Friday, 03 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਫਗਵਾੜਾ 'ਚ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕਰਕੇ 'ਆਪ' ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਕਾਂਗਰਸ ਦੀ ਜਿੱਤ ਤੋਂ ਬਾਅਦ ਸਭ ਤੋਂ ਪਹਿਲਾਂ ਅਗਨੀਵੀਰ ਵਰਗੀਆਂ ਸਕੀਮਾਂ ਨੂੰ ਖਤਮ ਕਰਨਾ ਹੋਵੇਗਾ ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਭਗਵੰਤ ਮਾਨ ਨੇ ਕਿਹਾ- ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ ਲੁਧਿਆਣਾ ਲੋਕ ਸਭਾ ਹਲਕੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜਬੂਤ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ - ਹਰਭਜਨ ਸਿੰਘ ਈ ਟੀ ਓ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਜਗਰਾਉਂ 'ਚ ਅਕਾਲੀ ਤੇ ਕਾਂਗਰਸੀਆਂ ਨੂੰ ਦਿੱਤਾ ਧੋਬੀ ਪਟਕਾ ਲੋਕਾਂ ਦੇ ਫੈਸਲੇ ਲੋਕਾਂ ਦੀ ਹਾਜ਼ਰੀ ਵਿੱਚ ਲੋਕਾਂ ਵਿੱਚ ਬੈਠ ਕੇ ਕੀਤੇ: ਮੀਤ ਹੇਅਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਲੁਧਿਆਣਾ ਜਾਂਦੇ ਹੋਏ ਮੋਹਾਲੀ ਵਿੱਖੇ ਕਾਂਗਰਸੀ ਆਗੂਆਂ ਵਲੋਂ ਭਰਵਾਂ ਸਵਾਗਤ ਨੀਲ ਗਰਗ ਦਾ ਪਰਗਟ ਸਿੰਘ ਨੂੰ ਠੋਕਵਾਂ ਜਵਾਬ-ਸਾਡੀ ਚਿੰਤਾ ਨਾ ਕਰੋ, ਆਪਣੇ ਲੀਡਰਾਂ ਦੀ ਚਿੰਤਾ ਕਰੋ, ਅੱਧੀ ਪੰਜਾਬ ਕਾਂਗਰਸ ਪਹਿਲਾਂ ਹੀ ਭਾਜਪਾ ਵਿੱਚ ਹੋ ਚੁੱਕੀ ਹੈ ਸ਼ਾਮਲ ਅਕਾਲੀ ਦਲ ਨੂੰ ਝਟਕਾ! 'ਆਪ' ਪਟਿਆਲਾ 'ਚ ਹੋਈ ਹੋਰ ਵੀ ਮਜ਼ਬੂਤ, ਕਈ ਸੀਨੀਅਰ ਅਕਾਲੀ ਆਗੂ ਹੋਏ 'ਆਪ' 'ਚ ਸ਼ਾਮਲ ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ ਲੋਕਤੰਤਰ ਦੀ ਮਜ਼ਬੂਤੀ ਵਿੱਚ ਅਹਿਮ ਕਿਰਦਾਰ ਨਿਭਾਉਂਦਾ ਹੈ ਨੌਜਵਾਨ ਵਰਗ- ਸੰਦੀਪ ਕੁਮਾਰ ਫਾਜ਼ਿਲਕਾ ਜਿਲੇ ਦੇ ਪ੍ਰਭਾਰੀ ਸਕੱਤਰ ਮਨਵੇਸ਼ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਕੁਮਾਰ ਦੀ ਨਿਗਰਾਨੀ ਹੇਠ ਹੋਈ ਈ. ਵੀ. ਐੱਮਜ਼ ਤੇ ਵੀਵੀਪੈਟ ਦੀ ਪਹਿਲੀ ਰੈਂਡੇਮਾਇਜੇਸ਼ਨ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਡਾ: ਸੇਨੁ ਦੁੱਗਲ ਦੀ ਨਿਗਰਾਨੀ ਵਿਚ ਹੋਈ ਫਾਰਮੇਸੀ ਕਾਲਜ ਬੇਲਾ ਨੇ ਮਾਈਂਡ ਮੈਨੇਜਮੈਂਟ ਵਰਕਸ਼ਾਪ ਦੀ ਮੇਜ਼ਬਾਨੀ ਕੀਤੀ ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਬਲਾੜੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ। ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਤਿੰਨ ਰੋਜ਼ਾ ਸੱਭਿਆਚਾਰਕ ਪ੍ਰੋਗਰਾਮ ਟੈਕਨੋ ਵਿਰਸਾ-2024 ਦਾ ਸ਼ਾਨੋ-ਸ਼ੌਕਤ ਨਾਲ ਸਮਾਪਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ ਪੁਲਿਸ ਦੀ ਪਹਿਲ- ਸਰਹੱਦੀ ਇਲਾਕਿਆਂ ਦੇ ਮੁਸਕਿਲ ਹਲਾਤਾਂ ਵਿਚ ਬੋਰਡ ਪ੍ਰੀਖਿਆ ਵਿਚ ਮੋਹਰੀ ਰਹੇ ਵਿਦਿਆਰਥੀ ਦਾ ਪੁਲਿਸ ਵੱਲੋਂ ਸਨਮਾਨ 4 ਮਈ ਤੱਕ ਬਣਵਾਈ ਜਾ ਸਕਦੀ ਹੈ ਨਵੀਂ ਵੋਟ-ਡਾ: ਸੇਨੂ ਦੁੱਗਲ

 

ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੋਣ ਜ਼ਾਬਤੇ ਸਬੰਧੀ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Apr 2024

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਨੀਤ ਸ਼ੇਰਗਿੱਲ ਵੱਲੋਂ ਵੱਖੋ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਸ੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ, ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉਪਰ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੈ ਤੇ ਸਿਆਸੀ ਪਾਰਟੀਆਂ ਵੱਲੋਂ ਛਪਵਾਈ ਜਾਣ ਵਾਲੀ ਸਮੱਗਰੀ ਦੀ ਜਾਣਕਾਰੀ ਸਬੰਧਤ ਅਧਿਕਾਰੀ ਨੂੰ ਅਤਿ ਜ਼ਰੂਰੀ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਪ੍ਰਿੰਟਿੰਗ ਪ੍ਰੈੱਸ ਮਾਲਕਾਂ/ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਾਂ ਸਹਾਇਕ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਨੂੰ ਦੇਣੀ ਲਾਜ਼ਮੀ ਹੈ।

ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ ਅਤੇ ਰਜਿਸਟ੍ਰੇਸ਼ਨ ਨੰਬਰ ਛਾਪਣਾ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ, ਧਰਮ ਆਦਿ ਵਿਰੁੱਧ ਕੋਈ ਵੀ ਇਤਰਾਜ਼ਯੋਗ ਸਮੱਗਰੀ ਨਹੀਂ ਛਾਪੀ ਜਾਵੇਗੀ। ਜਿਹੜੀ ਪ੍ਰਿੰਟਿੰਗ ਪ੍ਰੈਸ ਦੇ ਮਾਲਕ ਵੱਲੋਂ ਚੋਣ ਕਮਿਸ਼ਨ ਦੀਆਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕੀਤੀ ਜਾਵੇਗੀ ਉਸ ਨੂੰ ਛੇ ਮਹੀਨੇ ਤੱਕ ਦੀ ਕੈਦ ਜਾਂ ਜੁਰਮਾਨਾ ਜਾਂ ਫਿਰ ਦੋਨੋ ਹੀ ਸਜ਼ਾਵਾਂ ਹੋ ਸਕਦੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਸਿਆਸੀ ਪਾਰਟੀਆਂ ਚੋਣ ਜ਼ਾਬਤੇ ਤਹਿਤ ਛਪਾਈ ਸਮੱਗਰੀ ਸਬੰਧੀ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਵਾਰ ਲੋਕ ਸਭਾ ਚੋਣਾਂ ਸਬੰਧੀ ਗਿਣਤੀ ਬਾਬਾ ਬੰਦਾ ਸਿੰਘ ਬਹਾਦਰ ਪੋਲੀਟੈਕਨਿਕ ਵਿੱਚ ਹੋਣੀ ਹੈ ਤੇ ਜਿਵੇਂ ਹੀ ਮਸ਼ੀਨਾਂ ਓਥੇ ਸ਼ਿਫਟ ਕੀਤੀਆਂ ਜਾਣਗੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਉਸ ਦੀ ਜਾਣਕਾਰੀ ਦਿੱਤੀ ਜਾਵੇਗੀ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਈਸ਼ਾ ਸਿੰਗਲ, ਤਹਿਸੀਲਦਾਰ (ਚੋਣਾਂ) ਸ਼੍ਰੀਮਤੀ ਨਿਰਮਲਾ ਰਾਣੀ, ਐਕਸੀਅਨ ਪੰਚਾਇਤੀ ਰਾਜ ਜਸਵੀਰ ਸਿੰਘ ਅਤੇ ਵੱਖੋ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD