Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ- ਰਾਜੇਸ਼ ਧੀਮਾਨ

ਖਰੀਦ ਕੇਂਦਰਾਂ ਵਿਚ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਕਿਸੇ ਨੂੰ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫਿਰੋਜ਼ਪੁਰ , 10 Apr 2024

ਹਾੜ੍ਹੀ ਮੰਡੀਕਰਨ ਸੀਜ਼ਨ 2024-25 ਦੌਰਾਨ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਮੰਡੀ ਬੋਰਡ, ਮਾਰਕੀਟ ਕਮੇਟੀਆਂ ਅਤੇ ਖਰੀਦ ਏਜੰਸੀਆਂ ਵੱਲੋਂ ਸਾਰੇ ਪ੍ਰਬੰਧ ਮਕੰਮਲ ਕਰ ਲਏ ਗਏ ਹਨ ਤਾਂ ਜੋ ਕਣਕ ਦੇ ਚਾਲੂ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਵੀ ਦਿੱਕਤ ਨਾ ਆਵੇ। ਸਰਕਾਰ ਵੱਲੋਂ ਕਣਕ ਦਾ ਘੱਟੋ-ਘੱਟ ਸਮਥਨ ਮੁੱਲ 2275 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਅੜ੍ਹਤੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ। ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਣਕ ਦੀ ਖਰੀਦ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਚਲਾਉਣ ਲਈ 127 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। 

ਇਸ ਤੋਂ ਇਲਾਵਾ 67 ਆਰਜੀ ਖਰੀਦ ਕੇਂਦਰਾਂ ਦੀ ਪ੍ਰਵਾਨਗੀ ਲਈ ਵੀ ਸਰਕਾਰ ਨੂੰ ਲਿਖਿਆ ਗਿਆ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਾਰੀਆਂ ਮਾਰਕੀਟ ਕਮੇਟੀਆਂ ਵੱਲੋਂ ਆਪਣੇ ਅਧੀਨ ਆਉਂਦੀਆਂ ਮੰਡੀਆਂ ਵਿਚ ਸਫਾਈ, ਪੀਣ ਵਾਲੇ ਪਾਣੀ, ਛਾਂ ਅਤੇ ਰੋਸ਼ਨੀ ਆਦਿ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀਜ਼ਨ ਦੌਰਾਨ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੀ ਕਟਾਈ ਸਵੇਰੇ 06.00 ਵਜੇ ਤੋਂ ਸ਼ਾਮ 07.00 ਵਜੇ ਤੱਕ ਹੀ ਕਰਨ ਤਾਂ ਜੋ ਕਣਕ ਵਿੱਚ ਨਮੀ ਦੀ ਮਾਤਰਾ ਵੱਧ ਨਾ ਹੋਵੇ। 

ਉਨ੍ਹਾਂ ਦੱਸਿਆ ਕਿ ਕਣਕ ਦੀ ਖਰੀਦ ਬਿਨ ਨਾਗਾ ਹੋਵੇਗੀ ਅਤੇ ਕਿਸਾਨਾਂ ਨੂੰ ਮਿੱਥੇ ਸਮੇਂ ਵਿੱਚ ਅਦਾਇਗੀ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਛੇਤੀ ਤੋਂ ਛੇਤੀ ਸੰਭਵ ਹੱਲ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਾਜ ਰਿਸ਼ੀ ਮਹਿਰਾ, ਡੀ.ਐਮ.ਓ. ਅਸਲਮ ਮੁਹੱਮਦ, ਡੀ.ਐਮ. ਪਨਸਪ ਮਾਨਵ ਜਿੰਦਲ, ਡੀ.ਐਮ. ਮਾਰਕਫੈੱਡ ਕਮਲਦੀਪ ਸਿੰਘ, ਡੀ.ਐਮ. ਐਫ.ਸੀ.ਆਈ. ਆਰ.ਐਸ. ਮੀਨਾ, ਡੀ.ਐਮ. ਵੇਅਰਹਾਊਸ ਆਈ.ਬੀ. ਤਿਵਾੜੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅੰਮ੍ਰਿਤ ਲਾਲ ਛਾਬੜਾ ਤੋਂ ਇਲਾਵਾ ਹੋਰ ਅਧਿਕਾਰੀ ਤੇ ਆੜ੍ਹਤੀਏ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD