Saturday, 11 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ

 

ਕਣਕ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਜਾਣ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 04 Apr 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਸੀਜ਼ਨ ਦੌਰਾਨ ਕਣਕ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ, ਸਿਵਲ ਅਤੇ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਖਰੀਦ ਦੇ ਸਾਰੇ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ ਅਤੇ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚੋਂ ਇੱਕ-ਇੱਕ ਦਾਣਾ ਚੁੱਕਿਆ ਜਾਵੇਗਾ। ਹਾਲਾਂਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਅਜੇ ਤੱਕ ਕਣਕ ਦੀ ਆਮਦ ਨਹੀਂ ਹੋਈ, ਉਨ੍ਹਾਂ ਕਿਹਾ ਕਿ ਸਮੂਹ ਸਬੰਧਤ ਧਿਰਾਂ ਦੇ ਸਰਗਰਮ ਸਹਿਯੋਗ ਨਾਲ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਵੀ ਹਦਾਇਤ ਕੀਤੀ ਕਿ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਗੇ ਕਿਹਾ ਕਿ ਸਾਰੇ ਖਰੀਦ ਕੇਂਦਰਾਂ ਵਿੱਚ ਬਾਰਦਾਨੇ ਦੀ ਲੋੜੀਂਦੀ ਉਪਲਬਧਤਾ ਹੈ। 

ਉਨ੍ਹਾਂ ਦੱਸਿਆ ਕਿ ਉਪ ਮੰਡਲ ਮੈਜਿਸਟ੍ਰੇਟ ਨੂੰ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਸ਼ੈੱਡ, ਪਖਾਨੇ, ਫਲੱਡ ਲਾਈਟਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।

Elaborate arrangements for smooth and hassle free procurement of wheat

Ludhiana 

Deputy Commissioner Sakshi Sawhney on Thursday said that elaborate arrangements had been made by the district administration for the smooth procurement and lifting of wheat this season. She presided over a meeting of officers from the Food, Civil and Supplies department, as well as district managers of procurement agencies to review the arrangements for procurement and lifting at the district administrative complex.

Sawhney stated that all arrangements for the purchase had already been finalized and the administration would lift every single grain from the markets. As the wheat had not yet arrived in the grain markets of the district, she noted that efforts were being made to ensure seamless procurement with the active support of all stakeholders. 

She also instructed the District Managers of all procurement agencies to ensure that farmers do not face any inconvenience during the season. Sawhney added that there was a sufficient availability of gunny bags in all purchase centers. S

he stated that Sub Divisional Magistrates had been asked to supervise procurement operations. Additionally, arrangements for drinking water, cleanliness, sheds, toilets, and flood lights had been made in the grain markets to facilitate food growers.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD