Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਬਸੀ ਪਠਾਣਾ ਹਸਪਤਾਲ ਦੀ ਕੀਤੀ ਚੈਕਿੰਗ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 05 Apr 2024

Last updated on: Apr 05, 2024, 00:00 IST

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਵੱਲੋ ਸੀ.ਐਚ.ਸੀ ਬਸੀ ਪਠਾਣਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।ਚੈਕਿੰਗ ਦੌਰਾਨ ਉਹਨਾਂ ਡਿਊਟੀ ਤੇ ਤਾਇਨਾਤ ਸਟਾਫ ਦੀ ਹਾਜਰੀ ਚੈੱਕ ਕੀਤੀ , ਸਾਰਾ ਸਟਾਫ ਡਿਊਟੀ ਤੇ ਹਾਜ਼ਰ ਪਾਇਆ ਗਿਆ। ਇਸ ਚੈਕਿੰਗ ਦੌਰਾਨ ਉਹਨਾਂ ਦਵਾਈਆਂ ਦਾ ਸਟਾਕ , ਓਪੀਡੀ, ਵਾਰਡ, ਜੱਚਾ-ਬੱਚਾ ਸਿਹਤ ਸੇਵਾਵਾਂ, ਸਿਹਤ ਸੈਂਟਰ ਦੇ ਅੰਦਰ ਅਤੇ ਆਲੇ ਦੁਆਲੇ ਦੀ ਸਫਾਈ ਆਦਿ ਦਾ ਜਾਇਜ਼ਾ ਲਿਆ। 

ਉਨਾਂ ਡਿਊਟੀ ਤੇ ਤਾਇਨਾਤ ਸਟਾਫ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪੋ ਆਪਣੀਆਂ ਡਿਊਟੀਆਂ ਮਿਹਨਤ ਤੇ ਤਨਦੇਹੀ  ਨਾਲ ਨਿਭਾਉਣਾ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਐਮਰਜੈਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਦੀ ਸਾਂਭ ਸੰਭਾਲ ਪਹਿਲ ਦੇ ਅਧਾਰ ਤੇ ਕੀਤੀ ਜਾਵੇ ਅਤੇ ਰਾਤ ਨੂੰ ਐਮਰਜਂਸੀ ਵਿੱਚ ਆਉਣ ਵਾਲੇ ਮਰੀਜ਼ਾਂ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾਵੇ ਕਿਉਂਕਿ ਸਿਹਤ ਸਬੰਧੀ ਜਿਆਦਾ ਮਜਬੂਰੀ ਹੋਣ ਕਰਕੇ ਹੀ ਮਰੀਜ਼ ਰਾਤ ਨੂੰ ਹਸਪਤਾਲਾਂ ਵਿੱਚ ਆਉਂਦੇ ਹਨ ਇਸ ਕਰਕੇ ਉਹਨਾਂ ਨੂੰ ਐਮਰਜੈਂਸੀ ਵਿੱਚ ਦਾਖਲ ਕਰਕੇ ਲੋੜੀਂਦਾ ਇਲਾਜ ਤੁਰੰਤ ਸ਼ੁਰੂ ਕੀਤਾ ਜਾਵੇ ਅਤੇ ਲੋੜ ਪੈਣ ਤੇ ਘੱਟ ਤੋਂ ਘੱਟ ਮਰੀਜ਼ਾਂ ਨੂੰ ਹੀ ਬਾਹਰਲੇ ਹਸਪਤਾਲਾਂ ਵਿੱਚ ਰੈਫਰ ਕੀਤਾ ਜਾਵੇ। 

ਉਹਨਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਸੁਚੱਜੇ ਢੰਗ ਨਾਲ ਮਰੀਜ਼ਾਂ ਤੱਕ ਪੁੱਜਦਾ ਕਰਨ ਅਤੇ ਇਹਨਾਂ  ਸੇਵਾਵਾਂ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਵੀ ਕਰਨ। ਉਨਾਂ ਹਸਪਤਾਲ ਵਿੱਚ ਦਵਾਈ ਲੈਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਕਿਹਾ ਕਿ ਜੇਕਰ ਉਹਨਾਂ ਨੂੰ ਸਿਹਤ ਸੇਵਾਵਾਂ ਲੈਣ ਵਿੱਚ ਕੋਈ ਮੁਸ਼ਕਲ ਆਈ ਹੋਵੇ ਤਾਂ ਉਹ ਉਹਨਾਂ ਦੇ ਧਿਆਨ ਵਿੱਚ ਲਿਆਉਣ। ਉਹਨਾਂ ਨਰਸਿੰਗ ਸਿਸਟਰ ਸਤਵੰਤ ਕੌਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਸਪਤਾਲ ਦੇ ਅੰਦਰ ਦੀ  ਸਾਫ ਸਫਾਈ ਦੇ ਨਾਲ ਨਾਲ ਹਸਪਤਾਲ ਦੇ ਬਾਹਰ ਦੀ ਸਫਾਈ ਦਾ ਵੀ ਖਿਆਲ ਰੱਖਿਆ ਜਾਵੇ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD