Friday, 05 June 2026

 

 

ਖ਼ਾਸ ਖਬਰਾਂ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ

 

ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਲਈ ਜਿਲ੍ਹਾ ਫਾਜਿਲਕਾ ਦੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਪੱਧਰ ਤੇ ਲਗਾਏ ਗਏ ਵਿਸ਼ੇਸ਼ ਕੈਂਪ: ਡਾ ਚੰਦਰ ਸ਼ੇਖਰ ਕੱਕੜ

Health, Dr. Chander Shekar Kakkad, Civil Surgeon Fazilka, Fazilka

Web Admin

Web Admin

5 Dariya News

ਫਾਜ਼ਿਲਕਾ , 09 Apr 2024

Last updated on: Apr 09, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖਰੇਖ ਵਿੱਚ ਹਰੇਕ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਸਿਵਲ ਹਸਪਤਾਲਾਂ ਅਤੇ ਸੀ.ਐਚ.ਸੀ. ਤੇ ਹਾਈ ਰਿਸਕ ਗਰਭਵਤੀ ਔਰਤਾਂ ਦਾ ਚੈਕਅੱਪ ਕਰਕੇ ਉਹਨਾਂ ਦਾ ਜਨੇਪਾ ਸੁਰੱਖਿਅਤ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਨੇ ਦੱਸਿਆ ਕਿ ਇਸ ਦਿਨ ਦਾ ਉਦੇਸ਼ ਹਰ ਇੱਕ ਗਰਭਵਤੀ ਔਰਤ ਖਾਸ ਕਰਕੇ ਹਾਈ ਰਿਸਕ ਔਰਤਾਂ ਦਾ ਮਾਹਿਰ ਡਾਕਟਰਾਂ ਵੱਲੋਂ ਚੈੱਕਅੱਪ, ਟੈਸਟ ਅਤੇ ਇਲਾਜ ਯਕੀਨੀ ਬਨਾਉਣਾ ਹੁੰਦਾ ਹੈ, ਤਾਂ ਜੋ ਜੱਚਾ ਬੱਚਾ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਸਕੇ ਅਤੇ ਗਰਭਵਤੀ ਨੂੰ ਜਣੇਪੇ ਲਈ ਪ੍ਰੇਰਿਤ ਅਤੇ ਅਗੇਤੇ ਪ੍ਰਬੰਧ ਕੀਤੇ ਜਾਣ।

ਉਹਨਾਂ ਦੱਸਿਆ ਕਿ ਜਿਲ੍ਹੇ ਦੀਆਂ ਸਾਰੇ ਸਰਕਾਰੀ ਹਸਪਤਾਲਾਂ, ਸੀ.ਐਚ.ਸੀ. ਅਤੇ ਹੋਰ ਸੰਸਥਾਵਾਂ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਸਮੇਂ ਗਰਭਵਤੀ ਖਾਸ ਕਰਕੇ ਹਾਈ ਰਿਸਕ ਗਰਭਵਤੀਆਂ ਦੇ ਵਿਸ਼ੇਸ਼ ਚੈਕਅੱਪ ਕੀਤਾ ਗਿਆ, ਕੌਂਸਲਿੰਗ ਕੀਤੀ ਗਈ, ਟੈਟਨਸ ਦੇ ਟੀਕੇ ਲਗਾਏ ਗਏ, ਲੈਬ ਟੈਸਟ ਕੀਤੇ ਗਏ, ਖੂਨ ਦੀ ਕਮੀ ਵਾਲੀਆਂ ਗਰਭਵਤੀ ਔਰਤਾਂ ਨੂੰ ਆਇਰਨ ਦੀਆਂ ਗੋਲੀਆਂ ਦਿੱਤੀਆਂ ਗਈਆਂ ਅਤੇ ਆਇਰਨ ਦੇ ਟੀਕੇ ਲਗਾਏ ਗਏ। ਇਸ ਸਮੇਂ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਗਰਭਵਤੀ ਔਰਤਾਂ ਨੂੰ ਲਾਗ ਤੋਂ ਬਚ ਕੇ ਰਹਿਣਾ ਚਾਹੀਦਾ ਹੈ ਅਤੇ ਇਸ ਲਈ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ। 

ਇਸ ਮੁਹਿੰਮ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਅਤੇ ਗਰਭਵਤੀ ਔਰਤਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਪ੍ਰੇਰਿਤ ਕਰਨ ਲਈ ਸੁਪਰਵਾਈਜ਼ਰੀ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ, ਜੋ ਸਮੇਂ ਸਮੇਂ ਤੇ ਗਰਭਵਤੀ ਔਰਤਾਂ ਨੂੰ ਸਿਹਤ ਸੰਸਥਾਵਾਂ, ਘਰਾਂ ਵਿੱਚ ਜਾ ਕੇ ਸੁਰੱਖਿਅਤ ਜਣੇਪੇ ਲਈ ਪ੍ਰੇਰਿਤ ਕਰ ਰਹੀਆਂ ਹਨ। ਇਸ ਮੁਹਿੰਮ ਵਿੱਚ ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਵੀ ਸਹਿਯੋਗ ਦੇ ਰਹੀਆਂ ਹਨ।

 

Tags: Health , Dr. Chander Shekar Kakkad , Civil Surgeon Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD