Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

13 ਅਪ੍ਰੈਲ 2024 ਨੂੰ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਮਨਾਇਆ ਜਾਵੇਗਾ ਵਿਸਾਖੀ ਦਾ ਦਿਹਾੜਾ -ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ

ਵਿਸਾਖੀ ਮੇਲੇ ਦੇ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 05 Apr 2024

ਅੰਤਰ-ਰਾਸ਼ਟਰੀ ਸਰਹੱਦ ਤੇ ਸਥਿਤ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ 13 ਅਪ੍ਰੈਲ 2024 ਨੂੰ ਵਿਸਾਖੀ ਦਾ ਸੁੱਭ ਦਿਹਾੜਾ ਮਨਾਉਣ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਜਿਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਿਸਾਖੀ ਮੇਲੇ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਿਤ ਲੋੜੀਂਦੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸਾਖੀ ਦੇ ਦਿਹਾੜੇ ਲਈ ਐੱਸ.ਡੀ.ਐੱਮ ਫਿਰੋਜ਼ਪੁਰ ਮੇਲੇ ਦੇ ਓਵਰਆਲ ਇੰਚਾਰਜ ਹੋਣਗੇ ਅਤੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਮੇਲਾ ਅਫ਼ਸਰ ਤੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਿਰੋਜ਼ਪੁਰ ਸਹਾਇਕ ਮੇਲਾ ਅਫਸਰ ਹੋਣਗੇ। ਉਨ੍ਹਾਂ ਦੱਸਿਆ ਕਿ ਮੇਲੇ ਵਾਲੇ ਸਥਾਨ ਤੇ ਸੁਰੱਖਿਆ ਦੇ ਮਕਸਦ ਨਾਲ ਕੰਟਰੋਲ ਰੂਮ ਸਥਾਪਤ ਜਾਵੇਗਾ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨੂੰ ਦੇਖਦੇ ਹੋਏ ਪੁਲਿਸ ਵਿਭਾਗ ਫਿਰੋਜ਼ਪੁਰ ਵੱਲੋਂ ਟ੍ਰੈਫਿਕ ਤੇ ਵਾਹਨਾਂ ਦੀ ਪਾਰਕਿੰਗ ਦੇ ਪੁਖਤਾ ਪ੍ਰਬੰਧ ਕੀਤੇ ਜਾਣ। 

ਉਨ੍ਹਾਂ ਸਿਹਤ ਵਿਭਾਗ ਨੁੰ ਡਾਕਟਰੀ ਸਹਾਇਤਾ ਲਈ ਵਿਸ਼ੇਸ਼ ਮੈਡੀਕਲ ਟੀਮਾਂ ਮੇਲੇ ਵਾਲੇ ਸਥਾਨ ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੇਲੇ ਵਾਲੀ ਥਾਂ ਤੇ ਸੜਕ ਦੇ ਦੋਵੇ ਵਾਸੇ ਝੰਡੇ ਲਗਾਉਣ, ਸ਼ਹੀਦਾਂ ਦੀ ਸਮਾਧ ਤੇ ਸਫਾਈ ਕਰਵਾਉਣ, ਲੋਕਾਂ ਲਈ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ, ਆਰਜ਼ੀ ਪਖਾਨਿਆਂ ਦੇ ਪ੍ਰਬੰਧ ਆਦਿ ਸਬੰਧੀ ਸਬੰਧਿਤ ਵਿਭਾਗਾਂ ਵੱਲੋਂ ਪ੍ਰਬੰਧ ਮੁਕੰਮਲ ਕਰ ਲਏ ਜਾਣ।

ਇਸ ਮੌਕੇ ਐੱਸ.ਡੀ.ਐੱਮ. ਡਾ. ਚਾਰੂਨਿਤਾ, ਐੱਸ.ਪੀ.ਐੱਚ ਯੁਗਰਾਜ ਸਿੰਘ, ਸਹਾਇਕ ਕਮਿਸ਼ਨਰ ਸੂਰਜ, ਜ਼ਿਲ੍ਹਾ ਵਿਕਾਸ ਤੇ  ਪੰਚਾਇਤ ਅਫਸਰ ਜਸਵੰਤ ਸਿੰਘ ਬੜੈਚ, ਸਕੱਤਰ ਰੈੱਡ ਕਰਾਸ ਅਸੋਕ ਬਹਿਲ ਤੋਂ ਇਲਾਵਾ ਬੀ.ਐੱਸ.ਐੱਫ ਤੇ ਫੌਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD