Thursday, 23 July 2026

 

 

ਖ਼ਾਸ ਖਬਰਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਸਟਾਰਟਅੱਪਸ ਦਾ ਦੁਆਰ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦਾ ਬਣੇਗਾ ਮਜ਼ਬੂਤ ਆਧਾਰ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਪੁਲਿਸ ਜ਼ਿਲ੍ਹਾ ਬਟਾਲਾ ਨੂੰ ਮਿਲੀ ਵੱਡੀ ਕਾਮਯਾਬੀ

30 ਲੱਖ ਰੁਪਏ ਦੀ ਭਾਰਤੀ ਜਾਅਲੀ ਕਾਰੰਸੀ, ਪ੍ਰਿੰਟਰ, ਲੈਮੀਨੇਸ਼ਨ ਮਸ਼ੀਨ, ਜਾਅਲੀ ਕਾਰੰਸੀ ਬਣਾਉਣ ਵਾਲੇ ਪੇਪਰਾਂ ਦੇ ਬੰਡਲਾਂ ਸਮੇਤ ਪਤੀ-ਪਤਨੀ ਕੀਤੇ ਕਾਬੂ-ਐਸ.ਐਸ.ਪੀ ਬਟਾਲਾ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 05 Apr 2024

Last updated on: Apr 05, 2024, 00:00 IST

ਐਸ.ਐਸ.ਪੀ ਬਟਾਲਾ ਮੈਡਮ ਅਸ਼ਵਨੀ ਗੁਟਿਆਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਲੋਕ ਸਭਾ ਚੋਣਾਂ 2024 ਨੂੰ ਮੁੱਖ ਰੱਖਦਿਆ ਮਾੜੇ ਅਨਸਰਾਂ ਖਿਲਾਫ ਸਖ਼ਤ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਪੁਲਿਸ ਜਿਲ੍ਹਾ ਬਟਾਲਾ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਲਾਇਨ ਬਟਾਲਾ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਮੈਡਮ ਅਸ਼ਵਨੀ ਗੋਟਿਆਲ, ਐਸ.ਐਸ.ਪੀ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਬਲਜਿੰਦਰ ਸਿੰਘ ਡੀ.ਐਸ.ਪੀ.(ਡੀ) ਬਟਾਲਾ ਦੀ ਅਗਵਾਈ ਵਿੱਚ ਇੰਚਾਰਜ ਸੀ.ਆਈ.ਏ ਸਟਾਫ ਬਟਾਲਾ ਅਤੇ ਮੁੱਖ ਅਫਸਰ ਥਾਣਾ ਸਦਰ ਬਟਾਲਾ ਦੀਆ ਟੀਮਾਂ ਵੱਲੋਂ ਪਿੰਡ ਸੈਦ ਮੁਬਾਰਕ ਨਾਕਾਬੰਦੀ ਦੌਰਾਨ ਸੁਖਬੀਰ ਸਿੰਘ ਉਰਵ ਸੁੱਖਾ ਪੁੱਤਰ ਤਾਰਾ ਸਿੰਘ ਵਾਸੀ ਪਿੰਡ ਭੱਟੀ ਕੇ ਥਾਣਾ ਤਰਸਿੱਕਾ ਅੰਮ੍ਰਿਤਸਰ ਅਤੇ ਗੁਰਿੰਦਰ ਕੌਰ ਉਰਫ ਸੋਨੀਆ ਪਤਨੀ ਸੁਖਬੀਰ ਸਿੰਘ ਵਾਸੀ ਪਿੰਡ ਭੱਟੀ ਕੇ ਥਾਣਾ ਤਰਸਿੱਕਾ ਅੰਮ੍ਰਿਤਸਰ ਨੂੰ ਗੱਡੀ ਨੰਬਰ P2 02 02 4W 3808 ਰੰਗ ਕਾਲਾ ਮਾਰਕਾ ਵਰਨਾ ਨੂੰ ਕਾਬੂ ਕੀਤਾ ਗਿਆ।

ਐਸ.ਐਸ.ਪੀ ਬਟਾਲਾ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ 30 ਲੱਖ ਰੁਪਏ ਦੀ ਭਾਰਤੀ ਜਾਅਲੀ ਕਾਰੰਸੀ, ਪ੍ਰਿੰਟਰ, ਲੈਮੀਨੇਸ਼ਨ ਮਸ਼ੀਨ, ਜਾਅਲੀ ਕਾਰੰਸੀ ਬਣਾਉਣ ਵਾਲੇ ਪੇਪਰਾਂ ਦੇ ਬੰਡਲ, ਜਾਅਲੀ ਕਾਰੰਸੀ ਵਿਚ ਪਾਉਣ ਵਾਲੇ ਤਾਰ ਦੇ ਰੋਲ, ਸਟਾਰਚ ਪਾਊਡਰ ਕਾਰੰਸੀ ਨੂੰ ਮੁਲਾਇਮ ਕਰਨ ਵਾਸਤੇ ਅਤੇ ਗੱਡੀ ਨੰਬਰ PB 02 02 DW 3808 ਰੰਗ ਕਾਲਾ ਮਾਰਕਾ ਵਰਨਾ ਅਤੇ ਇੱਕ ਗੱਡੀ ਅਲਕਾਜਾਰ ਨੰਬਰੀ PB 89 8711 ਆਦਿ ਬਰਾਮਦ ਕੀਤੀ ਗਈ। ਦੋਸ਼ੀਆਂ ਦੇ ਖਿਲਾਫ ਮੁਕੱਦਮਾ ਨੰਬਰ 39 ਮਿਤੀ 04-04-2024 ਜੁਰਮ 489 A , 489 B, 489 C IPC ਥਾਣਾ ਸਦਰ ਬਟਾਲਾ ਦਰਜ ਕੀਤਾ ਗਿਆ ਹੈ। 

ਦੋਸ਼ੀਆ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਨਾਲ ਹੋਰ ਵੀ ਖੁਲਾਸੇ ਹੋ ਸਕਦੇ ਹਨ। ਸੁਖਬੀਰ ਸਿੰਘ ਉਰਫ ਸੁੱਖਾ ਅਤੇ ਗੁਰਿੰਦਰ ਕੌਰ ਉਰਫ ਸੋਨੀਆ ਦੇ ਖਿਲਾਫ ਪਹਿਲਾਂ ਤੋਂ ਵੀ ਵੱਖ-ਵੱਖ ਮੁਕੱਦਮੇ ਦਰਜ ਹਨ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD