Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਡਾ: ਐਸ.ਪੀ. ਸਿੰਘ ਓਬਰਾਏ ਨੇ ਸੁਖਜਿੰਦਰ ਸਿੰਘ ਹੇਰ ਨੂੰ ਸਰਬੱਤ ਦਾ ਭਲਾ ਟਰੱਸਟ ਦਾ ਪੰਜਾਬ ਪ੍ਰਧਾਨ ਥਾਪਿਆ

ਡਾ: ਓਬਰਾਏ ਦੀਆਂ ਆਸਾਂ 'ਤੇ ਪੂਰਾ ਉਤਰਨ ਲਈ ਹਰ ਸੰਭਵ ਯਤਨ ਕਰਾਂਗਾ :ਹੇਰ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 08 Apr 2024

Last updated on: Apr 08, 2024, 00:00 IST

ਆਪਣੇ ਮਿਸਾਲੀ ਸੇਵਾ ਕਾਰਜਾਂ ਕਾਰਨ ਪੂਰੀ ਦੁਨੀਆਂ ਅੰਦਰ ਇੱਕ ਨਿਵੇਕਲੀ ਪਛਾਣ ਰੱਖਣ ਵਾਲੇ ਡਾ.ਐਸ.ਪੀ. ਸਿੰਘ ਓਬਰਾਏ  ਵੱਲੋਂ ਸੁਖਜਿੰਦਰ ਸਿੰਘ ਹੇਰ ਨੂੰ ਨਾਮਵਰ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐਸ. ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਟਰੱਸਟ ਦੇ ਮਿਹਨਤੀ, ਇਮਾਨਦਾਰ ਅਤੇ ਅਣਥੱਕ ਮੈਂਬਰ ਸੁਖਜਿੰਦਰ ਸਿੰਘ ਹੇਰ (ਅੰਮ੍ਰਿਤਸਰ) ਜੋ ਕਿ ਪਹਿਲਾਂ ਟਰੱਸਟ ਵਿਚ ਬਤੌਰ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਅਤੇ ਮਾਝਾ ਜੋਨ ਦੇ ਇੰਚਾਰਜ ਵੱਜੋਂ ਸੇਵਾਵਾਂ ਨਿਭਾ ਰਹੇ ਸਨ।

ਹੁਣ ਉਨ੍ਹਾਂ ਦੀ ਟਰੱਸਟ ਦੇ ਸੇਵਾ ਕਾਰਜਾਂ ਪ੍ਰਤੀ ਲਗਨ ਅਤੇ ਦ੍ਰਿੜ੍ਹਤਾ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸੂਬਾ ਪ੍ਰਧਾਨ ਦੀ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਸੁਖਜਿੰਦਰ ਸਿੰਘ ਹੇਰ ਆਪਣੀ ਇਹ ਜ਼ਿੰਮੇਵਾਰੀ ਪੂਰੀ ਸ਼ਿੱਦਤ ਤੇ ਤਨਦੇਹੀ ਨਾਲ ਨਿਭਾਉਣਗੇ।

ਡਾ: ਓਬਰਾਏ ਦੇ ਆਦੇਸ਼ਾਂ ਨੂੰ ਅਮਲੀ ਰੂਪ ਦਿੰਦਿਆਂ ਟਰੱਸਟ ਦੇ ਮਾਝਾ ਜ਼ੋਨ ਦੇ ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਜਗਦੇਵ ਸਿੰਘ ਛੀਨਾ, ਮਨਪ੍ਰੀਤ ਸਿੰਘ ਸੰਧੂ, ਸ਼ਿਸ਼ਪਾਲ ਸਿੰਘ ਲਾਡੀ, ਅਮਰਜੀਤ ਸਿੰਘ ਸੰਧੂ ਅਤੇ ਮਨਪ੍ਰੀਤ ਸਿੰਘ ਕੰਬੋਜ ਨੇ ਸੁਖਜਿੰਦਰ ਸਿੰਘ ਹੇਰ ਨੂੰ ਡਾ: ਓਬਰਾਏ ਵੱਲੋਂ ਭੇਜੇ ਸਨਮਾਨ ਚਿੰਨ ਸੌਂਪੇ। ਇਸ ਮੌਕੇ 'ਤੇ ਸੁਖਜਿੰਦਰ ਹੇਰ ਨੇ ਡਾ: ਓਬਰਾਏ ਵੱਲੋਂ ਸੌਂਪੀ ਜ਼ਿੰਮੇਵਾਰੀ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਹ ਡਾ: ਓਬਰਾਏ, ਟਰੱਸਟ ਦੇ ਮੈਂਬਰਾਂ ਤੇ ਲੋੜਵੰਦਾਂ ਦੀਆਂ ਆਸਾਂ 'ਤੇ ਪੂਰਾ ਉੱਤਰਨ ਦਾ ਹਰ ਸੰਭਵ ਯਤਨ ਕਰਨਗੇ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD