Friday, 03 May 2024

 

 

ਖ਼ਾਸ ਖਬਰਾਂ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ ਸੀਜੀਸੀ ਲਾਂਡਰਾਂ ਵਿਖੇ ਵਿਗਆਨ ਅਤੇ ਤਕਨਾਲੋਜੀ ਵਿੱਚ ਕੰਪਿਊਟੇਸ਼ਨਲ ਵਿਧੀਆਂ ਸੰਬੰਧੀ ਚੌਥੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫਸਰ ਡਾ ਸੇਨੂ ਦੁੱਗਲ ਵੱਲੋਂ ਅਬੋਹਰ ਅਤੇ ਬੱਲੂਆਣਾ ਦੇ ਗਿਣਤੀ ਕੇਂਦਰਾਂ ਦਾ ਦੌਰਾ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

 

ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ

ਮੇਰੀ ਸਿਹਤ ਮੇਰਾ ਅਧਿਕਾਰ ਵਿਸ਼ੇ ਤਹਿਤ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ

Health, Dr. Harinder Sharma, Civil Surgeon Barnala, Barnala

Web Admin

Web Admin

5 Dariya News

ਬਰਨਾਲਾ , 09 Apr 2024

ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਸਕਣ।ਉਨ੍ਹਾਂ  ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ 7 ਅਪ੍ਰੈਲ 1948 ਨੂੰ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਜੋ ਹਰ ਸਾਲ 7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। 

ਵਿਸ਼ਵ ਸਿਹਤ ਦਿਵਸ 2024 ਮੇਰੀ ਸਿਹਤ ਮੇਰਾ ਅਧਿਕਾਰ ਹੈ। ਸਾਰਿਆਂ ਲਈ ਸਿਹਤਮੰਦ ਸਿਹਤ ਹੋਣਾ ਜਰੂਰੀ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਹਤਮੰਦ ਵਿਕਤੀ ਹੀ ਨਰੋਏ ਸਮਾਜ ਦੀ ਸਿਰਜਣਾ ਕਰ ਸਕਦਾ ਹੈ।ਹਰ ਵਿਆਕਤੀ ਨੂੰ 30 ਸਾਲ ਦੀ ਉਮਰ ਤੋਂ ਬਾਅਦ ਸਮੇਂ-ਸਮੇਂ ਤੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬਿਮਾਰੀਆਂ ਸਬੰਧੀ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।

ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਦਿਵਸ ਮਨਾਉਣ ਦਾ ਮਕਸਦ ਹੈ ਲੋਕਾਂ ਦੀ ਸਿਹਤ ਦਾ ਮਿਆਰ ਵਧੀਆ ਹੋਵੇ। ਵੱਧ ਤੋਂ ਵੱਧ ਸ਼ਰੀਰਕ ਐਕਟੀਵਿਟੀ ਜਿਵੇਂ ਕਿ ਸਾਈਕਲਿੰਗ, ਸਵੇਰ ਦੀ ਸੈਰ, ਯੋਗਾ ਅਤੇ ਹੱਥੀਂ ਕੰਮ ਕਰਨ ਨਾਲ ਅਸੀਂ ਅਪਣੇ  ਸ਼ਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ। 

ਫਾਸਟ ਫੂਡ ,ਚੀਨੀ,ਨਮਕ ਤਲੀਆਂ ਵਸਤਾਂ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਤੰਬਾਕੂ ਪਦਾਰਥ ਜਾਂ ਹੋਰ ਨਸ਼ਿਆਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਬਲਾਕ ਐਕਸਟੈਨਸ਼ਨ ਐਜੂਕੇਟਰ ਸਿਵਾਨੀ ਅਰੋੜਾ ਨੇ ਦੱਸਿਆ ਕਿ ਸਿਹਤਮੰਦ ਰਹਿਣਾ ਇੱਕ ਆਦਤ ਹੈ ਇਸ ਨੂੰ ਅਪਣਾਉਣਾ ਚਾਹੀਦਾ ਹੈ । ਸਾਨੂੰ ਘਰ ਦਾ ਬਣਿਆ ਖਾਣਾ ਹੀ ਖਾਣਾ ਚਾਹੀਦਾ ਹੈ ਅਤੇ ਮੌਸਮ ਅਨੁਸਾਰ ਫਲ, ਸਬਜੀਆਂ ਖਾਣੀਆਂ ਚਾਹੀਦੀਆਂ ਹਨ।ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ।

 

Tags: Health , Dr. Harinder Sharma , Civil Surgeon Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD