Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗਰਭਵਤੀ ਔਰਤਾਂ ਲਈ ਡਾਕਟਰੀ ਜਾਂਚ ਦੇ ਨਾਲ ਨਾਲ ਪੌਸ਼ਟਿਕ ਖੁਰਾਕ ਵੀ ਅਤੀ ਜਰੂਰੀ : ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 10 Apr 2024

Last updated on: Apr 10, 2024, 00:00 IST

ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 09 ਅਤੇ 23 ਤਰੀਕ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰੀਤਵ ਅਭਿਆਨ ਮਨਾਇਆ ਜਾਂਦਾ ਹੈ ਜਿਸ ਤਹਿਤ ਜਿਲੇ ਅੰਦਰਲੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕ ਅਪ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ। ਇਨਾ ਕੈਂਪਾਂ ਵਿੱਚ ਆਉਣ ਵਾਲੀਆਂ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਜਾਂਦੀ ਹੈ ਅਤੇ ਔਰਤ ਰੋਗਾਂ ਦੇ ਮਾਹਰ ਡਾਕਟਰਾਂ, ਮੈਡੀਕਲ ਸਪੈਸ਼ਲਿਸਟ ਡਾਕਟਰਾਂ ਅਤੇ ਸਹਿਯੋਗੀ ਸਟਾਫ ਵੱਲੋਂ ਏਐਨਸੀ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। 

ਜਿਲਾ ਹਸਪਤਾਲ ਵਿਖੇ ਲਗਾਏ ਜਾ ਰਹੇ ਇਸ ਕੈਂਪ ਦੌਰਾਨ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਇਸਦਾ ਮੁੱਖ ਮਕਸਦ ਹਾਈ ਰਿਸਕ ਗਰਭਵਤੀ ਔਰਤਾਂ ਤੱਕ ਪਹੁੰਚ ਕਰਨਾ ਹੈ। ਉਹਨਾਂ ਕਿਹਾ ਕਿ ਇਸ ਦਿਨ ਹਾਈ ਰਿਸਕ ਗਰਭਵਤੀ ਔਰਤਾਂ ਦੀ ਪਹਿਚਾਣ ਕਰਕੇ ਉਹਨਾਂ ਲਈ ਇਲਾਜ ਸੁਵਿਧਾਵਾਂ ਤੇ ਉਚਿਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ, ਕਿਉਂਕਿ ਇਹਨਾਂ ਨੂੰ ਵਿਸ਼ੇਸ਼ ਦੇਖਭਾਲ ਦੀ ਜਰੂਰਤ ਹੁੰਦੀ ਹੈ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਤੇ ਸੇਵਾਵਾਂ ਬਾਰੇ ਵੀ ਉਹਨਾ ਨੂੰ ਜਾਗਰੂਕ ਕੀਤਾ ਜਾਂਦਾ ਹੈ। 

ਜ਼ਿਲਾ ਹਸਪਤਾਲ ਦੇ ਮੁਖੀ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੇ ਦੱਸਿਆ ਕਿ ਇਹਨਾਂ ਕੈਂਪਾਂ ਵਿੱਚ ਮੈਡੀਕਲ ਜਾਂਚ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚਆਈਵੀ ਟੈਸਟ, ਸ਼ੂਗਰ ਰੋਗ , ਭਾਰ ਤੇ ਹੋਰ ਲੱਛਣਾਂ ਦੀ ਜਾਂਚ ਵੀ ਕੀਤੀ ਜਾਂਦੀ ਹੈ ਅਤੇ ਉਹਨਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਲਈ ਹਰੀਆਂ ਪੱਤੇਦਾਰ ਸਬਜੀਆਂ, ਫਲ, ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਵੀ ਦੱਸਿਆ ਜਾਂਦਾ ਹੈ ਤਾਂ ਜੋ ਜਣੇਪੇ ਸਮੇਂ ਜੱਚਾ ਬੱਚਾ ਦੋਨੋਂ ਤੰਦਰੁਸਤ ਰਹਿ ਸਕਣ ਅਤੇ ਗਰਭ ਅਵਸਥਾ ਦੌਰਾਨ ਹੋਣ ਵਾਲੀਆਂ ਮਾਵਾਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ ।

ਉਹਨਾਂ ਕਿਹਾ ਕਿ ਗਰਭਵਤੀ ਔਰਤਾਂ ਘਰ ਬੈਠੇ ਹੀ ਈ-ਸਜੀਵਨੀ ਓਪੀਡੀ ਰਾਹੀਂ ਵੀ ਮਾਹਰ ਡਾਕਟਰਾਂ ਦੀ ਸਲਾਹ ਲੈ ਸਕਦੀਆਂ ਹਨ । ਇਸ ਮੌਕੇ ਤੇ ਔਰਤ ਰੋਗਾਂ ਦੇ ਮਾਹਰ ਡਾ ਅਨੂਵੀਰ ਕੌਰ , ਡੀਪੀਐਮ ਡਾ ਕਸੀਤਿਜ ਸੀਮਾ ,ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ ਅਤੇ ਗਰਭਵਤੀ ਔਰਤਾਂ ਆਦਿ ਹਾਜ਼ਰ ਸਨ ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD