Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਲੋਕ ਸਭਾ ਚੋਣਾਂ 2024- ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਤੱਕ ਪਹੁੰਚ ਕਰ ਵੋਟ ਪਾਉਣ ਦੀ ਕੀਤੀ ਅਪੀਲ

ਨੌਜਵਾਨ ਕਰਨ ਲੱਗੇ ਵੋਟਰ ਜਾਗਰੂਕਤਾ ਮੁਹਿੰਮ ਦੀ ਅਗਵਾਈ

Lok Sabha Elections 2024, General Elections 2024, CEO Punjab, Chunav Ka Parv, Desh Ka Garv, The CEO Punjab, No Voter To Be Left Behind

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 07 Apr 2024

Last updated on: Apr 07, 2024, 00:00 IST

ਭਾਰਤੀ ਚੋਣ ਕਮਿਸ਼ਨ ਦੇ ਸੁਨੇਹੇ ‘ਮੇਰਾ ਪਹਿਲਾ ਵੋਟ, ਦੇਸ਼ ਦੇ ਨਾਮ’ ਨੂੰ ਨਵੇਂ ਵੋਟਰਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਨਿਰੰਤਰ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਜਿੱਥੇ ਘਰਾਂ ਦੀਆਂ ਸੁਆਣੀਆਂ ਨੂੰ ਵੇਰਕਾ ਦੁੱਧ ਦੇ ਪੈਕਟਾਂ ਉਪਰ ਪਹਿਲੀ ਜੂਨ ਨੂੰ ਵੋਟ ਪਾਉਣ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ, ਉੱਥੇ ਪਹਿਲੀ ਵਾਰ ਵੋਟਰ ਬਣੇ ਨੌਜਵਾਨ ਯੁਵਕ-ਯੁਵਤੀਆਂ ਨੂੰ ਆਪਣੀ ਵੋਟ ਦੇ ਇਸਤੇਮਾਲ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੋਂ ਆਪਣੀ ਟੀਮ ਸਮੇਤ ਪਹੁੰਚ ਕੀਤੀ ਜਾ ਰਹੀ ਹੈ। 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲੀ ਵਾਰ ਵੋਟ ਪਾਉਣ ਲਈ ਉਤਸ਼ਾਹਿਤ ਨੌਜਵਾਨਾਂ ਨੂੰ ਕੀ-ਚੇਨ (ਵੋਟਰ ਜਾਗਰੂਕਤਾ ਦੇ ਸੁਨੇਹੇ ਵਾਲੇ ਚਾਬੀਆਂ ਦੇ ਛੱਲੇ), ਕੈਪਸ ਅਤੇ ਟੀ-ਸ਼ਰਟਾਂ ਵੰਡ ਕੇ ਪਹਿਲੀ ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਆਸ਼ਿਕਾ ਜੈਨ ਦੇ 80 ਫ਼ੀਸਦੀ ਤੋਂ ਵੱਧ ਮਤਦਾਨ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਡੇਰਾਬੱਸੀ ਵਿੱਚ ਪਹਿਲੀ ਵਾਰ ਵੋਟਰ ਬਣੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ ਗਿਆ। 

ਇਸ ਮੌਕੇ ਸਰਕਾਰੀ ਕਾਲਜ ਡੇਰਾਬੱਸੀ ਦੇ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ‘ਮੇਰੀ ਵੋਟ, ਮੇਰੀ ਤਾਕਤ’ ਦਾ ਮੰਚਣ ਵੀ ਕੀਤਾ ਗਿਆ। ਸਕੂਲਾਂ ਦੇ ਕੈਂਪਸ ਅੰਬੇਸਡਰ ਵੱਲੋਂ ਪੰਜਾਬ ਦੇ ਚੋਣ ਮਾਸਕਟ ਸ਼ੇਰੇ ਦੇ ਮਖੋਟੇ ਪਾ ਕੇ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਮੁਹਿੰਮ ਵਿੱਚ ਡੇਰਾਬੱਸੀ ਦੇ ਚੋਣ ਕਾਨੂੰਗੋ ਸੁਰਿੰਦਰ ਬਤਰਾ, ਵਿਧਾਨ ਸਭਾ ਹਲਕਾ ਦੇ ਨੋਡਲ ਅਫਸਰ ਸਵੀਪ ਪ੍ਰਿੰਸੀਪਲ ਰੂਮਾਂ ਰਾਣੀ, ਪੰਜਾਬੀ ਅਧਿਆਪਕਾ ਮੀਨਾ ਰਾਜਪੂਤ ਅਤੇ ਐਸ ਡੀ ਐਮ ਦਫਤਰ ਤੋਂ ਰਾਜੇਸ਼ ਕੁਮਾਰ ਨੇ ਵੀ ਵਿਸ਼ੇਸ਼ ਭੂਮਿਕਾ ਨਿਭਾਈ।

 

Tags: Lok Sabha Elections 2024 , General Elections 2024 , CEO Punjab , Chunav Ka Parv , Desh Ka Garv , The CEO Punjab , No Voter To Be Left Behind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD