Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਸਰਫੇਸ ਸੀਡਰ ਤੇ ਮਲਚਿੰਗ ਵਿਧੀ ਨਾਲ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨ ਕੁਲਦੀਪ ਸਿੰਘ ਸ਼ੇਰਗਿੱਲ ਤੇ ਕਮਲਜੀਤ ਸਿੰਘ ਨੂੰ ਆਜ਼ਾਦੀ ਦਿਹਾੜੇ ਮੌਕੇ ਕੀਤਾ ਜਾਵੇਗਾ ਸਨਮਾਨਿਤ- ਰਾਜੇਸ਼ ਧੀਮਾਨ

ਸਰਫੇਸ ਸੀਡਰ ਤਕਨੀਕ ਆਮ ਵਿਧੀ ਨਾਲੋਂ ਬਿਹਤਰ ਤੇ ਵਧੇਰੇ ਲਾਹੇਵੰਦ- ਡੀ.ਸੀ.

Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 12 Apr 2024

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵੱਲੋਂ ਸਰਫੇਸ ਸੀਡਰ ਨਾਲ ਮਲਚਿੰਗ ਤਕਨੀਕ ਅਪਨਾ ਕੇ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਹੀ ਨਿਪਟਾਰਾ ਕਰਕੇ ਕਣਕ ਦੀ ਬਿਜਾਈ ਕਰਨ ਵਾਲੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਸ਼ੇਰਗਿੱਲ ਪਿੰਡ ਮਰਖਾਈ ਅਤੇ ਕਮਲਜੀਤ ਸਿੰਘ ਪਿੰਡ ਹਰਦਾਸਾ ਦੇ ਖੇਤਾਂ ਵਿੱਚ ਪਹੁੰਚ ਕੇ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਅਗਾਂਹਵਧੂ ਕਿਸਾਨ ਕੁਲਦੀਪ ਸਿੰਘ ਸ਼ੇਰਗਿੱਲ ਤੇ ਕਮਲਜੀਤ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਅਗਵਾਈ ਵਿੱਚ ਉਨ੍ਹਾਂ ਵੱਲੋਂ ਸਰਫੇਸ ਸੀਡਰ ਨਾਲ ਮਲਚਿੰਗ ਵਿਧੀ ਰਾਹੀਂ ਪਰਾਲ਼ੀ ਦੀ ਸਾਂਭ-ਸੰਭਾਲ ਕੀਤੀ ਅਤੇ ਕਣਕ ਦੀ ਬੀਜਾਈ ਕੀਤੀ। 

ਜਿਸ ਦੇ ਬਹੁਤ ਹੀ ਬਿਹਤਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਇਸ ਵਿਧੀ ਰਾਹੀਂ ਕਣਕ ਦੀ ਬੀਜਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਫੇਸ ਸੀਡਰ ਨਾਲ ਬੀਜਾਈ ਕਰਨ ਨਾਲ ਜਿੱਥੇ ਝਾੜ ਵਿੱਚ ਵਾਧਾ ਹੋ ਰਿਹਾ ਹੈ ਉੱਥੇ ਹੀ ਖਰਚਾ ਵੀ ਬਹੁਤ ਘੱਟ ਹੋਇਆ ਹੈ। ਇਸ ਤੋਂ ਇਲਾਵਾ ਇਸ ਵਿਧੀ ਰਾਹੀਂ ਬੀਜਾਈ ਕਰਨ ਨਾਲ ਅੱਗ ਨਹੀਂ ਲਗਾਉਣ ਦੀ ਲੋੜ ਪੈਂਦੀ ਜਿਸ ਨਾਲ ਵਾਤਾਵਰਣ ਵੀ ਪ੍ਰਦੂਸ਼ਿਤ ਨਹੀਂ ਹੁੰਦਾ ਅਤੇ ਪਾਣੀ ਦੀ ਵਰਤੋਂ ਵੀ ਘੱਟ ਹੁੰਦੀ ਹੈ ਨਦੀਨ ਦੀ ਸਪ੍ਰੇਅ ਦੀ ਲੋੜ ਨਹੀਂ ਪੈਂਦੀ ਅਤੇ ਜ਼ਮੀਨ ਦੀ ਹਾਲਾਤਾਂ ਤੇ ਮਿੱਟੀ ਦੀ ਸਿਹਤ ਵਿੱਚ ਵੀ ਬਹੁਤ ਸੁਧਾਰ ਹੋਇਆ ਹੈ ਜਿਸ ਨਾਲ ਫਸਲ ਨੂੰ ਹੋਣ ਵਾਲੀਆ ਬੀਮਾਰੀਆਂ ਨਾਲ ਲੜਣ ਦੀ ਸ਼ਕਤੀ ਵਿੱਚ ਵਾਧਾ ਹੋਇਆ ਹੈ। 

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਖੇਤਾਂ ਵਿੱਚ ਹੋਣ ਕਾਰਨ ਨਦੀਨ ਨਾਂ ਉੱਗਣ ਕਾਰਨ ਨਦੀਨਨਾਸ਼ਕ ਦੀ ਵਰਤੋਂ ਨਹੀਂ ਗਈ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਫਸਲ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਈ ਜਿਸ ਕਾਰਨ ਕਿਸੇ ਵੀ ਉੱਲੀਨਾਸ਼ਕ ਦਾ ਛਿੜਕਾਅ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਵੀ ਇਹ ਵਿਧੀ ਅਪਨਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਸਦਕਾ ਸਰਫੇਸ ਸੀਡਰ ਤਕਨੀਕ ਦੀ ਸਫਲਤਾ ਨੂੰ ਵੇਖਦਿਆਂ ਭਵਿੱਖ ਵਿੱਚ ਹੋਰ ਪਿੰਡਾਂ ਦੇ ਕਿਸਾਨ ਵੀ ਇਸ ਤਕਨੀਕ ਨਾਲ ਕਣਕ ਦੀ ਬਿਜਾਈ ਕਰਨਗੇ।  

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਸਾਨ ਕੁਲਦੀਪ ਸਿੰਘ ਸ਼ੇਰਗਿੱਲ ਤੇ ਕਮਲਜੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਇਨ੍ਹਾਂ ਤੋਂ ਸੇਧ ਲੈ ਕੇ ਸਰਫੇਸ ਸੀਡਰ ਸਮੇਤ ਹੋਰ ਤਕਨੀਕਾਂ ਦਾ ਫਾਇਦਾ ਲੈਣਾ ਚਾਹੀਦਾ ਹੈ। ਸਰਫੇਸ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਨਾਲ ਨਦੀਨ ਨਾਸ਼ਕ ਦਵਾਈ ਦੇ ਛਿੜਕਾਅ ਦੀ ਵੀ ਜ਼ਰੂਰਤ ਨਹੀਂ ਪੈਂਦੀ ਅਤੇ ਪਾਣੀ ਵੀ ਘੱਟ ਲੱਗਦਾ ਹੈ ਕਿਉਂਕਿ ਖੇਤ ਵਿੱਚ ਪਈ ਪਰਾਲੀ ਖੇਤ ਵਿੱਚ ਢੱਕਣੇ (ਮਲਚਿੰਗ) ਦਾ ਕੰਮ ਕਰਦੀ ਹੈ। 

ਉਨ੍ਹਾਂ ਕਿਹਾ ਕਿ ਕਣਕ ਦੀ ਬਿਜਾਈ ਸਰਫੇਸ ਸੀਡਰ ਮਸ਼ੀਨ ਨਾਲ ਖੇਤ ਨੂੰ ਬਿਨਾਂ ਵਾਹਿਆਂ ਕਣਕ ਦੀ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਵਾਤਾਵਰਣ ਵੀ ਸ਼ੁੱਧ ਰਹਿੰਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜੇ ਮੌਕੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੌਕੇ ਡਾ. ਜੰਗੀਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪਰਾਲੀ ਤੇ ਫਸਲੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਤੋਂ ਮੁਕਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਲਗਾਤਾਰ ਕੈਂਪ ਲਗਾਤਾਰ ਲਗਾਏ ਜਾਂਦੇ ਹਨ। 

ਉਨ੍ਹਾਂ ਦੱਸਿਆ ਕਿ ਸਾਲ 2023 ਦੌਰਾਨ ਜ਼ਿਲਾ ਫਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਵੱਡੀ ਕਮੀ ਆਈ ਹੈ। ਡਾ. ਜਗਸੀਰ ਸਿੰਘ ਜ਼ਿਲ੍ਹਾ ਸਿਖਲਾਈ ਅਫ਼ਸਰ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਫ਼ਿਰੋਜ਼ਪੁਰ ਵੱਲੋਂ ਹਾਟ ਸਪਾਟ ਪਿੰਡਾਂ ਵਿੱਚ ਵਿਸ਼ੇਸ਼ ਕਿਸਾਨ ਜਾਗਰੁਕਤਾ ਕੈਂਪ ਲਗਾ ਕੇ ਪਰਾਲੀ ਨੂੰ ਅੱਗ ਨਾਂ ਲਗਾਉਣ ਅਤੇ ਸਰਫੇਸ ਸੀਡਰ ਅਪਨਾਉਣ ਲਈ ਪੇ੍ਰਿਤ ਕੀਤਾ ਜਾਂਦਾ ਹੈ। ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਜ਼ੀਰਾ ਸ. ਬਲਵਿੰਦਰ ਸਿੰਘ, ਏ.ਡੀ.ਓ. ਸ. ਜਸਪ੍ਰੀਤ ਸਿੰਘ ਅਤੇ ਸ੍ਰੀ ਅਮਿਤ ਪੁੰਜ ਸਮੇਤ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਤੇ ਪਿੰਡਾਂ ਦੇ ਕਿਸਾਨ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD