Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਬਲਾਕ ਮੱਖੂ ਦੇ 14 ਸਿਹਤ ਤੰਦਰੁਸਤੀ ਕੇਂਦਰਾਂ ਵਿਖੇ ਮਿਆਰੀ ਸਿਹਤ ਸਹੂਲਤਾਂ ਦੇਣ ਸਬੰਧੀ ਕੀਤਾ ਵਿਚਾਰ ਵਟਾਂਦਰਾ

Punjab Admin, Arun Sharma, Additional Deputy Commissioner Ferozepur, Ferozepur

Web Admin

Web Admin

5 Dariya News

ਮੱਖੂ (ਫਿਰੋਜ਼ਪੁਰ) , 04 Apr 2024

Last updated on: Apr 04, 2024, 00:00 IST

ਕੇਂਦਰ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਿਆ ਦੇ ਅਧਿਕਾਰੀਆਂ ਵੱਲੋਂ ਜਿਲਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰੂਨ ਸ਼ਰਮਾ ਵਲੋਂ ਕੀਤੀ ਗਈ। 

ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੇ "ਐਸਪੀਰੇਸ਼ਨਲ ਬਲਾਕ ਪ੍ਰੋਗਰਾਮ" ਹੇਠ ਚੁਣੇ ਗਏ ਬਲਾਕ ਮੱਖੂ ਦੇ 14 ਸਿਹਤ ਤੰਦਰੁਸਤੀ ਕੇਂਦਰਾਂ ਵਿਖੇ ਆਮ ਲੋਕਾਂ ਨੂੰ ਵਧੀਆ ਜ਼ਿੰਦਗੀ ਜਿਉਣ, ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਕੇਂਦਰ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਿਆ ਤੋਂ ਸੀਨੀਅਰ ਰੀਜਨਲ ਡਾਇਰੈਕਟਰ ਡਾ ਸੁਚਿੱਤਰਾ ਸਸਮਲ ਉਚੇਚੇ ਤੌਰ ਤੇ ਪਹੁੰਚੇ। 

ਕੇਂਦਰ ਸਰਕਾਰ ਵੱਲੋਂ ਡਾ ਸੁਚਿੱਤਰਾ ਨੂੰ ਬਲਾਕ ਮੱਖੂ ਵਿੱਖੇ ਇਸ ਪ੍ਰੋਗਰਾਮ ਨੂੰ ਲਾਗੂ ਕਰਵਾਉਣ ਲਈ ਸੈਂਟਰਲ ਨੋਡਲ ਅਫ਼ਸਰ ਲਗਾਇਆ ਗਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਾਰਜ਼ਕਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਸਾਲ 2023 ਦੌਰਾਨ ਪ੍ਰਧਾਨ ਮੰਤਰੀ ਵਲੋਂ "ਐਸਪੀਰੇਸ਼ਨਲ ਬਲਾਕ ਪ੍ਰੋਗਰਾਮ" ਹੇਠ ਪੂਰੇ ਭਾਰਤ ਵਿਚੋਂ 500 ਬਲਾਕਾਂ ਦੀ ਚੋਣ ਕੀਤੀ ਗਈ ਸੀ। 

ਇਹਨਾਂ ਬਲਾਕਾਂ ਹੇਠ ਆਉਂਦੇ ਸਿਹਤ ਤੰਦਰੁਸਤੀ ਕੇਂਦਰਾਂ ਰਾਹੀਂ ਆਮ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦਾ ਟੀਚਾ ਤੈਅ ਕੀਤਾ ਗਿਆ ਹੈ। ਇਸ ਪ੍ਰੋਗਰਾਮ ਹੇਠ ਸਭ ਤੋਂ ਵੱਧ ਸੁਧਾਰ ਅਤੇ ਲੋੜ ਵਾਲੇ 100 ਬਲਾਕਾਂ ਵਿੱਚੋਂ ਫਿਰੋਜ਼ਪੁਰ ਜ਼ਿਲ੍ਹੇ ਦੇ ਮੱਖੂ ਬਲਾਕ ਦੇ 14 ਸਿਹਤ ਤੰਦਰੁਸਤੀ ਕੇਂਦਰਾਂ ਦੀ ਚੋਣ ਕੀਤੀ ਗਈ ਹੈ। ਇਹਨਾਂ ਸਿਹਤ ਤੰਦਰੁਸਤੀ ਕੇਂਦਰਾਂ ਹੇਠ ਲੱਗਭਗ 90 ਪਿੰਡ ਆਉਂਦੇ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰਾਲਿਆ ਦੇ ਸੀਨੀਅਰ ਰੀਜਨਲ ਡਾਇਰੈਕਟਰ ਡਾ ਸੁਚਿੱਤਰਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਹੇਠ ਚੁਣੇ ਗਏ ਸਿਹਤ ਤੰਦਰੁਸਤੀ ਕੇਂਦਰਾਂ ਵਿੱਖੇ ਗਰਭਵਤੀ ਔਰਤਾਂ ਦੀ ਪਹਿਲੀ ਤਿਮਾਹੀ ਦੌਰਾਨ ਰਜਿਸਟ੍ਰੇਸ਼ਨ, ਸੰਸਥਾਗਤ ਜਣੇਪਾ, ਟੀ ਬੀ, ਬਲੱਡ ਪਰੈਸ਼ਰ ਅਤੇ ਸ਼ੂਗਰ ਦੇ ਮਰੀਜ਼ਾਂ ਦਾ ਪੂਰਾ ਇਲਾਜ਼, ਜਨਮ ਦੌਰਾਨ ਘੱਟ ਵਜਨ ਵਾਲੇ ਨਵਜੰਮੇ ਬੱਚਿਆਂ ਦਾ ਖਾਸ ਧਿਆਨ ਰੱਖਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਹਨਾਂ ਚੱਲ ਰਹੇ ਸਿਹਤ ਤੰਦਰੁਸਤੀ ਕੇਂਦਰਾਂ ਵਿਖੇ ਬਿਜ਼ਲੀ, ਪਾਣੀ, ਸਾਫ਼ ਸਫ਼ਾਈ ਅਤੇ ਮਰੀਜ਼ਾ ਦੇ ਬੈਠਣ ਦੇ ਪ੍ਰਬੰਧਾਂ ਲਈ ਸੰਬਧਤ ਵਿਭਾਗਾਂ ਦਾ ਸਹਿਯੋਗ ਲਿਆ ਜਾਏਗਾ।

ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਮਨਦੀਪ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ ਗੁਰਮੇਜ਼ ਰਾਮ, ਜ਼ਿਲ੍ਹਾ ਟੀ ਬੀ ਅਫ਼ਸਰ ਡਾ ਸਤਿੰਦਰ ਕੌਰ, ਸੀਨੀਅਰ ਮੈਡੀਕਲ ਅਫ਼ਸਰ ਪੀ ਐਚ ਸੀ ਕੱਸੋਆਣਾ ਡਾ ਬਲਕਾਰ ਸਿੰਘ, ਸਹਾਇਕ ਸੁਪਰਡੈਂਟ ਇੰਜੀਨੀਅਰ ਐਸ ਐਸ ਥਿੰਦ, ਬਲਾਕ ਡਿਵੈਲਪਮੈਂਟ ਪੰਚਾਇਤ ਅਫ਼ਸਰ ਸੁਰਜੀਤ ਸਿੰਘ, ਵਾਟਰ ਸਪਲਾਈ ਵਿਭਾਗ ਤੋਂ ਐਸ ਡੀ ਓ ਗੁਰਪ੍ਰੀਤ ਸਿੰਘ, ਡਾ ਆਕਾਸ਼ ਅੱਗਰਵਾਲ, ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਜਿਲ੍ਹਾ ਪ੍ਰੋਗਰਾਮ ਅਫ਼ਸਰ ਹਰੀਸ਼ ਕਟਾਰੀਆ ਆਦਿ ਹਾਜ਼ਰ ਸਨ।

 

Tags: Punjab Admin , Arun Sharma , Additional Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD