Wednesday, 15 May 2024

 

 

ਖ਼ਾਸ ਖਬਰਾਂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ

 

ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਲਈ ਮੋਹਾਲੀ ਵਿਚ ਵਰਕਸ਼ਾਪ ਦਾ ਆਯੋਜਨ

ਘੱਟ ਵੋਟ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖਤ ਕਰ ਉਲੀਕੀਆਂ ਜਾ ਰਹੀਆਂ ਹਨ ਬੂਥ ਲੈਵਲ ਸਵੀਪ ਗਤੀਵਿਧੀਆਂ - ਦਿਪਾਂਕਰ ਗੁਪਤਾ

ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 09 Apr 2024

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਅਤੇ ਕਾਲਜਾਂ ਸਕੂਲਾਂ ਦੇ ਕੈਪਸ ਅੰਬੈਸਡਰਾਂ ਦੀ ਦੂਸਰੀ ਵਿਸ਼ੇਸ਼ ਟ੍ਰੇਨਿੰਗ ਅੱਜ ਸਹਾਇਕ ਰਿਟਰਨਿੰਗ ਅਫ਼ਸਰ ਮੋਹਾਲੀ ਦਿਪਾਂਕਰ ਗੁਪਤਾ ਦੀ ਅਗਵਾਈ ਵਿਚ ਸਥਾਨਕ ਸਿਵਾਲਿਕ ਪਬਲਿਕ ਸਕੂਲ ਫੇਜ 6 ਵਿਖੇ ਕਰਵਾਈ ਗਈ। ਐਸ ਡੀ ਐਮ ਦਿਪਾਂਕਰ ਗੁਪਤਾ ਨੇ ਦੱਸਿਆ ਘੱਟ ਵੋਟ ਪ੍ਰਤੀਸ਼ਤ ਵਾਲੇ ਇਲਾਕਿਆਂ ਦੀ ਸ਼ਨਾਖਤ ਕਰਕੇ ਬੂਥ ਪੱਧਰ ਉਪਰ ਸਵੀਪ ਗਤੀਵਿਧੀਆਂ ਕਰਵਾਕੇ ਵੋਟਰ ਪ੍ਰਤੀਸ਼ਤ ਵਿੱਚ ਵਾਧਾ ਕਰਨ ਲਈ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਯੋਗ ਵੋਟਰ ਹਲੇ ਤੱਕ ਵੀ ਰਜਿਸਟਰ ਨਹੀਂ ਹੋ ਸਕੇ, ਉਹਨਾ ਦਾ ਵੋਟਰ ਪੰਜੀਕਰਣ ਕੀਤਾ ਜਾ ਸਕੇ। 

ਅੱਜ ਦੀ ਵਰਕਸ਼ਾਪ ਦੋਰਾਨ ਜਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਵੱਲੌਂ ਬਤੌਰ ਮੁੱਖ ਵਕਤਾ ਸ਼ਮੂਲੀਅਤ ਕੀਤੀ ਗਈ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੌਂ ਹਰ ਇੱਕ ਯੋਗ ਵੋਟਰ ਦੀ ਪਹਿਚਾਣ ਕਰ ਉਹਨਾਂ ਦੇ ਪੰਜੀਕਰਣ ਅਤੇ ਵੋਟ ਦੇ ਭੁਗਤਾਨ ਲਈ ਸਕੂਲ ਅਤੇ ਕਾਲਜ ਪੱਧਰ ਉੱਪਰ ਵੋਟਰ ਸਾਖ਼ਰਤਾ ਕਲੱਬਾਂ (ਈ ਐਲ ਸੀ) ਅਤੇ ਵਿਦਿਅਕ ਅਦਾਰਿਆਂ ਤੋਂ ਇਲਾਵਾ ਬੂਥ ਪੱਧਰ ਉਪਰ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦਾ ਗਠਨ ਕੀਤਾ ਗਿਆ ਹੈ, ਜਿਸ ਦੇ ਕਨਵੀਨਰ ਬੂਥ ਲੈਵਲ ਅਫਸਰ ਹੁੰਦੇ ਹਨ ਅਤੇ ਇਹਨਾਂ ਗਰੁੱਪਾਂ ਵਿੱਚ 5 ਮੈਂਬਰ ਸ਼ਾਮਲ ਕੀਤੇ ਜਾਣ ਜੋ ਪਿੰਡਾਂ ਦੀ ਸੱਥਾਂ, ਮੁਹੱਲੇ, ਸ਼ਾਪਿੰਗ ਮਾਲ ਵਿਚ ਵੋਟਰ ਸ਼ਾਖਰਤਾ ਪ੍ਰੋਗਰਾਮ ਉਲੀਕਣੇ ਅਤੇ ਕਾਲਜ ਅਤੇ ਸਕੂਲ ਪੱਧਰ ਉੱਪਰ ਸਕੂਲ ਦੇ ਅਧਿਆਪਕਾਂ ਨੂੰ ਨੋਡਲ ਅਫਸਰ ਸੰਸਥਾ ਦੇ ਕੈਂਪਸ ਅੰਬੈਸਡਰਾਂ ਦੀ ਮਦਦ ਨਾਲ ਰਾਸ਼ਟਰੀ ਸੇਵਾ ਯੋਜਨਾ ਅਤੇ ਵੋਟਰ ਸਾਖ਼ਰਤਾ ਕਲੱਬਾਂ ਦੀ ਮਦਦ ਨਾਲ ਇਸ ਵਾਰ ਵੋਟਰ ਪ੍ਰਤੀਸ਼ਤ 80% ਪਾਰ ਦਾ ਸੁਨੇਹਾ ਦੇਣਗੇ। 

ਅੱਜ ਦੀ ਵਰਕਸ਼ਾਪ ਦੌਰਾਨ ਕੈਂਪਸ ਅੰਬੈਸਡਰਾਂ ਅਤੇ ਬੂਥ ਲੈਵਲ ਅਫਸਰਾਂ ਦੇ ਕਾਰਜ ਖੇਤਰ ਅਤੇ 80% ਤੋਂ ਵਧੇਰੇ ਵੋਟਾਂ ਦੇ ਭੁਗਤਾਨ ਸਬੰਧੀ ਚਰਚਾ ਕੀਤੀ ਗਈ ਅਤੇ ਸਵੀਪ ਗਤੀਵਿਧੀਆਂ ਨੂੰ ਰੋਚਕ ਬਨਾਉਣ ਦੀ ਟ੍ਰੇਨਿੰਗ ਦਿੱਤੀ ਗਈ। ਵੋਟਰ ਹੈਲਪਲਾਈਨ ਐਪ, ਸ਼ਕਸ਼ਮ ਐਪ, ਸੀ ਵਿਜਲ ਅਤੇ 1950 ਟੋਲ ਫ੍ਰੀ ਨੰਬਰ ਦੀ ਮਹੱਤਤਾ ਅਤੇ ਇਸ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਈ ਵੀ ਐਮ ਵੀ ਵੀ ਪੈਟ ਸਬੰਧੀ ਵੀ ਜਾਣੂ ਕਰਵਾਇਆ ਗਿਆ। ਚੋਣ ਕਾਨੂੰਗੋ ਜਗਤਾਰ ਸਿੰਘ ਵੱਲੋਂ ਬੀ ਐਲ ਓ ਨੂੰ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਬਨਾਉਣ ਲਈ ਪ੍ਰੇਰਿਤ ਕੀਤਾ ਗਿਆ। 

ਹਲਕੇ ਦੇ ਸਵੀਪ ਨੋਡਲ ਅਫਸਰ ਅਸ਼ੀਸ਼ ਵਾਜਪਈ ਨੇ ਦੱਸਿਆ ਕਿ ਅੱਜ ਦੀ ਵਰਕਸ਼ਾਪ ਦੌਰਾਨ 550 ਤੋਂ ਵਧੇਰੇ ਬੀ ਐਲ ਓ ਅਤੇ ਕੈਂਪਸ ਅੰਬੈਸਡਰਾਂ ਦੀ ਟ੍ਰੈਨਿੰਗ ਕਰਵਾਈ ਗਈ। ਇਸ ਪ੍ਰੋਗਰਾਮ ਦੇ ਆਯੋਜਨ ਵਿੱਚ ਗੁਰਮੁੱਖ ਸਿੰਘ ਰੀਡਰ ਟੂ ਐਸ ਡੀ ਐਮ, ਨੀਤੂ ਗੁਪਤਾ, ਸ਼ਿਵਾਨੀ ਸ਼ਰਮਾ ਅਤੇ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਇਸ ਮੌਕੇ ਸਮੂਹ ਬੀ ਐਲ ਓਜ ਅਤੇ ਕੈਂਪਸ ਅੰਬੇਸਡਰਾਂ ਨੂੰ ਵੋਟਰ ਜਾਗਰੂਕਤਾ ਦੇ ਸੁਨੇਹੇ ਵਾਲੇ ਚਾਬੀਆਂ ਦੇ ਛੱਲੇ ਵੀ ਵੰਡੇ ਗਏ। ਕੈਂਪਸ ਅੰਬੇਸਡਰਾਂ ਨੇ ਚੋਣਾਂ ਦੇ ਮਾਸਕਟ ਸ਼ੇਰਾ ਦੇ ਮਖੋਟੇ ਪਾ ਕੇ ਸਾਰਿਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।

 

Tags: ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD