਂ ਉਤੇ ਲਗਾਤਾਰ ਸਰਚ ਅਭਿਆਨ ਚਲਾਏ ਜਾ ਰਹੇ ਹਨ ਅਤੇ ਸੀ.ਸੀ.ਟੀ.ਵੀ ਕੈਮਰਿਆਂ ਨਾਲ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਚੋਣਾਂ ਦੌਰਾਨ ਆਮ ਲੋਕਾਂ ਵਿਚ ਪੂਰੀ ਤਰ੍ਹਾਂ ਵਿਸ਼ਵਾਸ ਜਗਾਇਆ ਜਾ ਸਕੇ। ਇਸ ਮੌਕੇ ਐਸ.ਪੀ. ਹੈਡਕਵਾਟਰ ਸ. ਰਾਜਪਾਲ ਸਿੰਘ ਹੁੰਦਲ, ਡੀ.ਐਸ.ਪੀ ਹਰਪਿੰਦਰ ਕੌਰ ਗਿੱਲ, ਅਸਿਸਟੈਂਟ ਕਮਾਂਡਰ ਬੀ.ਐਸ.ਐੱਫ. ਦਵਿੰਦਰ ਕੁਮਾਰ, ਜ਼ਿਲ੍ਹਾ ਪੁਲੀਸ ਅਤੇ ਪੈਰਾ ਮਿਲਟਰੀ ਦੀਆਂ ਟੁਕੜੀਆਂ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD