Tuesday, 07 May 2024

 

 

ਖ਼ਾਸ ਖਬਰਾਂ ਸਿਵਲ ਸਰਜਨ ਵੱਲੋਂ ਸਿਹਤ ਯੋਜਨਾਵਾਂ ਦੀ ਪਹੁੰਚ ਵਧਾਉਣ ਸਬੰਧੀ ਮੀਟਿੰਗ ਲੀਡਰਾਂ ਦੇ ਨਿਆਣਿਆਂ ਦੀ ਜਗ੍ਹਾਂ ਆਮ ਘਰਾਂ ਦੇ ਪੁੱਤਾਂ-ਧੀਆਂ ਨੂੰ ਨੌਕਰੀ ਮਿਲਣ ਲੱਗੀਆਂ: ਮੀਤ ਹੇਅਰ ਸਿਵਲ ਸਰਜਨ ਵਲੋਂ ਵੱਧ ਤੋਂ ਵੱਧ ਯੋਗ ਵਿਅਕਤੀਆਂ ਦੇ ਆਯੁਸ਼ਮਾਨ ਕਾਰਡ ਬਣਾਉਣ ਦੀ ਹਦਾਇਤ ਰਵਾਇਤੀ ਸਨਅਤ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ - ਗੁਰਜੀਤ ਔਜਲਾ ਮਲੇਰੀਆ ਦੀ ਰੋਕਥਾਮ ਅਤੇ ਬਚਾਅ ਲਈ ਐਡਵਾਈਜ਼ਰੀ ਲਗਾਤਾਰ ਜਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਵੋਟਰਾਂ ਨੂੰ ਵੋਟ ਪਾਉਣ ਸਬੰਧੀ ਵਿਦਿਆਰਥੀਆਂ ਦੀ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਮੂਟ ਕੋਰਟ ਮੁਕਾਬਲੇ ਵਿੱਚ 17 ਟੀਮਾਂ ਨੇ ਲਿਆ ਭਾਗ -ਐਮਯੂ-ਰਾਜਕੋਟ ਨੇ ਟਰਾਫੀ ’ਤੇ ਕੀਤਾ ਕਬਜ਼ਾ ਫਾਜ਼ਿਲਕਾ ਦੇ ਸਿਹਤ ਸੈਂਟਰਾਂ ਵਿਚ ਲੋਕਾਂ ਨੂੰ ਅਸਥਮਾ ਬਿਮਾਰੀ ਬਾਰੇ ਕੀਤਾ ਗਿਆ ਜਾਗਰੂਕ ਲੋਕ ਸਭਾ ਚੋਣਾਂ-2024 ਤਹਿਤ ਚੋਣ ਹਲਕਾ 085-ਮਲੋਟ ਦੇ ਵੋਟਰਾਂ ਨੂੰ ਵੋਟ ਪਾਉਣ ਹਿੱਤ ਜਾਗਰੂਕ ਕਰਨ ਲਈ ਸਾਈਕਲ ਰੈਲੀ ਦਾ ਆਯੋਜਨ ਜਾਅਲੀ ਕਾਗਜ਼ਾਂ ਰਾਹੀ ਬੈਂਕ ਤੋਂ 40 ਲੱਖ ਰੁਪਏ ਦਾ ਹੱਦ ਕਰਜ਼ਾ ਲੈਣ ਵਾਲੇ ਸੱਤ ਵਿਅਕਤੀਆਂ ਵਿਰੁੱਧ ਮੁਕੱਦਮਾ ਦਰਜ ਸਟੈਟਿਕ ਸਰਵੀਲੈਂਸ ਟੀਮਾਂ ਭਲਕੇ ਤੋਂ ਸਰਗਰਮ ਹੋਣਗੀਆਂ,ਡੀ ਸੀ ਆਸ਼ਿਕਾ ਜੈਨ ਵਿਜੀਲੈਂਸ ਬਿਊਰੋ ਨੇ ਕਰਜ਼ਾ ਧੋਖਾਧੜੀ ਕਾਲੇਸ ’ਚ ਭਗੌੜੇ ਬੈਂਕ ਮੈਨੇਜਰ ਨੂੰ ਦਿੱਲੀ ਏਅਰਪੋਰਟ ਤੋਂ ਕੀਤਾ ਕਾਬੂ ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲੇ 11 ਸਕੂਲੀ ਵਾਹਨਾਂ ਦੇ ਚਲਾਨ ਕੱਟੇ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ

 

ਤਰਨਤਾਰਨ ’ਚ ਔਰਤ ਦੀ ਕੁੱਟਮਾਰ ਅਤੇ ਉਸ ਨੂੰ ਅਰਧ-ਨਗਨ ਕਰਕੇ ਗਲੀ ਵਿੱਚ ਜ਼ਬਰਨ ਘੁਮਾਉਣ ਦੇ ਦੋਸ਼ ਵਿੱਚ ਇੱਕ ਔਰਤ ਸਣੇ ਚਾਰ ਦੋਸ਼ੀ ਗਿਫ਼ਤਾਰ

Crime News Punjab, Punjab Police, Police, Crime News, Tarn Taran Police, Tarn Taran

Web Admin

Web Admin

5 Dariya News

ਤਰਨਤਾਰਨ , 06 Apr 2024

ਇੱਕ ਔਰਤ ਦੀ ਕੁੱਟਮਾਰ ਕਰਕੇ ਉਸਨੂੰ ਅਰਧ- ਨਗਨ ਹਾਲਤ ਵਿੱਚ ਪਿੰਡ ਵਲਟੋਹਾ ਦੀ ਗਲੀ ਵਿੱਚ ਜ਼ਬਰਨ ਘੁੰਮਾਉਣ  ਦੇ ਦੋਸ਼ ਵਿੱਚ ਤਰਨਤਾਰਨ ਪੁਲਿਸ ਨੇ  ਇੱਕ ਔਰਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਸ਼ਨੀਵਾਰ ਨੂੰ ਇੱਥੇ  ਐਸ.ਐਸ.ਪੀ. ,ਤਰਨਤਾਰਨ , ਅਸ਼ਵਨੀ ਕਪੂਰ ਨੇ ਦਿੱਤੀ। ਕਾਬੂ ਕੀਤੇ  ਗਏ ਵਿਅਕਤੀਆਂ ਦੀ ਪਛਾਣ ਕੁਲਵਿੰਦਰ ਕੌਰ, ਗੁਰਚਰਨ ਸਿੰਘ ਅਤੇ ਸ਼ਰਨਜੀਤ ਸਿੰਘ ਉਰਫ ਸੰਨੀ ਵਾਸੀ ਜੀਵਨ ਨਗਰ ਵਲਟੋਹਾ ਅਤੇ ਸੰਨੀ ਵਾਸੀ ਪਿੰਡ ਅਬਾਦੀ ਅਮਰਕੋਟ ਅਮੀਰਕੇ, ਤਰਨਤਾਰਨ ਵਜੋਂ ਹੋਈ ਹੈ।

ਇਹ ਘਟਨਾ 31 ਮਾਰਚ ਦੀ ਸ਼ਾਮ ਨੂੰ ਵਾਪਰੀ। ਦੱਸਣਯੋਗ ਹੈ ਕਿ  ਲਗਭਗ ਇੱਕ ਮਹੀਨਾ ਪਹਿਲੋਂ ਪੀੜਤਾ ਦਾ ਲੜਕਾ ਇਕ ਔਰਤ ਨਾਲ ਫਰਾਰ ਹੋ ਗਿਆ ਸੀ  ਅਤੇ  ਪਰਿਵਾਰ ਦੀ ਮਰਜ਼ੀ ਦੇ ਉਲਟ ਉਸਨੇ ਉਸ  ਔਰਤ ਨਾਲ ਵਿਆਹ ਕਰਵਾ ਲਿਆ ਸੀ। ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਪੀੜਤਾ ਆਪਣੇ ਘਰ ਇਕੱਲੀ ਸੀ  ਤੇ ਕੁਲਵਿੰਦਰ ਕੌਰ (ਫਰਾਰ ਹੋਈ ਲੜਕੀ ਦੀ ਮਾਂ) ਗੁਰਚਰਨ, ਸ਼ਰਨਜੀਤ, ਸੰਨੀ ਅਤੇ ਇੱਕ ਅਣਪਛਾਤੇ ਵਿਅਕਤੀ ਨਾਲ , ਉਕਤ ਪ੍ਰੇਮ-ਵਿਆਹ ਦਾ ਬਦਲਾ ਲੈਣ ਲਈ ਉਸਦੇ ਘਰ ਆਏ ਅਤੇ ਗਾਲੀ-ਗਲੋਚ ਕਰਨ ਲੱਗੇ।

ਬਾਅਦ ਵਿੱਚ  ਉਨ੍ਹਾਂ ਨੇ ਪੀੜਤਾ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸਦੇ ਕੱਪੜੇ ਵੀ ਪਾੜ ਦਿੱਤੇ। ਉਨ੍ਹਾਂ ਦੱਸਿਆ ਕਿ ਕਥਿਤ ਘਟਨਾ ਦੀ ਵੀਡੀਓ, ਜਿਸ ਵਿੱਚ ਇੱਕ ਔਰਤ ਨੂੰ ਅਰਧ-ਨਗਨ ਹਾਲਤ ਵਿੱਚ ਗਲੀ ਵਿੱਚ ਜ਼ਬਰਨ ਘੁਮਾਇਆ  ਗਿਆ ਸੀ, ਨੂੰ ਵੀ ਮੁਲਜ਼ਮਾਂ ਨੇ ਵਾਇਰਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਇਸ ਸਬੰਧੀ ਤਰਨਤਾਰਨ ਦੇ ਥਾਣਾ ਵਲਟੋਹਾ ਵਿਖੇ ਭਾਰਤੀ ਦੰਡਾਵਲੀ  ਦੀਆਂ ਧਾਰਾਵਾਂ 354, 354-2, 354-4, 323 ਅਤੇ 149 ਦੇ ਤਹਿਤ ਐਫਆਈਆਰ ਨੰਬਰ 20 ਮਿਤੀ 3/4/2024  ਅਧੀਨ ਕੇਸ ਪਹਿਲਾਂ ਹੀ ਦਰਜ ਕੀਤਾ ਗਿਆ ਸੀ। ਬਾਅਦ ਵਿੱਚ ਪੁਲਿਸ ਵੱਲੋਂ ਉਕਤ ਐਫਆਈਆਰ ਵਿੱਚ ਆਈ.ਟੀ. ਐਕਟ ਦੀ ਧਾਰਾ 67 ਅਤੇ 67-ਏ ਵੀ ਜੋੜੀ ਗਈ ਹੈ।

 

Tags: Crime News Punjab , Punjab Police , Police , Crime News , Tarn Taran Police , Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD