Tuesday, 30 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਚੈਕਿੰਗ ਦੌਰਾਨ ਜਬਤ ਗਹਿਣਿਆਂ ਦੀ ਕੀਮਤ ਦਾ ਮੁੱਢਲਾ ਮੁਲਾਂਕਣ ਮੌਕੇ ਉੱਤੇ ਹੀ ਕੀਤਾ ਜਾਵੇ, ਜ਼ਿਲ੍ਹਾ ਚੋਣ ਅਫ਼ਸਰ ਨੇ ਦਿੱਤੇ ਫਲਾਇੰਗ ਸਕੁਐਡ ਟੀਮਾਂ ਨੂੰ ਨਿਰਦੇਸ਼

ਜ਼ਿਲ੍ਹਾ ਚੋਣ ਅਫ਼ਸਰ, ਜ਼ਿਲ੍ਹਾ ਪੁਲਿਸ ਮੁਖੀ ਨੇ ਕੀਤੀ ਜ਼ਿਲ੍ਹਾ ਪੱਧਰੀ ਸਿਵਲ, ਪੁਲਿਸ ਅਧਿਕਾਰੀਆਂ ਨਾਲ ਬੈਠਕ

PoonamDeep Kaur, DC Barnala, Deputy Commissioner Barnala, Barnala, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਬਰਨਾਲਾ , 04 Apr 2024

ਲੋਕ ਸਭਾ ਚੋਣਾਂ 2024 ਸਬੰਧੀ ਕੀਤੀ ਜਾਣ ਵਾਲੀ ਚੈਕਿੰਗ ਦੌਰਾਨ ਜ਼ਬਤ ਕੀਤੇ ਗਏ ਗਹਿਣਿਆਂ ਦੀ ਕੀਮਤ ਦਾ ਮੁੱਢਲਾ ਮੁਲਾਂਕਣ ਮੌਕੇ ਉੱਤੇ ਹੀ ਕੀਤਾ ਜਾਵੇ। ਇਸ ਸਬੰਧੀ ਰਿਪੋਰਟ ਬਣਾ ਕੇ ਜ਼ਿਲ੍ਹਾ ਪੱਧਰ ਉੱਤੇ ਗਠਿਤ ਕਮੇਟੀ ਨੂੰ ਸੌਂਪੀ ਜਾਵੇ ਤਾਂ ਜੋ ਨਿਯਮਾਂ ਅਨੁਸਾਰ ਇਸ ਸਬੰਧੀ ਕਾਰਵਾਈ ਕੀਤੀ ਜਾ ਸਕੇ। ਇਹ ਨਿਰਦੇਸ਼ ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਚੋਣਾਂ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਦੌਰਾਨ ਦਿੱਤੇ। 

ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਵੀ ਮੌਜੂਦ ਸਨ। ਉਨ੍ਹਾਂ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਦੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਲਾਇੰਗ ਸਕੁਐਡ ਟੀਮਾਂ ਵੱਲੋਂ ਨਾਕੇ ਲਗਾ ਕੇ ਜਦ ਵੀ ਕਿਸੇ ਪ੍ਰਕਾਰ ਦੀ ਸੋਨਾ / ਚਾਂਦੀ ਜਾਂ ਹੋਰ ਜ਼ੇਵਰ ਜਬਤ ਕੀਤੇ ਜਾਂਦੇ ਹਨ ਉਸ ਵੇਲੇ ਜ਼ਬਤ ਕੀਤੇ ਗਏ ਸਮਾਨ ਦਾ ਅਨੁਮਾਨਿਤ ਮੁੱਲ ਵੀ ਲਿਖਣ।  

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਉੱਤੇ ਵਿਸ਼ੇਸ਼ ਕਮੇਟੀ ਗਠਿਤ ਕੀਤੀ ਗਈ ਹੈ ਜਿਸ ਕੋਲ ਜ਼ਬਤ ਕੀਤੇ ਸਮਾਨ ਸਬੰਧੀ ਲੋਕ ਆਪਣਾ ਬੇਨਤੀ ਪੱਤਰ ਦੇ ਕੇ ਆਪਣਾ ਸਮਾਨ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਦੇ ਪ੍ਰਧਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸਕੱਤਰ ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਹਨ ਜਿਨ੍ਹਾਂ ਵੱਲੋਂ ਪ੍ਰਾਪਤ ਕੀਤੀ ਗਈ ਅਰਜ਼ੀਆਂ ਅਤੇ ਸਬੰਧਿਤ ਦਸਤਾਵੇਜ ਵਾਚ ਕੇ ਸਮਾਨ ਨਿਯਮਾਂ ਮੁਤਾਬਿਕ ਵਾਪਸ ਸੁਪੁਰਦ ਕਰ ਦਿੱਤਾ ਜਾਂਦਾ ਹੈ। 

ਜ਼ਿਲ੍ਹਾ ਚੋਣ ਅਫ਼ਸਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਦ ਵੀ ਉਹ ਕੈਸ਼, ਜ਼ੇਵਰ ਆਦਿ ਲੈ ਕੇ ਤੁਰਦੇ ਹਨ ਤਾਂ ਉਸ ਦੇ ਵੇਰਵੇ ਵੀ ਉਨ੍ਹਾਂ ਕੋਲ ਹੋਣ ਤਾਂ ਜੋ ਟੀਮਾਂ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਉਹ ਆਪਣੇ ਦਸਤਾਵੇਜ਼ ਦੇ ਸਕਣ। ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਨੇ ਨਿਰਦੇਸ਼ ਦਿੱਤੇ ਕਿ ਜ਼ਿਲ੍ਹਾ ਬਰਨਾਲਾ ‘ਚ ਬਾਹਰ ਤੋਂ ਆਉਣ ਵਾਲੀ ਸ਼ਰਾਬ ਉੱਤੇ ਕੜੀ ਨਜ਼ਰ ਰੱਖੀ ਜਾਵੇ।  

ਉਨ੍ਹਾਂ ਕਿਹਾ ਕਿ ਜੇਕਰ ਬਰਨਾਲਾ ਜ਼ਿਲ੍ਹੇ ‘ਚ ਕਿਸੇ ਹੋਰ ਇਲਾਕੇ ਦੀ ਸ਼ਰਾਬ ਜਾਂ ਕਿਸੇ ਹੋਰ ਇਲਾਕੇ ‘ਚ ਬਰਨਾਲਾ ਜ਼ਿਲ੍ਹੇ ਦੀ ਸ਼ਰਾਬ ਫੜੀ ਜਾਂਦੀ ਹੈ ਤਾਂ ਇਸ ਦੀ ਨਿਰੋਲ ਜਿੰਮੇਵਾਰੀ ਸਬੰਧਿਤ ਅਫ਼ਸਰ ਦੀ ਹੋਵੇਗੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਅਧਿਕਾਰੀ ਆਪਣੇ ਆਪਣੇ ਖੇਤਰਾਂ ਵਿਚ ਪੈਣ ਵਾਲੇ ਪੋਲਿੰਗ ਸਟੇਸ਼ਨਾਂ ਵਿਖੇ ਚੋਣਾਂ ਹੋਣ ਤੋਂ ਪਹਿਲਾਂ ਘੱਟੋ ਘੱਟ 2 ਵਾਰ ਫੇਰਾ ਪਾ ਲੈਣ ਅਤੇ ਸੁਰੱਖਿਆ ਸਬੰਧੀ ਸਾਰੇ ਪ੍ਰਬੰਧ ਵੇਖ ਲੈਣ। ਨਾਲ ਹੀ ਉਨ੍ਹਾਂ ਨਿਰਦੇਸ਼ ਦਿੱਤੇ ਕਿ ਸੀ-ਵਿਜਿਲ ਮੋਬਾਈਲ ਐਪਲੀਕੈਸ਼ਨ ਉੱਤੇ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ਦਾ ਨਿਬੇੜਾ 100 ਮਿੰਟਾਂ ਅਤੇ ਸ਼ਿਕਾਇਤ ਕੇਂਦਰ ਵਿਖੇ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਨਿਬੇੜਾ 12 ਘੰਟਿਆਂ ਦੇ ਅੰਦਰ ਅੰਦਰ ਕਰ ਦਿੱਤਾ ਜਾਵੇ।  

ਮੀਟਿੰਗ ‘ਚ ਵਧੀਕ ਚੋਣ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੋਹਲ, ਸਹਾਇਕ ਰਿਟਰਨਿੰਗ ਅਫ਼ਸਰ ਭਦੌੜ ਪੁਨਮਪ੍ਰੀਤ ਕੌਰ, ਐੱਸ.ਪੀ. ਜਗਦੀਸ਼ ਕੁਮਾਰ, ਐੱਸ .ਪੀ. ਸੰਦੀਪ ਸਿੰਘ ਮੰਡ, ਡੀ. ਐੱਸ. ਪੀ. ਮਾਨਵਜੀਤ ਸਿੰਘ, ਡੀ. ਐੱਸ. ਪੀ. ਕੰਵਰ ਪਾਲ ਸਿੰਘ, ਡੀ. ਐੱਸ. ਪੀ. ਕੁਲਵੰਤ ਸਿੰਘ, ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ, ਜ਼ਿਲ੍ਹਾ ਅਟਾਰਨੀ ਗਗਨਦੀਪ ਭਾਰਦਵਾਜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: PoonamDeep Kaur , DC Barnala , Deputy Commissioner Barnala , Barnala , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD