Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

"ਵਿਸ਼ਵ ਸਿਹਤ ਦਿਵਸ ਮਨਾਇਆ"- ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਨੇ ਦਿੱਤੀ ਹਰੀ ਝੰਡੀ

ਨਰੋਏ ਸਮਾਜ ਦੀ ਸਿਰਜਣਾ ਲਈ ਸਿਹਤਮੰਦ ਜੀਵਨ ਅਤੇ ਸਿਹਤਮੰਦ ਵਾਤਾਵਰਨ ਅਤੀ ਜਰੂਰੀ :-ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 09 Apr 2024

Last updated on: Apr 09, 2024, 00:00 IST

ਜਿਲਾ ਹਸਪਤਾਲ ਵਿਖੇ "ਵਿਸ਼ਵ ਸਿਹਤ ਦਿਵਸ" ਨੂੰ ਸਮਰਪਿਤ ਇੱਕ ਜਾਗਰੂਕਤਾ ਰੈਲੀ ਕੱਢੀ ਗਈ, ਰੈਲੀ ਨੂੰ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ, ਰੈਲੀ ਵਿੱਚ ਵਿਦਿਆਰਥੀਆਂ ਨੇ ਸਿਹਤ ਸਬੰਧੀ ਜਾਗਰੂਕਤਾ ਤਖਤੀਆਂ ਲੈ ਕੇ ਆਮ ਲੋਕਾਂ ਨੂੰ ਵੱਖ ਵੱਖ ਥਾਵਾਂ ਤੇ ਸਿਹਤ ਸਬੰਧੀ ਜਾਗਰੂਕ ਕੀਤਾ। ਰੈਲੀ ਨੂੰ ਹਰੀ ਝੰਡੀ ਦਿੰਦਿਆਂ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਕਿਹਾ ਕਿ ਨਰੋਈ ਸਮਾਜ ਦੀ ਸਿਰਜਣਾ ਲਈ ਵਿਅਕਤੀ ਦਾ ਸਿਹਤਮੰਦ ਹੋਣਾ ਅਤੇ ਵਾਤਾਵਰਨ ਦਾ ਸਿਹਤਮੰਦ ਹੋਣਾ ਅਤੀ ਜਰੂਰੀ ਹੁੰਦਾ ਹੈ ਕਿਉਂਕਿ ਇੱਕ ਸਿਹਤਮੰਦ ਵਿਅਕਤੀ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕਦਾ ਹੈ। 

ਉਹਨਾਂ ਕਿਹਾ ਕਿ ਸਿਹਤਮੰਦ ਉਸ ਵਿਅਕਤੀ ਨੂੰ ਕਹਿੰਦੇ ਹਨ ਜੋ ਵਿਅਕਤੀ ਸਰੀਰਕ ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤ ਹੋਵੇ। ਉਹਨਾਂ ਕਿਹਾ ਕਿ ਸਿਹਤ ਵਿਭਾਗ ਹਰ ਵਿਅਕਤੀ ਨੂੰ ਮਿਆਰੀ ਸਿਹਤ ਸੇਵਾਵਾਂ  ਉਪਲਬਧ ਕਰਾਉਣ ਲਈ ਵਚਨਬੱਧ ਹੈ ਫਿਰ ਵੀ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ।ਫਿਰ ਵੀ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ ,ਉਹਨਾਂ ਕਿਹਾ ਕਿ ਜੰਕ ਫੂਡ ਅਤੇ ਫਾਸਟ ਫੂਡ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਫਾਸਟ ਫੂਡ ਦੀ ਵਰਤੋਂ ਕਰਨ ਨਾਲ ਬੱਚਿਆਂ ਵਿੱਚ ਸਹੀ ਵਾਧਾ ਤੇ ਵਿਕਾਸ ਨਹੀਂ ਹੁੰਦਾ ,ਇਸ ਤੋਂ ਇਲਾਵਾ ਵਾਤਾਵਰਨ ਦਾ ਪ੍ਰਦੂਸ਼ਤ ਹੋਣਾ, ਵਧ ਰਹੀ ਆਬਾਦੀ ਵੀ ਸਿਹਤ ਸਮੱਸਿਆਵਾਂ ਪੈਦਾ ਕਰਦੇ ਹਨ। 

ਉਹਨਾਂ ਕਿਹਾ ਕਿ ਸਿਹਤਮੰਦ ਰਹਿਣ ਲਈ ਸਾਨੂੰ  ਸੰਤੁਲਿਤ ਭੋਜਨ ਮੌਸਮੀ ਫਲ, ਸਬਜ਼ੀਆਂ ਅਤੇ ਹਰ ਰੋਜ਼ ਨਿਯਮਤ ਤੌਰ ਤੇ 30 ਤੋਂ 45 ਮਿੰਟ  ਕਸਰਤ ਕਰਨੀ ਚਾਹੀਦੀ ਹੈ। ਉਹਨਾਂ  ਇਸ ਸਾਲ ਦੀ ਥੀਮ "ਮੇਰੀ ਸਿਹਤ, ਮੇਰਾ ਅਧਿਕਾਰ" ਬਾਰੇ ਜਾਣਕਾਰੀ ਦਿੰਦੇਆ ਕਿਹਾ ਕਿ ਸਿਹਤ ਵਿਅਕਤੀ ਦਾ ਇੱਕ ਬੁਨਿਆਦੀ ਮਨੁੱਖੀ ਅਧਿਕਾਰ ਹੈ ਅਤੇ ਹਰੇਕ ਵਿਅਕਤੀ ਦੀ ਬਿਨਾਂ ਕਿਸੇ ਵਿੱਤੀ ਰੁਕਾਵਟ ਦੇ ਸਿਹਤ ਸੇਵਾਵਾਂ ਤੱਕ ਪਹੁੰਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ  ਸ਼ੁੱਧ ਵਾਤਾਵਰਨ ,ਸਾਫ ਹਵਾ ਅਤੇ ਪਾਣੀ ਨੂੰ ਬਚਾਉਣ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਤਾਂ ਜੋ ਅਸੀਂ ਰਲ ਮਿਲ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰ ਸਕੀਏ। 

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD