Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ ਨੂੰ ਕੀਤਾ ਕਾਬੂ

ਗੈਰ ਕਾਨੂੰਨੀ ਹਥਿਆਰ ਬਰਾਮਦ

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 04 Apr 2024

Last updated on: Apr 04, 2024, 00:00 IST

ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਮੋਗਾ ਪੁਲਿਸ ਨੇ ਬੰਬੀਹਾ ਅਤੇ ਗੋਪੀ ਲਹੌਰੀਆ ਗੈਂਗ ਦੇ 3 ਸਾਥੀਆਂ/ਸ਼ੂਟਰਾਂ ਨੂੰ ਨਜਾਇਜ਼ ਹਥਿਆਰਾਂ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ, ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ., ਐਸ.ਐਸ.ਪੀ ਮੋਗਾ ਨੇ ਪ੍ਰੈਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, ਪੀ.ਪੀ.ਐਸ., ਐਸ.ਪੀ (ਆਈ) ਮੋਗਾ ਦੀ ਦੇਖ-ਰੇਖ ਹੇਠ ਅਤੇ ਪੀ.ਪੀ.ਐਸ ਡੀ.ਐਸ.ਪੀ (ਡੀ) ਹਰਿੰਦਰ ਸਿੰਘ ਸੀ.ਆਈ.ਏ. ਮੋਗਾ ਟੀਮ ਵੱਲੋਂ ਵੱਖ-ਵੱਖ ਮਾਮਲਿਆਂ ਵਿੱਚ ਧਮਕੀਆਂ ਦੇ ਕੇ ਫਿਰੌਤੀ ਵਸੂਲਣ ਵਾਲੇ 03 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। 

ਨਤੀਜੇ ਵਜੋਂ ਉਨ੍ਹਾਂ ਕੋਲੋਂ ਨਾਜਾਇਜ਼ ਹਥਿਆਰ ਅਤੇ ਫਿਰੌਤੀ ਦੀ ਰਕਮ ਬਰਾਮਦ ਹੋਈ। ਇਸ ਸਬੰਧੀ ਥਾਣਾ ਸਿਟੀ ਮੋਗਾ ਵਿਖੇ ਮੁਕੱਦਮਾ ਨੰਬਰ 58 ਮਿਤੀ 01/04/2024 U/S 307, 387, 120ਬੀ ਆਈ.ਪੀ.ਸੀ. ਅਤੇ 25-54-59 ਆਰਮਜ਼ ਐਕਟ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਨੇ ਦੱਸਿਆ ਕਿ 1 ਅਪ੍ਰੈਲ 2024 ਨੂੰ ਦੋ ਅਣਪਛਾਤੇ ਦੋਸ਼ੀਆਂ ਨੇ ਅੰਮ੍ਰਿਤਸਰ ਰੋਡ, ਦਸਮੇਸ਼ ਨਗਰ, ਮੋਗਾ 'ਤੇ ਸਥਿਤ ਬੋਪਾਰਾਏ ਇਮੀਗ੍ਰੇਸ਼ਨ ਦਫ਼ਤਰ 'ਤੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਦਫ਼ਤਰ ਦੇ ਮਾਲਕ ਨੇ ਦੱਸਿਆ ਕਿ ਇਸ ਗੋਲੀਬਾਰੀ ਦੀ ਯੋਜਨਾ ਦਵਿੰਦਰਪਾਲ ਸਿੰਘ ਉਰਫ਼ ਗੋਪੀ ਕੈਨੇਡਾ ਨੇ ਬਣਾਈ ਸੀ। ਦਵਿੰਦਰਪਾਲ ਸਿੰਘ ਉਰਫ਼ ਗੋਪੀ ਨੇ ਗੁਰਜੀਤ ਸਿੰਘ ਨੂੰ ਮੋਬਾਈਲ ਨੰਬਰ +1(204)898-8408 ਰਾਹੀਂ ਫ਼ੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।

ਤਫ਼ਤੀਸ਼ ਦੌਰਾਨ ਉਕਤ ਮਾਮਲੇ ਵਿੱਚ ਗੋਲੀ ਚਲਾਉਣ ਵਾਲੇ ਗੋਪੀ ਲਾਹੌਰੀਆ ਗੈਂਗ ਦੇ ਸ਼ੂਟਰ (1) ਲਵਪ੍ਰੀਤ ਸਿੰਘ ਉਰਫ਼ ਲੱਬੀ ਪੁੱਤਰ ਅਵਤਾਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਲਾਹੌਰੀਆ ਵਾਲਾ ਮੁਹੱਲਾ ਨੇੜੇ ਗੁਰਦੁਆਰਾ ਗੁਰੂਕੁਲ ਸਾਹਿਬ ਮੋਗਾ, ਥਾਣਾ ਸਿਟੀ ਸਾਊਥ ਮੋਗਾ ਜ਼ਿਲ੍ਹਾ ਮੋਗਾ ਨੂੰ ਕਾਬੂ ਕੀਤਾ ਗਿਆ ਅਤੇ (2) ਵਿਕਾਸ ਰਾਮ ਪੁੱਤਰ ਛੱਤਰੂ ਰਾਮ ਪੁੱਤਰ ਰਾਮ ਕੌਮ ਰਾਮਦਾਸੀਏ ਵਾਸੀ ਬੁੱਕਣਵਾਲਾ ਰੋਡ ਧਰਮਪਾਲ ਦੀ ਚੱਕੀ ਮੋਗਾ, ਥਾਣਾ ਸਿਟੀ ਸਾਊਥ ਮੋਗਾ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕਰਕੇ ਇੱਕ ਪਿਸਤੌਲ 32 ਬੋਰ ਸਮੇਤ ਮੈਗਜ਼ੀਨ, 03 ਜਿੰਦਾ ਕਾਰਤੂਸ ਅਤੇ ਸਪਲੈਂਡਰ ਮੋਟਰਸਾਈਕਲ ਨੰਬਰ ਪੀ.ਬੀ. -91-ਡੀ-3304 ਇਸ ਵਾਰਦਾਤ ਵਿੱਚ ਵਰਤੀ ਗਈ ਬਰਾਮਦ ਕੀਤੀ ਗਈ। ਲਵਪ੍ਰੀਤ ਸਿੰਘ ਉਰਫ਼ ਲੱਬੀ ਅਤੇ ਵਿਕਾਸ ਰਾਮ ਉੱਤਾਨ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD