Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਹੈਨੀਮਨ ਦੇ ਜਨਮ ਦਿਨ ਤੇ ਲਗਾਏ ਹੋਮਿਓਪੈਥੀ ਮੈਡੀਕਲ ਕੈਂਪ

ਸਿਵਲ ਸਰਜਨ ਨੇ ਉਚੇਚੇ ਤੌਰ ਤੇ ਕੀਤੀ ਸ਼ਿਰਕਤ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 11 Apr 2024

Last updated on: Apr 11, 2024, 00:00 IST

ਜਿਲਾ ਹੋਮਿਓਪੈਥੀ ਅਫਸਰ ਡਾ ਰੁਪਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲੇ ਅੰਦਰ ਸਾਰੀਆਂ ਹੋਮਿਓਪੈਥਿਕ ਡਿਸਪੈਂਸਰੀਆਂ ਵਿੱਚ ਹੋਮਿਓਪੈਥੀ ਦੇ ਜਨਮਦਾਤਾ ਡਾ ਕ੍ਰਿਸਚੀਅਨ ਫਰਾਇਡਰਿਕ ਸੈਮੂਅਲ ਹੈਨੀਮਨ ਦੇ ਜਨਮ ਦਿਨ ਤੇ ਵਿਸ਼ੇਸ਼ ਮੈਡੀਕਲ ਕੈਂਪ ਲਗਾਏ ਗਏ। ਹੋਮਿਓਪੈਥਿਕ ਡਿਸਪੈਂਸਰੀ ਪੁਰਾਣੀ ਸਰਹਿੰਦ ਵਿਖੇ ਲਗਾਏ ਗਏ ਮੈਡੀਕਲ ਕੈਂਪ ਵਿੱਚ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ , ਜਿਨਾਂ ਨੂੰ ਜਿਲਾ  ਹੋਮਿਉਪੈਥਿਕ ਅਫਸਰ ਡਾ ਰੁਪਿੰਦਰ ਕੌਰ ਅਤੇ ਸਮੂਹ ਸਟਾਫ ਵੱਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਵੀ ਕੀਤਾ ਗਿਆ। 

ਇਸ ਕੈਂਪ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਸੰਬੋਧਨ ਕਰਦਿਆਂ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਹੋਮਿਓਪੈਥੀ ਇੱਕ ਅਜਿਹੀ ਪੈਥੀ ਹੈ ਜਿਸ ਦੀ ਵਰਤੋਂ ਕਰਨ ਨਾਲ ਸਰੀਰ ਤੇ ਕੋਈ ਉਲਟ ਪ੍ਰਭਾਵ ਨਹੀਂ ਪੈਂਦਾ ਸਗੋਂ ਰੋਗ ਦਾ ਜੜ ਤੋਂ ਖਾਤਮਾ ਹੁੰਦਾ ਹੈ ਅਤੇ ਇਸ ਪੈਥੀ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਸਹਿਜੇ ਹੀ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਸਿਹਤ ਵਿਭਾਗ ਵਿੱਚ  ਬਿਮਾਰੀਆਂ ਦਾ ਇਲਾਜ ਐਲੋਪੈਥੀ, ਯੂਨਾਨੀ ,ਹੋਮਿਓਪੈਥੀ ਅਤੇ ਆਯੂਵੈਦਿਕ ਆਦਿ ਤਰੀਕਿਆਂ ਨਾਲ ਕੀਤਾ ਜਾਂਦਾ ਹੈ ,ਵਿਅਕਤੀ ਆਪਣੀ ਕਿਸੇ ਵੀ ਬਿਮਾਰੀ ਦਾ ਇਲਾਜ ਆਪਣੀ ਇੱਛਾ ਅਨੁਸਾਰ ਕਿਸੇ ਵੀ ਪੈਥੀ ਨਾਲ ਕਰਵਾ ਸਕਦਾ ਹੈ।

ਇਸ ਮੌਕੇ ਤੇ ਡਾ ਰੁਪਿੰਦਰ ਕੌਰ ਨੇ  ਦੱਸਿਆ ਕਿ ਹੋਮਿਓਪੈਥੀ ਪ੍ਰਣਾਲੀ ਦੁਨੀਆਂ ਦੇ 80 ਤੋਂ ਵੱਧ ਦੇਸ਼ਾਂ ਵਿੱਚ ਵਰਤੀ ਜਾਂਦੀ ਹੈ ਪਰ ਭਾਰਤ ਵਿੱਚ ਪਹਿਲੀ ਵਾਰ ਹੋਮਿਓਪੈਥੀ ਪ੍ਰਣਾਲੀ ਨੂੰ ਲਿਆਉਣ ਦਾ ਮਾਣ ਪੰਜਾਬ ਰਾਜ ਨੂੰ ਪ੍ਰਾਪਤ ਹੈ। ਉਹਨਾਂ ਦੱਸਿਆ ਕਿ ਸੂਬੇ ਅੰਦਰ ਵਿੱਚ 4 ਹਜਾਰ ਰਜਿਸਟਰਡ ਹੋਮਿਓਪੈਥਿਕ ਡਾਕਟਰ ,ਚਾਰ ਹੋਮਿਓਪੈਥਿਕ ਮੈਡੀਕਲ ਕਾਲਜ, ਸੱਤ ਹੋਮਿਓਪੈਥਿਕ ਦਵਾਈਆਂ ਬਣਾਉਣ ਵਾਲੀਆਂ ਇਕਾਈਆਂ ਕੰਮ ਕਰ ਰਹੀਆਂ ਹਨ।  

ਸੂਬੇ ਅੰਦਰ 1976 ਤੋਂ ਲੋਕਾਂ ਦਾ ਹੋਮਿਓਪੈਥਿਕ ਦਵਾਈਆਂ ਨਾਲ ਇਲਾਜ ਹੋ ਰਿਹਾ ਹੈ। ਇਸ ਮੌਕੇ ਤੇ ਹੋਮਿਓਪੈਥਿਕ ਮੈਡੀਕਲ ਅਫਸਰ ਡਾ ਮਨਵਿੰਦਰ ਕੌਰ ਨੇ ਕਿਹਾ ਕਿ ਇਹ ਪੈਥੀ ਬਿਮਾਰ ਨੂੰ ਤੰਦਰੁਸਤ ਕਰਨ ਦੀ ਇੱਕ ਵਿਗਿਆਨਕ ਵਿਧੀ ਹੈ ਜੋ ਕਿ ਕੁਦਰਤੀ ਨਿਯਮ ਸੀਮੀਆ ਸਿਮਲੀਆ ਸਿਮੀਲਵਸ ਯਰਟਰ (ਜ਼ਹਿਰ ਨੂੰ ਜ਼ਹਿਰ ਮਾਰਦਾ ਹੈ )ਉੱਪਰ ਆਧਾਰਿਤ ਹੈ। 

ਉਹਨਾਂ ਕਿਹਾ ਕਿ ਹੋਮਿਓਪੈਥੀ ਪ੍ਰਣਾਲੀ ਸਮੁੱਚੇ ਵਿਅਕਤੀ ਦਾ ਇਲਾਜ ਕਰਦੀ ਹੈ ਇਹ ਬਿਮਾਰੀ ਦਾ ਖਾਤਮਾ ਦਰਦ ਰਹਿਤ ਨੁਕਸਾਨ ਰਹਿਤ ਸਹਿਜ ਢੰਗ ਨਾਲ ਸਥਾਈ ਤੌਰ ਤੇ ਕਰਦੀ ਹੈ। ਇਸ ਮੌਕੇ ਤੇ ਹੋਮਿਓਪੈਥਿਕ ਮੈਡੀਕਲ ਅਫਸਰ ਡਾ ਦਲਜੀਤ ਸਿੰਘ, ਡਾ ਰਮਨਦੀਪ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਫਾਰਮਾਸਿਸਟ ਪਰਨੀਤ ਕੌਰ, ਸਰਬਜੀਤ ਸਿੰਘ, ਸੰਦੀਪ, ਦੀਕਸ਼ਾ ਤੋਂ ਇਲਾਵਾ ਮਰੀਜ਼ ਅਤੇ ਆਮ ਲੋਕ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD