Monday, 06 May 2024

 

 

ਖ਼ਾਸ ਖਬਰਾਂ ਅਗਨੀਵੀਰ ਯੋਜਨਾ ਤੋਂ ਨਰਾਜ਼ ਸਾਬਕਾ ਫੌਜੀਆਂ ਨੇ ਦਿੱਤਾ ਗੁਰਜੀਤ ਔਜਲਾ ਨੂੰ ਸਮਰਥਨ ਮੁੱਖ ਮੰਤਰੀ ਭਗਵੰਤ ਮਾਨ ਨੇ ਖਰੜ ਵਿਖੇ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ, ਵੱਡਾ ਰੋਡ ਸ਼ੋਅ ਕਰਕੇ ਲੋਕਾਂ ਨੂੰ ਕੀਤਾ ਸੰਬੋਧਨ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ

 

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ,ਐਸ.ਏ.ਐਸ. ਨਗਰ ਵੱਲੋ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ

Safe School Vahan Policy, School, School Bus, Transport, School Buses, Safe School Transport Policy, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 Apr 2024

ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆਂ ਹੋਇਆਂ  ਸ਼੍ਰੀਮਤੀ ਨਵਪ੍ਰੀਤ ਕੌਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਐਸ.ਏ.ਐਸ. ਨਗਰ ਨੇ ਦੱਸਿਆ ਕਿ ਸਕੂਲ ਪ੍ਰਸ਼ਾਸ਼ਨ ਦੁਆਰਾ ਸਕੂਲੀ ਵਾਹਨਾਂ ਦੀ ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਣੀ ਲਾਜ਼ਮੀ ਹੈ। 

ਇਸ ਮੰਤਵ ਤਹਿਤ ਟੀਮ ਦੁਆਰਾ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇੰਸਪੈਕਸ਼ਨ ਟੀਮ ਵਿੱਚੋਂ ਨਵਪ੍ਰੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਜਨਕ ਰਾਜ (ਇੰਚਾਰਜ ਟਰ੍ਰੈਫਿਕ ਐਜੂਕੇਸ਼ਨ), ਅਤੇ ਐਜੂਕੇਸ਼ਨ ਡਿਪਾਰਟਮੈਂਟ ਜਸਵੀਰ ਸਿੰਘ ਦੁਆਰਾ ਵਿਦਿਆ ਵੈਲੀ ਸਕੂਲ, ਸੈਕਟਰ 123, ਸੰਨੀ ਐਨਕਲੇਵ ਖਰੜ, ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਵਿਦਿਆ  ਵੈਲੀ   ਸਕੂਲ ਦੀਆਂ 9 ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ 5 ਬੱਸਾ ਦੇ ਚਲਾਨ ਵੀ ਕੀਤੇ ਗਏ। 

ਇਸੇ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਸੰਬੰਧੀ ਬੱਸਾਂ ਦੇ ਡਰਾਇਵਰਾਂ ਅਤੇ ਲੇਡੀ ਅਟੈਂਡੈਟ ਨੂੰ ਜਾਣੂ ਕਰਵਾਇਆ ਗਿਆ ਅਤੇ ਸਕੂਲ ਦੇ ਬੱਚਿਆਂ ਨੂੰ ਟਰੈਫਿਕ ਰੂਲਜ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਐਸ.ਏ.ਐਸ. ਨਗਰ ਦੁਆਰਾ ਦੱਸਿਆ ਗਿਆ ਕਿ ਇਹ ਚੈਕਿੰਗ ਲਗਾਤਾਰਤਾ ਵਿੱਚ ਕੀਤੀ ਜਾਵੇਗੀ ਤਾਂ ਜੋ ਸਕੂਲ ਪ੍ਰਬੰਧਕਾਂ ਦੁਆਰਾ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਦੀ ਪੂਰਨ ਤੌਰ ਤੇ ਪਾਲਣਾ ਯਕੀਨੀ ਬਣਾਈ ਜਾ ਸਕੇ।

 

Tags: Safe School Vahan Policy , School , School Bus , Transport , School Buses , Safe School Transport Policy , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD