Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਕੌਮਾਂਤਰੀ ਮਜ਼ਦੂਰ ਦਿਵਸ 1 ਮਈ ਨੂੰ ਇਨਕਲਾਬੀ ਜੋਸ਼ ਨਾਲ ਮਨਾਇਆ ਜਾਵੇਗਾ: ਸਿੰਦਰ ਧੌਲਾ

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਅਣਦੇਖੀ ਵਿਰੁੱਧ ਸੰਘਰਸ਼ ਤੇਜ਼ ਕੀਤਾ ਜਾਵੇਗਾ: ਜੱਗਾ ਸਿੰਘ

Protest, Agitation, Demonstration, Barnala

Web Admin

Web Admin

5 Dariya News

ਬਰਨਾਲਾ , 05 Apr 2024

ਪਾਵਰਕੌਮ ਅਤੇ ਟਰਾਂਸਕੋ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ  ਪਾਵਰਕੌਮ ਦੇ ਮੁੱਖ ਦਫ਼ਤਰ ਧਨੌਲਾ ਰੋਡ ਵਿਖੇ ਜੱਗਾ ਸਿੰਘ ਦੀ ਪ੍ਰਧਾਨਗੀ ਹੇਠ ਦਿਹਾਤੀ ਅਤੇ ਸ਼ਹਿਰੀ ਮੰਡਲ ਦੀ ਸਾਂਝੀ ਵੱਡੀ ਮੀਟਿੰਗ ਹੋਈ। ਇਸ ਸਮੇਂ ਆਗੂਆਂ ਰੂਪ ਚੰਦ, ਗੁਰਚਰਨ ਸਿੰਘ, ਮਹਿੰਦਰ ਸਿੰਘ ਕਾਲਾ, ਮੇਲਾ ਸਿੰਘ ਅਤੇ ਨਰਾਇਣ ਦੱਤ, ਜੋਗਿੰਦਰ ਪਾਲ ਨੇ ਕਿਹਾ ਕਿ ਕੇਂਦਰੀ ਅਤੇ ਸੂਬਾਈ ਸਰਕਾਰਾਂ ਵੱਲੋਂ ਲੋਕ/ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਨ ਨਾਲ ਜਨਤਕ ਖੇਤਰ ਦੇ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। 

44 ਕਿਰਤ ਕਾਨੂੰਨਾਂ ਦਾ ਭੋਗ ਪਾਕੇ 4 ਕੋਡਾਂ ਵਿੱਚ ਤਬਦੀਲੀ ਕਰਕੇ ਹਾਇਰ ਐਂਡ ਫਾਇਰ ਦੀ ਨੀਤੀ ਲਾਗੂ ਕਰਕੇ ਕਿਰਤੀਆਂ ਦੀ ਤਿੱਖੀ ਲੁੱਟ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਪਾਵਰਕੌਮ ਅੰਦਰ ਇਹ ਸਾਮਰਾਜੀ ਨੀਤੀਆਂ ਤਹਿਤ ਕਿਰਤੀ ਕਾਮਿਆਂ ਦੀ ਤਿੱਖੀ ਰੱਤ ਨਿਚੋੜਣ ਲਈ ਆਊਟਸੋਰਸ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ। ਬਿਜਲੀ ਬਿਲ-2003 ਤੋਂ ਬਾਅਦ ਹੁਣ ਬਿਜਲੀ ਬਿੱਲ -2020 ਲਾਗੂ ਕਰਨ ਲਈ ਕੇਂਦਰੀ ਹਕੂਮਤ ਤਰਲੋ ਮੱਛੀ ਹੋ ਰਹੀ ਹੈ। 

ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਸੂਬਾ ਆਗੂ ਸਿੰਦਰ ਧੌਲਾ ਨੇ ਪਾਵਰਕੌਮ ਦੀ ਮੈਨੇਜਮੈਂਟ ਪਾਲ ਚੱਲ ਰਹੇ ਸੰਘਰਸ਼ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਸੰਘਰਸ਼ ਦੇ ਮੈਦਾਨ ਵਿੱਚ ਡਟੇ ਰਹਿਣ ਦੀ ਜ਼ੋਰਦਾਰ ਅਪੀਲ ਕੀਤੀ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਧਾਰਨ ਕੀਤੇ ਹੱਠੀ ਅਤੇ ਨਾਂਹਪੱਖੀ ਰੱਵਈਏ ਖਿਲਾਫ਼ ਆਉਣ ਵਾਲੀਆਂ ਪਾਰਲੀਮਾਨੀ ਚੋਣਾਂ ਵਿੱਚ ਸੂਬਾ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਫ਼ੈਸਲੇ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨ ਦੀ ਅਪੀਲ ਕੀਤੀ।

ਇਸ ਸਮੇਂ ਮੇਲਾ ਸਿੰਘ, ਜਗਦੀਸ਼ ਸਿੰਘ, ਬਹਾਦਰ ਸਿੰਘ, ਜੋਗਿੰਦਰ ਪਾਲ, ਤੀਰਥ ਦਾਸ, ਜਗਰਾਜ ਸਿੰਘ, ਬਲਵੰਤ ਸਿੰਘ, ਦੇਸ ਰਾਜ, ਸੁਖਪਾਲ ਸਿੰਘ, ਸ਼ਿੰਗਾਰਾ ਸਿੰਘ, ਰਜਿੰਦਰ ਸਿੰਘ, ਮਲਕੀਤ ਸਿੰਘ, ਬੂਟਾ ਸਿੰਘ, ਬਲੌਰ ਸਿੰਘ, ਇਕਬਾਲ ਦੀਨ, ਗਮਦੂਰ ਸਿੰਘ ਹਰਜਿੰਦਰ ਸਿੰਘ ਆਦਿ ਆਗੂਆਂ ਨੇ  ਕਿਹਾ ਕਿ 1 ਮਈ ਨੂੰ ਕੌਮਾਂਤਰੀ ਮਜ਼ਦੂਰ ਦਿਹਾੜਾ ਮੁੱਖ ਦਫ਼ਤਰ ਮੰਡਲ ਦਫ਼ਤਰ ਧਨੌਲਾ ਰੋਡ ਬਰਨਾਲਾ ਵਿੱਚ ਪੂਰੇ ਇਨਕਲਾਬੀ ਜੋਸ਼ ਨਾਲ ਮਨਾਇਆ ਜਾਵੇਗਾ। ਸਾਰੇ ਪੈਨਸ਼ਨਰਜ਼ ਅਤੇ ਪਰਿਵਾਰਿਕ ਪੈਨਸ਼ਨਰਜ਼ ਨੂੰ ਸਵੇਰੇ 10 ਵਜੇ ਸਮੇਂ ਸਿਰ ਵੱਡੀ ਗਿਣਤੀ ਵਿੱਚ ਮੁੱਖ ਦਫ਼ਤਰ ਧਨੌਲਾ ਰੋਡ ਬਰਨਾਲਾ ਵਿਖੇ ਪਹੁੰਚਣ ਦੀ ਅਪੀਲ ਕੀਤੀ।

 

Tags: Protest , Agitation , Demonstration , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD