Monday, 13 May 2024

 

 

ਖ਼ਾਸ ਖਬਰਾਂ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਖਰੀਦ ਅਤੇ ਹੋ ਰਹੀ ਲਿਫਟਿੰਗ ਦਾ ਕੀਤਾ ਨਿਰੀਖਣ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 12 Apr 2024

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਨੂੰ ਕਿਸਾਨਾਂ ਲਈ ਵੱਧ ਤੋਂ ਵੱਧ ਸੁਖਾਵਾਂ ਬਣਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ ਜਿਸ ਦੇ ਚੱਲਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਅੱਜ ਅਨਾਜ ਮੰਡੀ ਰੂਪਨਗਰ ਵਿਖੇ ਕਣਕ ਦੀ ਹੋ ਰਹੀ ਖਰੀਦ ਤੇ ਲਿਫਟਿੰਗ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਦਾ ਹਲੇ ਇਹ ਸ਼ੁਰੂਆਤੀ ਦੌਰ ਹੈ, ਕਮੀਆਂ ਪੇਸ਼ੀਆਂ ਨੂੰ ਸ਼ੁਰੂਆਤੀ ਦੌਰ 'ਚ ਹੀ ਦੂਰ ਕਰਨ ਦੇ ਮੰਤਵ ਨਾਲ ਇਹ ਚੈਕਿੰਗ ਕੀਤੀ ਗਈ। 

ਉਨ੍ਹਾਂ ਅਧਿਕਾਰੀਆਂ ਤੇ ਠੇਕੇਦਾਰਾਂ ਨੂੰ ਖ਼ਾਸ ਤੌਰ ਤੇ ਇਹ ਹਦਾਇਤ ਕੀਤੀ ਕਿ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ। ਡਾ. ਪ੍ਰੀਤੀ ਯਾਦਵ ਵਲੋਂ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਕਿਸਾਨਾਂ ਦੀ ਫਸਲ ਦੀ ਅਦਾਇਗੀ ਸਮੇਂ ਸਿਰ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਖਰੀਦ ਕੇਂਦਰਾਂ ਵਿੱਚ ਕਣਕ ਦੀ ਆਮਦ, ਖਰੀਦ, ਲਿਫਟਿੰਗ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ ਜਿਸ ਨੂੰ ਨਿਰੰਤਰ ਬਰਕਰਾਰ ਰੱਖਿਆ ਜਾਵੇ ਅਤੇ ਜਿੱਥੇ ਕਿਤੇ ਵੀ ਮੁਸ਼ਕਲ ਪੇਸ਼ ਆਉਂਦੀ ਹੈ ਅਧਿਕਾਰੀਆਂ ਵੱਲੋਂ ਉਸ ਦਾ ਤੁਰੰਤ ਹੱਲ ਕੀਤਾ ਜਾਵੇ।

ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀ ਵਿਚ ਕਣਕ ਵੇਚਣ ਲਈ ਕਣਕ ਨੂੰ ਸੁੱਕਾ ਕੇ ਲਿਆਉਣ ਤਾਂ ਜੋ ਖਰੀਦਦਾਰ ਨੂੰ ਕਣਕ ਦੀ ਖ੍ਰੀਦ ਲਈ ਕਿਸੇ ਵੀ ਤਰ੍ਹਾਂ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਆਪਣੇ ਕਣਕ ਦੀ ਫ਼ਸਲ ਵੇਚਣ ਆਏ ਕਿਸਾਨ ਨਾਲ ਗੱਲਬਾਤ ਕੀਤੀ ਅਤੇ ਖਰੀਦ ਸੰਬੰਧੀ ਪ੍ਰੀਕ੍ਰਿਆ ਸੰਬਧੀ ਜਾਣਕਾਰੀ ਲਈ ਗਈ। ਇਸ ਮੌਕੇ ਉਨ੍ਹਾਂ ਕਿਸਾਨਾਂ ਤੋਂ ਮੰਡੀ ਵਿਖੇ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਪੁੱਛਿਆ ਗਿਆ ਪਰ ਮੌਕੇ ਤੇ ਹਾਜ਼ਰ ਕਿਸਾਨਾਂ ਵੱਲੋਂ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਤਸੱਲੀ ਪ੍ਰਗਟਾਈ ਗਈ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD