Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਮਮਤਾ ਦਿਵਸ ਮੌਕੇ ਸਿਹਤ ਕੇਂਦਰਾਂ ’ਚ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ

Health, Dr. Ranjit Singh Rai, Civil Surgeon Mansa, Mansa

Web Admin

Web Admin

5 Dariya News

ਮਾਨਸਾ , 03 Apr 2024

ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੀਆਂ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਮਮਤਾ ਦਿਵਸ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ। ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਬਲਾਕ ਖਿਆਲਾ ਕਲਾਂ ਦੇ ਪਿੰਡ ਕੋਟਲੀ ਕਲਾਂ ਅਤੇ ਖੋਖਰ ਵਿਖੇ ਮਮਤਾ ਦਿਵਸ ਦੀ ਸਪੋਟਿੰਗ ਸੁਪਰਵਿਜਨ ਕਰਨ ਮੌਕੇ ਦੱਸਿਆ ਕਿ ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖਤਰਾ ਹੋ ਸਕਦਾ ਹੈ। 

ਜੇਕਰ ਗਰਭਵਤੀ ਔਰਤ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸ ਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ ਅਤੇ ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਆਉਣ ’ਤੇ ਬਿਨਾਂ ਕਿਸੇ ਲਾਪ੍ਰਵਾਹੀ  ਦੇ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ਼ ਕਰਵਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਗਰਭਵਤੀ ਮਹਿਲਾ ਨੂੰ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐਨ.ਐਮ.ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਹਾਈ ਰਿਸਕ ਪ੍ਰੈਗਨੈਂਸੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ, ਉਸ ਦਾ ਸਮੇਂ ਸਮੇਂ ’ਤੇ ਗੈਇਨੋਕਾਲਓਜਿਸਟ ਅਤੇ ਐਮ.ਡੀ. ਮੈਡੀਸਨ ਤੋਂ ਚੈਕਅਪ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ  ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। 

ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਦੀ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਨਵ ਜੰਮੇ ਬੱਚਿਆਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣਾ ਯਕੀਨੀ ਬਣਾਇਆ ਜਾਵੇ, ਜਿਸ ਤਰ੍ਹਾਂ ਨਵਜੰਮੇ ਬੱਚੇ ਨੂੰ ਹਸਪਤਾਲ ਵਿੱਚ ਹੀ ਹਾਈਪਾਟਾੲਇਟਸ ਬੀ, ਪੋਲੀਓ ਜ਼ੀਰੋ ਅਤੇ ਬੀ.ਸੀ.ਜੀ. ਦੀ ਖੁਰਾਕ 24 ਘੰਟਿਆਂ ਦੇ ਅੰਦਰ ਅੰਦਰ ਦਿੱਤੀ ਜਾਂਦੀ ਹੈ, ਉਸ ਉਪਰੰਤ ਪੇਂਟਾ, ਰੋਟਾ, ਆਈ.ਪੀ.ਵੀ.,ਪੀ.ਸੀ.ਵੀ.,ਅਤੇ ਪੋਲੀਓ ਦੀਆਂ ਤਿੰਨ ਖੁਰਾਕਾਂ ਕ੍ਰਮਵਾਰ ਡੇਢ ਮਹੀਨੇ, ਢਾਈ ਮਹੀਨੇ ਤੇ ਸਾਢੇ ਤਿੰਨ ਮਹੀਨੇ ਦਿੱਤੀਆ ਜਾਂਦੀਆਂ ਹਨ  ਅਤੇ ਬੱਚੇ ਨੂੰ 09 ਮਹੀਨੇ ਦੀ ਉਮਰ ’ਤੇ ਵਿਟਾਮਿਨ ਏ, ਐਮ.ਆਰ, ਪੀ.ਸੀ.ਵੀ.ਆਈ.ਪੀ.ਵੀ.ਦੀ ਖੁਰਾਕ ਅਤੇ ਡੇਢ ਸਾਲ ਦੀ ਉਮਰ ’ਤੇ ਵਿਟਾਮਿਨ ਏ ਡੀ.ਪੀ.ਟੀ., ਐਮ.ਆਰ ਅਤੇ ਪੋਲੀਓ ਦੀ ਬੂਸਟਰ ਡੋਜ ਲਗਵਾਈ ਜਾਵੇ। 

ਇਸ ਦੇ ਨਾਲ ਵਿਟਾਮਿਨ ਏ ਦੀਆਂ 09 ਖਰਾਕਾਂ ਹਰ ਛੇ ਮਹੀਨਿਆਂ ਦੇ ਫਰਕ ਨਾਲ ਬੱਚੇ ਨੂੰ ਖਵਾਉਣੀਆਂ ਯਕੀਨੀ ਬਣਾਈਆ ਜਾਣ। ਇਸ ਮੌਕੇ ਉਨ੍ਹਾਂ ਤੰਦਰੁਸਤੀ ਸਿਹਤ ਕੇਂਦਰ ਅਤੇ ਸਬ ਸੈਂਟਰ ਦੇ ਕੰਮ ਦੀ ਚੈਕਿੰਗ ਕੀਤੀ। ਕੰਮ ਤੇ ਸਟਾਫ ਦੀ ਹਾਜ਼ਰੀ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਨਾਲ ਹੀ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਸਬ ਸੈਂਟਰ ਵਿਖੇ ਮਰੀਜ਼ਾਂ ਨੂੰ ਲਿਆ ਕੇ ਇਲਾਜ਼ ਕਰਵਾਇਆ ਜਾਵੇ। 

ਉਨ੍ਹਾਂ ਦੱਸਿਆ ਕਿ ਲੋੜ ਅਨੁਸਾਰ ਸਾਰੀਆਂ ਦਵਾਈਆਂ ਅਤੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਬਿਲਕੁਲ ਮੁਫ਼ਤ ਦਿੱਤੇ ਜਾ ਰਹੇ ਹਨ, ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ ਮਾਨਸਾ ਅਤੇ ਸ੍ਰੀ ਸੰਤੋਸ਼ ਭਾਰਤੀ ਐਪੀਡੀਮੋਲੋਜਿਸਟ ਨੇ ਸੀ.ਐਚ.ਸੀ. ਖਿਆਲਾ ਕਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨਸ਼ਾ ਛੁਡਾਊ ਕੇਂਦਰ ਅਤੇ ਮਮਤਾ ਦਿਵਸ ਦੀ ਸੁਪਰਵੀਜ਼ਨ ਕੀਤੀ। 

ਇਸ ਦੇ ਨਾਲ ਹੀ ਡਾ. ਕਮਲਪ੍ਰੀਤ ਕੌਰ ਬਰਾੜ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਨੇ ਪਿੰਡ ਨੰਦਗੜ੍ਹ, ਕੋਟ ਧਰਮ ਅਤੇ ਝੁਨੀਰ ਵਿਖੇ ਹੋ ਰਹੇ ਮਮਤਾ ਦਿਵਸ ਦੀ ਸਪੋਰਟਿੰਗ ਸੁਪਰਵਿਜ਼ਨ ਵੀ ਕੀਤੀ। ਇਸ ਇਸ ਮੌਕੇ ਵਿਜੈ ਕੁਮਾਰ ਜਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਸਰਬਜੀਤ ਕੌਰ ਸੀ.ਐਚ. ਓ.ਅਤੇ ਰੁਪਿੰਦਰ ਕੌਰ ਐਮ.ਪੀ. ਡਬਲਯੂ.ਫੀਮੇਲ, ਲਖਵਿੰਦਰ ਸਿੰਘ ਐਮ.ਪੀ.ਡਬਲਯੂ.ਮੇਲ ਸੁਰਿੰਦਰ ਕੌਰ ਆਸਾ ਫਸਿਲਿਟੇਟਰ, ਸਮੂਹ ਆਸਾ ਵਰਕਰਜ ਤੋਂ ਇਲਾਵਾ ਸਿਹਤ  ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ  ਸਨ।

 

Tags: Health , Dr. Ranjit Singh Rai , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD