Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਬਰਨਾਲਾ ਸ਼ਹਿਰ ਦੀਆਂ ਸੜਕਾਂ 'ਤੇ ਫ਼ਲਸਤੀਨੀ ਲੋਕਾਂ ਦੇ ਹੱਕ ਵਿੱਚ ਅਕਾਸ਼ ਗੁੰਜਾਊ ਨਾਹਰਿਆਂ ਦੀ ਗੂੰਜ

ਮੁਸਲਿਮ ਭਾਈਚਾਰੇ ਵੱਲੋਂ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਫ਼ਲਸਤੀਨੀ ਲੋਕਾਂ ਨਾਲ ਯੱਕਯਹਿਤੀ

Protest, Agitation, Demonstration, Barnala

Web Admin

Web Admin

5 Dariya News

ਬਰਨਾਲਾ , 05 Apr 2024

ਸਮੂਹ ਮੁਸਲਿਮ ਭਾਈਚਾਰੇ ਵੱਲੋਂ ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਮਸਜਿਦ ਨਾਸਾਬਾਈ ਤੋਂ ਸ਼ਹੀਦ ਭਗਤ ਸਿੰਘ ਚੌਂਕ ਤੱਕ ਇਜ਼ਰਾਈਲ ਵੱਲੋਂ ਫ਼ਲਸਤੀਨੀ ਲੋਕਾਂ ਦੀ ਕੀਤੀ ਜਾ ਰਹੀ ਨਸਲਕੁਸ਼ੀ ਖ਼ਿਲਾਫ਼ ਵਿਸ਼ਾਲ ਰੋਸ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਰੋਸ ਦੀ ਅਗਵਾਈ ਇਕਬਾਲ ਦੀਨ, ਹਾਂਸ ਮੁਹੰਮਦ, ਅਬਦੁਲ ਹਮੀਦ, ਨਜ਼ੀਰ ਮੁਹੰਮਦ, ਅਖਤਰ ਖਾਂ, ਅਬਦੁਲ ਮਜੀਦ, ਮੁਹੰਮਦ ਇਰਫ਼ਾਨ, ਸਿਕੰਦਰ ਅਲੀ, ਖ਼ਲੀਲ ਅਹਿਮਦ, ਅਕਬਰ ਖਾਂ, ਅਸ਼ਰਫ ਮੁਹੰਮਦ ਨੇ ਕੀਤੀ। 

ਸ਼ਹੀਦ ਭਗਤ ਸਿੰਘ ਚੌਂਕ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰੇ ਆਗੂਆਂ ਹਾਂਸ ਮੁਹੰਮਦ, ਡਾ ਅਬਦੁਲ ਹਮੀਦ, ਇਕਬਾਲ ਦੀਨ ਨੇ ਕਿਹਾ ਕਿ ਨਿਹੱਕੇ ਫ਼ਲਸਤੀਨੀ ਲੋਕਾਂ ਦੀ ਇਜ਼ਰਾਈਲ ਵੱਲੋਂ ਨਸਲਕੁਸ਼ੀ ਕੀਤੀ ਜਾ ਰਹੀ ਹੈ। ਹੁਣ ਤੱਕ 33 ਹਜ਼ਾਰ ਤੋਂ ਵਧੇਰੇ ਨਿਹੱਕੇ ਲੋਕਾਂ ਨੂੰ ਜ਼ੰਗ ਵਿੱਚ ਮੌਤ ਦੇ ਘਾਟ ਅਤੇ 80 ਹਜ਼ਾਰ ਲੋਕਾਂ ਨੂੰ ਜ਼ਖ਼ਮੀ ਜਾ ਚੁੱਕਾ ਹੈ। ਇਨ੍ਹਾਂ ਵਿੱਚ 40% ਬੱਚੇ ਹਨ। ਇਜ਼ਰਾਈਲੀ ਹਾਕਮਾਂ ਨੇ ਹਸਪਤਾਲਾਂ ਨੂੰ ਕਬਰਿਸਤਾਨ ਵਿੱਚ ਤਬਦੀਲ ਕਰ ਦਿੱਤਾ ਹੈ। ਦਵਾਈਆਂ, ਪਾਣੀ, ਆਕਸੀਜਨ, ਖਾਣ ਪੀਣ ਦੀਆਂ ਥੁੜ ਕਾਰਨ ਫ਼ਲਸਤੀਨੀ ਲੋਕਾਂ ਨੂੰ ਮਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ।

ਇਜ਼ਰਾਈਲੀ ਹਾਕਮ ਅਜਿਹਾ ਸਾਰਾ ਕੁੱਝ ਅਮਰੀਕਾ ਸਾਮਰਾਜ ਦੀ ਸ਼ਹਿ 'ਤੇ ਕਰ ਰਿਹਾ ਹੈ। ਯੂ ਐਨ ਓ ਅਤੇ ਕੌਮਾਂਤਰੀ ਅਦਾਲਤ ਦੇ ਫ਼ੈਸਲੇ ਨੂੰ ਇਜ਼ਰਾਈਲੀ ਹਾਕਮ ਅਮਰੀਕੀ ਸਾਮਰਾਜੀਆਂ ਦੀ ਸ਼ਹਿ 'ਤੇ ਟਿੱਚ ਕਰਕੇ ਜਾਣ ਰਹੇ ਹਨ। ਆਗੂਆਂ ਮੰਗ ਕੀਤੀ ਕਿ ਫ਼ਲਸਤੀਨੀ ਲੋਕਾਂ ਖ਼ਿਲਾਫ਼ ਵਿੱਢੀ ਨਿਹੱਕੇ ਜੰਗ ਫੌਰੀ ਬੰਦ ਕੀਤੀ ਜਾਵੇ। 

ਇਨਕਲਾਬੀ ਜਮਹੂਰੀ ਜਨਤਕ ਜਥੇਬੰਦੀਆਂ ਦੇ ਆਗੂਆਂ ਨਰਾਇਣ ਦੱਤ,ਡਾ ਰਜਿੰਦਰ, ਸੋਹਣ ਸਿੰਘ ਮਾਝੀ, ਬਿੱਕਰ ਸਿੰਘ ਔਲਖ, ਖੁਸਮੰਦਰ ਪਾਲ, ਬਲਦੇਵ ਸਿੰਘ ਸੱਦੋਵਾਲ, ਜਗਜੀਤ ਸਿੰਘ ਢਿੱਲਵਾਂ ਅਤੇ ਮਿਲਖਾ ਸਿੰਘ ਨੇ ਮੁਸਲਿਮ ਭਾਈਚਾਰੇ ਵੱਲੋਂ ਇੱਕਜੁਟ ਹੋਕੇ ਜੂਝ ਰਹੇ ਫ਼ਲਸਤੀਨੀ ਲੋਕਾਂ ਨਾਲ ਯੱਕਯਹਿਤੀ ਪ੍ਰਗਟਾਉਣ ਦੇ ਉਪਰਾਲੇ ਦੀ ਜ਼ੋਰਦਾਰ ਸ਼ਲਾਘਾ ਕੀਤੀ। ਆਪਣਾ ਭਾਈਚਾਰਾ ਕਾਇਮ ਰੱਖਦਿਆਂ ਮੋਦੀ ਹਕੂਮਤ ਦੇ ਫਿਰਕੂ ਫਾਸ਼ੀ ਹੱਲੇ ਖਿਲਾਫ਼ ਇਨਸਾਫ਼ ਪਸੰਦ ਤਾਕਤਾਂ ਦੇ ਕਦਮ ਨਾਲ ਕਦਮ ਮਿਲਾਉਂਦਿਆਂ ਅੱਗੇ ਆਉਣ ਦੀ ਜ਼ੋਰਦਾਰ ਅਪੀਲ ਕੀਤੀ।

 

Tags: Protest , Agitation , Demonstration , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD