Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ

ਐਸ.ਡੀ.ਐਮਜ਼ ਤੇ ਡੀ ਐਸ ਪੀਜ਼ ਸਾਰੇ ਪੋਲਿੰਗ ਬੂਥਾਂ ਦੀ ਚੈਕਿੰਗ ਸਯੁੰਕਤ ਰੂਪ ਵਿਚ ਕਰਨ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 05 Apr 2024

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਅਤੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਵੱਲੋਂ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਚੋਣਾਂ ਦੌਰਾਨ ਜ਼ਿਲ੍ਹੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਜ਼ਰੂਰੀ ਹਦਾਇਤਾਂ ਦਿੱਤੀਆਂ ਗਈਆਂ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਦੇ ਹੋਏ ਲੋਕ ਸਭਾ ਚੋਣਾਂ-2024 ਨੂੰ ਨਿਰਵਿਘਨ ਨੇਪਰੇ ਚਾੜ੍ਹਨਾ ਹੈ। 

ਇਸ ਲਈ ਅਧਿਕਾਰੀ ਆਪਣੀ ਬਣਦੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ ਐਸ ਪੀਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪਣੇ ਦਾਇਰੇ ਅੰਦਰ ਆਉਂਦੇ ਸਾਰੇ ਪੋਲਿੰਗ ਬੂਥ ਦੀ ਚੈਕਿੰਗ ਸਯੁੰਕਤ ਰੂਪ ਵਿਚ ਕਰਕੇ ਉਨ੍ਹਾਂ ਦੀ ਸੁਰੱਖਿਆ ਤੇ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਕੀਤੇ ਜਾਣ। ਇਸ ਤੋਂ ਇਲਾਵਾ ਪੋਲਿੰਗ ਬੂਥਾਂ ਦੇ ਬਦਲੇ ਹੋਏ ਨਾਮ ਦੀ ਜਾਣਕਾਰੀ ਤੇ ਈ.ਵੀ.ਐਮ. ਮਸ਼ੀਨਾਂ ਦੀ ਸੁਰੱਖਿਆ ਕਰਨਾ ਵੀ ਯਕੀਨੀ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਬਿਨ੍ਹਾਂ ਕਿਸੇ ਲਿਖਤੀ ਪ੍ਰਵਾਨਗੀ ਦੇ ਚੋਣ ਮਸ਼ਨੀਰੀ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਹਿਲਜੁੱਲ ਨਹੀਂ ਕੀਤੀ ਜਾ ਸਕੇਗੀ। ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ-2024 ਦੌਰਾਨ ਹਰ ਪੱਧਰ ਉੱਤੇ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਵੇਚਣ ਵਾਲਿਆਂ ਖਿਲਾਫ ਸਖ਼ਤੀ ਨਾਲ ਕਾਰਵਾਈ ਕਰਨ ਲਈ ਕਿਹਾ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਵੱਖ-ਵੱਖ ਕੰਪਨੀਆਂ ਨਾਲ ਤਾਲਮੇਲ ਕਰਦੇ ਹੋਏ ਉਨ੍ਹਾਂ ਨੂੰ ਆਦੇਸ਼ ਜਾਰੀ ਕੀਤੇ ਜਾਣ ਕਿ ਜਿਨ੍ਹਾਂ ਪਿੰਡਾਂ ਅੰਦਰ ਨੈਟਵਰਕ ਦੀ ਸਮੱਸਿਆ ਆਉਂਦੀ ਹੈ, ਉੱਥੇ ਸੰਚਾਰ ਕਰਨ ਲਈ ਨੈੱਟਵਰਕ ਮੁਹੱਈਆਂ ਕਰਵਾਇਆ ਜਾਵੇ ਤਾਂ ਜੋ ਲੋਕ ਸਭਾ ਚੋਣਾਂ ਦੋਰਾਨ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਕਿਹਾ ਕਿ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਚੋਣ ਪ੍ਰਕ੍ਰਿਆ ਮੁਕੰਮਲ ਕਰਨ ਲਈ ਸਾਨੂੰ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਉਹ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤਾ ਗਈਆਂ ਹਦਾਇਤਾਂ ਜ਼ਰੂਰ ਪੜ੍ਹ ਲੈਣ ਅਤੇ ਸਮੇਂ-ਸਮੇਂ ਤੇ ਆਉਣ ਵਾਲੀਆਂ ਹਦਾਇਤਾਂ ਪੜ੍ਹਦੇ ਰਹਿਣ ਤਾਂ ਜੋ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਣ ਤੋਂ ਬਚਿਆ ਜਾ ਸਕੇ।

ਐਸ.ਐਸ.ਪੀ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਅਮਨ-ਸ਼ਾਂਤੀਪੂਰਵਕ ਤਰੀਕੇ ਨਾਲ ਨੇਪੜੇ ਚਾੜਨ ਲਈ ਕਿ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ 18 ਅੰਤਰ ਰਾਜੀ ਨਾਕੇ ਲਗਾਏ ਗਏ ਹਨ, ਜਿਨ੍ਹਾਂ ਵਿੱਚੋਂ 7 ਨਾਕਿਆਂ ਤੇ ਸੀਸੀਟੀਵੀ ਕੈਮਰੇ ਲਗਾਏ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਰ ਸੰਵੇਦਨਸ਼ੀਲ ਥਾਵਾਂ, ਬੱਸ ਸਟੈਡਾਂ ਅਤੇ ਬਜ਼ਾਰਾਂ ਆਦਿ ਵਿਚ ਤਲਾਸ਼ੀ ਅਭਿਆਨ ਵੀ ਚਲਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਥਾਵਾਂ ਜਿੱਥੇ ਪਹਿਲਾਂ ਚੋਣਾਂ ਸਮੇਂ ਲੜਾਈ ਝਗੜੇ, ਸ਼ਰਾਬ ਅਤੇ ਪੈਸੇ ਸਬੰਧੀ ਮਾਮਲੇ ਸਾਹਮਣੇ ਆਏ ਸਨ ਉਨ੍ਹਾਂ ਉਤੇ ਜ਼ਿਲ੍ਹਾ ਪੁਲਿਸ ਅਤੇ ਸਪੈਸ਼ਲ ਟੀਮਾਂ ਵਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੋਰਾਨ ਜ਼ਿਲ੍ਹਾ ਰੂਪਨਗਰ ਦੇ ਸਾਰੇ ਪੁਲਿਸ ਥਾਣਿਆਂ ਦੇ ਐਸ.ਐਚ.ਓ. ਸਾਹਿਬਾਨ ਸਫਲਤਾਂ ਪੂਰਵਕ ਲੋਕ ਸਭਾ ਚੋਣਾਂ ਨੂੰ ਨੇਪਰੇ ਚਾੜਨ ਦੇ ਲਈ ਅਪਣਾ ਸਹਿਯੋਗ ਦੇਣਗੇ ਤਾਂ ਜੋ ਚੋਣਾਂ ਦੇ ਦੌਰਾਨ ਹਰੇਕ ਤਰ੍ਹਾਂ ਦੀ ਅਪਰਾਧਿਕ ਗਤਿਵਿਧੀਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਇਲਾਕਿਆਂ ਅੰਦਰ ਨਿਰਧਾਰਤ ਸਮੇਂ ਵਿੱਚ ਜਿਨ੍ਹਾਂ ਲੋਕਾਂ ਕੋਲ ਅਪਣੇ ਲਾਇਸੈਂਸੀ ਹਥਿਆਰ ਹਨ, ਉਨ੍ਹਾਂ ਨੂੰ ਜਮ੍ਹਾਂ ਕਰਵਾਉਂਣ ਦੇ ਆਦੇਸ਼ ਦਿੱਤੇ ਜਾਣ ਅਤੇ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਲਾਇਸੈਂਸੀ ਹਥਿਆਰ ਨੂੰ ਬਿਨ੍ਹਾਂ ਜ਼ਿਲ੍ਹਾ ਚੋਣ ਅਫਸਰ ਦੇ ਛੋਟ ਨਾ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਦੇ ਲਈ ਪੁਲਿਸ ਨਾਕਿਆਂ ਤੇ ਮੂਸਤੈਦੀ ਵਧਾਈ ਜਾਵੈ ਅਤੇ ਯਕੀਨੀ ਬਣਾਇਆ ਜਾਵੇ ਕਿ ਸ਼ਹਿਰ ਅੰਦਰ ਚੱਲਣ ਵਾਲੇ ਪੀ.ਸੀ.ਆਰ. ਨੂੰ ਵੀ ਮੁਸਤੈਦੀ ਨਾਲ ਅਪਣੀ ਡਿਊਟੀ ਨਿਭਾਉਣ ਲਈ ਪਾਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨਿਰਪੱਖਤਾ ਅਤੇ ਅਮਨ ਸ਼ਾਂਤੀ ਨਾਲ ਚੋਣਾਂ ਮੁਕੰਮਲ ਕਰਵਾਉਣ ਲਈ ਹਰ ਪੱਧਰ ਉੱਤੇ ਸੁਰੱਖਿਆ ਪ੍ਰਬੰਧਾ ਕਰ ਰਿਹਾ ਹੈ, ਜਿਨ੍ਹਾਂ ਦਾ ਨਿਰੰਤਰ ਨਿਰੀਖਣ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਪ੍ਰਬੰਧਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯਕੀਨੀ ਕੀਤਾ ਜਾ ਸਕੇ।

ਇਸ ਮੀਟਿੰਗ ਵਿੱਚ ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਐਸ.ਪੀ. ਹੈੱਡਕੁਆਟਰ ਰਾਜਪਾਲ ਸਿੰਘ ਹੁੰਦਲ, ਐਸ.ਪੀ.(ਡੀ) ਰੁਪਿੰਦਰ ਕੌਰ ਸਰਾਂ, ਐਸ.ਪੀ. ਨਵਨੀਤ ਸਿੰਘ ਮਾਹਲ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਐਸ.ਡੀ.ਐੱਮ. ਮੋਰਿੰਡਾ ਸੁਖਪਾਲ ਸਿੰਘ, ਐਸ.ਡੀ.ਐੱਮ ਨੰਗਲ ਅਨਮਜੋਤ ਕੌਰ, ਐਸ.ਡੀ.ਐੱਮ. ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਐਸ.ਡੀ.ਐੱਮ. ਰੂਪਨਗਰ ਨਵਦੀਪ ਕੁਮਾਰ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ, ਅਸਿਸਟੈਂਟ ਸਹਾਇਕ ਕਮਿਸ਼ਨਰ ਸ਼ੇਖਰ, ਮਾਸਟਰ ਟ੍ਰੈਨਰ ਦਿਨੇਸ਼ ਸੈਣੀ, ਪੁਲੀਸ ਵਿਭਾਗ ਦੇ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀ., ਥਾਣਾ ਮੁਖੀ ਤੇ ਵੱਖ-ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD