Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ

ਖਰੀਦ ਅਤੇ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਮੀਟਿੰਗ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 10 Apr 2024

ਰੱਬੀ ਸੀਜ਼ਨ 2024-25 ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਮੰਡੀਆਂ ਵਿੱਚ ਕਿਸਾਨਾਂ ਵੱਲੋਂ ਲਿਆਈ ਜਾਣ ਵਾਲੀ ਕਣਕ ਨੂੰ ਖਰੀਦਣ ਅਤੇ ਸਾਂਭ-ਸੰਭਾਲ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਅੱਜ ਮਿੰਨੀ ਸਕੱਤਰੇਤ ਰੂਪਨਗਰ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਜ਼ਿਲ੍ਹੇ ਦੇ ਅਧਿਕਾਰੀਆਂ ਦੀ ਖਰੀਦ ਅਤੇ ਸਾਂਭ-ਸੰਭਾਲ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਰੱਬੀ ਸੀਜ਼ਨ 2024-25 ਦੌਰਾਨ ਰੂਪਨਗਰ ਜ਼ਿਲ੍ਹੇ ਵਿੱਚ ਮੰਡੀ ਬੋਰਡ ਵੱਲੋਂ ਨੋਟੀਫਾਈ 27 ਮੰਡੀਆਂ ਵਿੱਚ ਕਣਕ ਦੀ ਖਰੀਦੋ ਫਰੋਖਤ ਕੀਤੀ ਜਾਵੇਗੀ ਅਤੇ ਇਨ੍ਹਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਕਰਨ ਲਈ ਬਾਰਦਾਨੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾ ਦੀ ਫਸਲ ਸਮੇਂ ਸਿਰ ਖਰੀਦ ਕਰਨ ਤੋਂ ਬਾਅਦ ਕਿਸਾਨਾ ਨੂੰ ਅਦਾਇਗੀ 48 ਘੰਟਿਆਂ ਦੇ ਅੰਤਰਾਲ ਵਿੱਚ ਹੀ ਕੀਤੀ ਜਾਵੇਗੀ। 

ਉਨ੍ਹਾਂ ਵਧੇਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀ ਹਰ ਇੱਕ ਮੰਡੀ ਵਿੱਚ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਮੰਡੀ ਵਿਚੋਂ ਚੁੱਕ ਕੇ ਭੰਡਾਰ ਕਰਨ ਵਾਲੀ ਥਾਂ ਤੇ ਸਟੋਰ ਕਰਨ ਲਈ ਸਰਕਾਰ ਵੱਲੋਂ ਲੇਬਰ, ਲੇਬਰ-ਕਾਰਟੇਜ, ਟਰਾਂਸਪੋਰਟੇਸ਼ਨ ਦੇ ਟੈਂਡਰ ਪਹਿਲਾਂ ਹੀ ਵਿਵਸਥਿਤ ਕੀਤੇ ਜਾ ਚੁੱਕੇ ਹਨ ਅਤੇ ਸੀਜ਼ਨ ਦੌਰਾਨ ਬਾਹਰਲੇ ਰਾਜਾਂ ਤੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਮ.ਐਸ.ਪੀ. ਤੇ ਕਣਕ ਵੇਚਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੰਟਰ-ਸਟੇਟ ਨਾਕੇ ਅਤੇ ਫਲਾਇੰਗ ਸਕੁਐਡ ਰਾਹੀਂ ਵਾਹਨਾ ਦੀ ਚੈਕਿੰਗ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਕੇਵਲ ਉਨ੍ਹਾਂ ਟਰੱਕਾਂ ਨਾਲ ਹੀ ਕਣਕ ਦੀ ਲਿਫਟਿੰਗ ਕਰਵਾਈ ਜਾ ਰਹੀ ਹੈ, ਜਿਨ੍ਹਾਂ ਟਰੱਕਾਂ ਵਿੱਚ ਵੀ.ਟੀ.ਐਸ.(ਵਹੀਕਲ ਟਰੈਕਿੰਗ ਸਿਸਟਮ) ਚਾਲੂ ਹੋਵੇ ਤਾਂ ਜੋ ਜੀ.ਪੀ.ਐਸ. ਸਿਸਟਮ ਰਾਹੀਂ ਵਾਹਨ ਦੀ ਮੂਵਮੈਂਟ ਨੂੰ ਟਰੈਕ ਕੀਤਾ ਜਾ ਸਕੇ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਕੇਵਲ ਵੱਧ ਤੋ ਵੱਧ 12 ਫ਼ੀਸਦੀ ਤੱਕ ਨਮੀ ਵਾਲੀ ਫਸਲ ਹੀ ਮੰਡੀ ਵਿੱਚ ਲਿਆਂਦੀ ਜਾਵੇ ਤਾਂ ਜੋ ਫਸਲ ਦੀ ਬੋਲੀ ਸਮੇਂ ਸਿਰ ਲੱਗ ਸਕੇ ਅਤੇ ਕਿਸਾਨ ਬਿਨਾਂ ਕਿਸੇ ਦੇਰੀ ਤੋਂ ਆਪਣੀ ਫਸਲ ਦੀ ਕੀਮਤ ਵਸੂਲ ਸਕਣ। 

ਉਨ੍ਹਾ ਇਹ ਵੀ ਅਪੀਲ ਕੀਤੀ ਕਿ ਕਿਸਾਨ ਭਰਾ ਜਿਨਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਯੋਗ ਪ੍ਰਬੰਧਨ ਕਰਨ ਨੂੰ ਤਰਜੀਹ ਦੇਣ। ਫ਼ਸਲੀ ਰਹਿੰਦ-ਖੂੰਹਦ  ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਬਿਮਾਰੀਆਂ ਲੱਗਣ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ ਅਤੇ ਜਿੱਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂਹੰਦ ਦੇ ਯੋਗ ਪ੍ਰਬੰਧਨ ਨਾਲ ਫ਼ਸਲ ਦਾ ਝਾੜ ਵੀ ਵੱਧਦਾ ਹੈ ਅਤੇ ਕਿਸਾਨਾਂ ਨੂੰ ਬੇਲੋੜੀਆਂ ਖਾਦਾਂ ਦੀ ਵਰਤੋਂ ਨਹੀਂ ਕਰਨੀ ਪੈਂਦੀ।

ਇਸ ਮੀਟਿੰਗ ਵਿੱਚ ਜ਼ਿਲ੍ਹਾ ਕੰਟਰੋਲਰ ਖੁਰਾਕ ਤੇ ਸਪਲਾਈਜ਼ ਸ. ਸਤਵੀਰ ਸਿੰਘ ਮਾਵੀ, ਜ਼ਿਲ੍ਹਾ ਮੰਡੀ ਅਫ਼ਸਰ ਸ. ਦਵਿੰਦਰ ਸਿੰਘ ਕੈਂਥ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸ. ਬਲਜਿੰਦਰ ਸਿੰਘ ਕਾਹਲੋਂ, ਜ਼ਿਲ੍ਹਾ ਮੈਨੇਜਰ ਪਨਸਪ ਸ. ਪਰਮਿੰਦਰ ਸਿੰਘ ਬੋਪਾਰਾਏ, ਜ਼ਿਲ੍ਹਾ ਮੈਨੇਜਰ ਪੰਜਾਬ ਵੇਅਰ ਹਾਊਸ ਸ ਹਰਬਰਿੰਦਰ ਸਿੰਘ ਔਲਖ ਅਤੇ ਮੈਨੇਜਰ ਮੂਵਮੈਂਟ ਐਫ.ਸੀ.ਆਈ. ਸ਼੍ਰੀ ਰਮੇਸ਼ ਕੁਮਾਰ ਵੀ ਹਾਜ਼ਰ ਸਨ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD