Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਫਲੈਗ ਮਾਰਚ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਕੀਤੀ ਫਲੈਗ ਮਾਰਚ ਦੀ ਅਗਵਾਈ

Senu Duggal, DC Fazilka, Fazilka, Deputy Commissioner Fazilka, Lok Sabha Elections 2024, General Elections 2024, Chunav Ka Parv, Desh Ka Garv, No Voter To Be Left Behind

Web Admin

Web Admin

5 Dariya News

ਫਾਜ਼ਿਲਕਾ/ਜਲਾਲਾਬਾਦ , 06 Apr 2024

ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਮਿਲੇ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ ਇਸ ਉਦੇਸ਼ ਨਾਲ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ ਦੇ ਨਾਲ ਸਾਂਝੇ ਤੌਰ ਤੇ ਫਲੈਗ ਮਾਰਚ ਕੱਢਿਆ ਗਿਆ।  ਇਸ ਫਲੈਗ ਮਾਰਚ ਦੀ ਅਗਵਾਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ, ਐਸਐਸਪੀ ਡਾ ਪ੍ਰਗਿਆ ਜੈਨ ਆਈਪੀਐਸ ਅਤੇ ਬੀਐਸਐਫ ਦੇ ਕਮਾਂਡੈਂਟ ਐਮ ਪ੍ਰਸਾਦ ਨੇ ਕੀਤੀ। 

ਇਹ ਫਲੈਗ ਮਾਰਚ ਪਿੰਡ ਹਜ਼ਾਰਾਂ ਰਾਮ ਸਿੰਘ, ਸੁਖੇਰਾ ਬੋਦਲਾ, ਯੋਧਾ ਭੈਣੀ ਆਦਿ ਵਿੱਚ ਕੱਢਿਆ ਗਿਆ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਇਹ ਯਕੀਨ ਦਵਾਇਆ ਜਾ ਰਿਹਾ ਹੈ ਕਿ ਉਹ ਵੱਧ ਚੜ ਕੇ ਮਤਦਾਨ ਕਰਨ ਅਤੇ ਕਿਸੇ ਦੇ ਵੀ ਪ੍ਰਭਾਵ ਵਿੱਚ ਨਾ ਆਉਣ। ਉਹਨਾਂ ਨੇ ਕਿਹਾ ਕਿ ਇਸ ਫਲੈਗ ਮਾਰਚ ਦੇ ਰਾਹੀਂ ਮਾੜੇ ਅਨਸਰਾਂ ਨੂੰ ਵੀ ਤਾੜਨਾ ਕੀਤੀ ਜਾ ਰਹੀ ਹੈ ਕਿ ਉਹ ਕੋਈ ਵੀ ਗੈਰ ਕਾਨੂੰਨੀ ਗਤੀਵਿਧੀ ਵਿੱਚ ਸ਼ਾਮਿਲ ਨਾ ਹੋਣ। 

ਉਹਨਾਂ ਨੇ ਕਿਹਾ ਕਿ ਸਰਹੱਦੀ ਇਲਾਕਿਆਂ ਵਿੱਚ ਨਸ਼ੇ ਜਾਂ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਵੀ ਲਗਾਤਾਰ ਉਪਰਾਲੇ ਜਾਰੀ ਹਨ। ਐਸਐਸਪੀ ਡਾ ਪ੍ਰਗਿਆ ਜੈਨ ਨੇ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਦੌਰਾਨ ਕਿਸੇ ਨੂੰ ਵੀ ਡਰਨ ਦੀ ਲੋੜ ਨਹੀਂ ਹੈ । ਲੋਕ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਹੱਕ ਦਾ ਇਸਤੇਮਾਲ ਨਿਡਰ ਹੋ ਕੇ ਕਰਨ ਇਸ ਲਈ ਵਿਭਾਗ ਵੱਲੋਂ ਲਗਾਤਾਰ ਜ਼ਿਲੇ ਵਿੱਚ ਫਲੈਗ ਮਾਰਚ ਕੀਤੇ ਜਾ ਰਹੇ ਹਨ ਅਤੇ ਅੱਗੇ ਤੋਂ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। 

ਉਹਨਾਂ ਨੇ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਬੀਐਸਐਫ ਨਾਲ ਤਾਲਮੇਲ ਕਰਕੇ ਵੀ ਫਲੈਗ ਮਾਰਚ ਜਾਰੀ ਰਹਿਣਗੇ। ਇਸ ਮੌਕੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਇਸ ਉਪਰਾਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਫਲੈਗ ਮਾਰਚ ਨਾਲ ਮਾੜੇ ਅਨਸਰਾਂ ਵਿੱਚ ਡਰ ਪੈਦਾ ਹੋਵੇਗਾ ਅਤੇ ਲੋਕ ਵਧੇਰੇ ਸੁਰੱਖਿਤ ਮਹਿਸੂਸ ਕਰਨਗੇ ਅਤੇ ਜੇਕਰ ਕੋਈ ਗੁਪਤ ਸੂਚਨਾ ਹੋਵੇਗੀ ਤਾਂ ਲੋਕ ਬਿਨਾਂ ਡਰ ਭੈਅ ਦੇ ਇਹ ਸੂਚਨਾ ਪੁਲਿਸ ਜਾਂ ਬੀਐਸਐਫ ਨਾਲ ਸਾਂਝਾ ਕਰਨ ਲਈ ਅੱਗੇ ਆਉਣਗੇ।

 

Tags: Senu Duggal , DC Fazilka , Fazilka , Deputy Commissioner Fazilka , Lok Sabha Elections 2024 , General Elections 2024 , Chunav Ka Parv , Desh Ka Garv , No Voter To Be Left Behind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD