Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੁਲਿਸ ਨੇ ਮੋਰਿੰਡੇ ਤੋਂ ਸ਼੍ਰੀ ਚਮਕੌਰ ਸਾਹਿਬ ਤੱਕ ਕਰਵਾਈ ਸਾਈਕਲ ਰੈਲੀ

Gulneet Singh Khurana, SSP Rupnagar, Anti Drug Mission, Rupnagar, Cycle Rally Ropar, Ropar

Web Admin

Web Admin

5 Dariya News

ਸ਼੍ਰੀ ਚਮਕੌਰ ਸਾਹਿਬ/ਮੋਰਿੰਡਾ , 07 Apr 2024

Last updated on: Apr 07, 2024, 00:00 IST

ਐੱਸ.ਐੱਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੂਪਨਗਰ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਐਸ.ਪੀ. ਹੈਡਕੁਆਟਰ ਰਾਜਪਾਲ ਸਿੰਘ ਹੁੰਦਲ ਦੀ ਅਗਵਾਈ ਵਿੱਚ ਸਵੇਰੇ 6 ਵਜੇ ਰਾਮ ਰੀਲਾ ਗਰਾਊਂਡ ਮੋਰਿੰਡਾ ਤੋਂ ਸ਼੍ਰੀ ਚਮਕੌਰ ਸਾਹਿਬ ਤੱਕ ਸਾਈਕਲ ਰੈਲੀ ਕੱਢੀ ਗਈ। ਇਸ ਸਬੰਧੀ ਬੋਲਦਿਆਂ ਐੱਸ.ਐੱਸ.ਪੀ ਸ. ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਰੂਪਨਗਰ ਪੁਲਿਸ ਵੱਲੋਂ ਹਰ ਪੱਧਰ ਉੱਤੇ ਠੋਸ ਯਤਨ ਕੀਤੇ ਜਾ ਰਹੇ ਹਨ, ਇਨ੍ਹਾਂ ਯਤਨਾਂ ਨੂੰ ਹੋਰ ਹੁੰਗਾਰਾ ਦੇਣ ਦੇ ਮਕਸਦ ਨਾਲ ਇਹ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨਾ ਆਸਾਨ ਨਹੀਂ ਹੈ, ਨਸ਼ਿਆਂ ਦੀ ਸਪਲਾਈ ਉਤੇ ਕਾਬੂ ਕਰਨ ਨਾਲ ਵੀ ਇਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ, ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਮੈਦਾਨ ਵਿਚ ਉਤਰਨਾ ਪਵੇਗਾ ਜਿਸ ਲਈ ਗੁਮਰਾਹ ਹੋਏ ਨਸ਼ਾ ਪੀੜਤਾਂ ਨੂੰ ਇਲਾਜ ਕਰਵਾਉਣ ਤੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਾ ਲਾਜ਼ਮੀ ਹੈ। ਇਸ ਮੌਕੇ ਸਾਈਕਲ ਰੈਲੀ ਦੀ ਅਗਵਾਈ ਕਰਦਿਆਂ ਰਾਜਪਾਲ ਸਿੰਘ ਹੁੰਦਲ ਨੇ ਕਿਹਾ ਕਿ ਨਸ਼ਿਆਂ ਉਤੇ ਕਾਬੂ ਪਾਉਣ ਲਈ ਖੇਡਾਂ ਆਪਣਾ ਅਹਿਮ ਯੋਗਦਾਨ ਪਾ ਸਕਦੀਆਂ ਹਨ, ਖੇਡਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਆਪਣੇ ਜ਼ਿੰਦਗੀ ਦੇ ਮੁਕਾਮਾਂ ਨੂੰ ਹਾਸਿਲ ਕਰਨ ਲਈ ਪ੍ਰੇਰਿਆ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਇਸੇ ਤਹਿਤ ਰੂਪਨਗਰ ਪੁਲਿਸ ਵੱਲੋਂ ਮੋਰਿੰਡਾਤੋਂ ਸ਼੍ਰੀ ਚਮਕੌਰ ਸਾਹਿਬ ਤੱਕ 15 ਕਿਲੋਮੀਟਰ ਸਾਈਕਲ ਰੈਲੀ ਕੱਢੀ ਗਈ ਜਿਸ ਵਿਚ ਨੌਜਵਾਨਾਂ ਵਲੋਂ ਪੂਰੇ ਜੋਸ਼ ਨਾਲ ਭਾਗ ਲਿਆ ਗਿਆ। ਸਾਈਕਲ ਰੈਲੀ ਮੁਕੰਮਲ ਹੋਣ ਤੋਂ ਬਾਅਦ ਜ਼ਿਲ੍ਹਾ ਪੁਲਿਸ ਵਲੋਂ ਭਾਗੀਦਾਰਾਂ ਲਈ ਰਿਫਰਸ਼ਮੇਂਟ ਦਾ ਪ੍ਰਬੰਧ ਵੀ ਕੀਤਾ ਗਿਆ।

ਇਸ ਮੌਕੇ ਡੀ.ਐਸ.ਪੀ. ਸ੍ਰੀ ਚਮਕੌਰ ਸਾਹਿਬ ਜਤਿੰਦਰ ਸਿੰਘ, ਡੀ.ਐਸ.ਪੀ. ਮੋਰਿੰਡਾ ਗੁਰਦੀਪ ਸਿੰਘ ਸੰਧੂ, ਐਸ.ਐੱਚ.ਓ. ਸਿਟੀ ਮੋਰਿੰਡਾ ਸੁਨੀਲ ਕੁਮਾਰ, ਐਸ.ਐੱਚ.ਓ. ਸਦਰ ਮੋਰਿੰਡਾ ਨਰਿੰਦਰ ਸਿੰਘ, ਐਸ.ਐੱਚ.ਓ. ਸ੍ਰੀ ਚਮਕੌਰ ਸਾਹਿਬ ਕੋਮਲ ਤਨੇਜਾ, ਯੋਗੇਸ਼ ਮੋਹਨ ਪੰਕਜ, ਸ਼ਿਵ ਕੁਮਾਰ ਸੈਣੀ ਰੂਪਨਗਰ ਸਾਈਕਲਿੰਗ ਐਂਡ ਐਸੋਸੀਏਸ਼ਨ ਟੀਮ, ਗੁਰਿੰਦਰ ਸਿੰਘ ਬੜਵਾਂ, ਡਾ. ਮਹਿੰਦਰ ਸਿੰਘ ਲੁਠੇੜੀ, ਪਰਮਿੰਦਰ ਸਿੰਘ ਲੱਕੀ ਮੋਰਿੰਡਾ, ਮਨਦੀਪ ਸਿੰਘ ਗਲੋਬਲ ਇਨਕਲੇਵ, ਵਿਨੈ ਸ਼ਰਮਾ ਦੁੱਗਰੀ ਅਤੇ ਹੋਰ ਖਿਡਾਰੀ/ਵਿਦਆਰਥੀ ਆਦਿ ਹਾਜ਼ਰ ਸਨ।

 

Tags: Gulneet Singh Khurana , SSP Rupnagar , Anti Drug Mission , Rupnagar , Cycle Rally Ropar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD