Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਸੋਸ਼ਲ ਮੀਡੀਆ ਉੱਤੇ ਜਾਣਕਾਰੀਆਂ ਸਾਂਝੀਆਂ ਕਰਨ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਨੂੰ ਰਾਸ਼ਟਰੀ ਪੱਧਰ 'ਤੇ ਦੂਜਾ ਸਥਾਨ: ਸਿਬਿਨ ਸੀ

ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ

Sibin C, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, The CEO Punjab, No Voter To Be Left Behind

Web Admin

Web Admin

5 Dariya News

ਚੰਡੀਗੜ੍ਹ , 12 Apr 2024

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ 'ਤੇ ਪੰਜਾਬ ਦੂਜੇ ਸਥਾਨ 'ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ 'ਤੇ ਹੈ।

ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦੁਆਰਾ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਸਮੇਂ-ਸਮੇਂ ਉੱਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਤੇ ਅੱਪਡੇਟ ਸਾਂਝੇ ਕੀਤੇ ਜਾਂਦੇ ਹਨ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ। ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। 

ਉਨ੍ਹਾਂ ਅੱਗੇ ਦੱਸਿਆ ਕਿ ਦਰਸ਼ਕਾਂ ਨੂੰ ਇਸ ਪੋਡਕਾਸਟ ਰਾਹੀਂ ਮਾਹਰ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਇਕ ਜਾਗਰੂਕ ਵੋਟਰ ਬਣ ਕੇ ਆਪਣੀ ਵੋਟ ਦਾ ਸਹੀ ਇਸਤਮਾਲ ਕਰ ਸਕਣ।

Social Media Performance Metrics: Office Of Punjab Ceo Ranks 2nd Nationally: Sibin C

CEO office starts regular podcasts to disseminate Electoral Information

Chandigarh 

The office of Chief Electoral Officer (CEO) of Punjab, has achieved the second rank nationwide for active engagement on social media platforms and effective dissemination of crucial information to electors.Divulging the details, CEO Sibin C said that in the Social Media Index, Punjab clinched the second position, with Maharashtra leading, Karnataka securing third, Uttarakhand fourth, and Uttar Pradesh fifth based on social media performance metrics.

Sibin C highlighted that the social media handles (Facebook, Instagram, X and Youtube) of the CEO office consistently update significant information on Lok Sabha Elections, elector-related details, Political Party guidelines and key directives from the Election Commission of India. Moreover, real-time updates on the status of complaints received via the C-Vigil application are shared on these platforms.

Additionally, the CEO office has initiated a regular podcast to provide essential insights into electoral processes to electors. This podcast endeavors to enhance voter awareness and engagement by delving into key aspects of the electoral process, such as voter registration, polling procedures and the importance of civic participation. Listeners can expect expert analysis and informative discussions to empower them as informed participants in the democratic process.

सोशल मीडिया पर जानकारी साझा करने में पंजाब के मुख्य चुनाव अधिकारी का कार्यालय राष्ट्रीय स्तर पर दूसरे स्थान पर: सिबिन सी

चुनाव से जुड़े विभिन्न पहलुओं को आसान भाषा में लोगों तक पहुंचाने के लिए पॉडकास्ट की भी शुरुआत

चंडीगढ़

पंजाब के मुख्य निर्वाचन अधिकारी कार्यालय ने सोशल मीडिया प्लेटफॉर्म पर सक्रिय भूमिका निभाने और मतदाताओं तक महत्वपूर्ण जानकारी प्रभावी ढंग से प्रसारित करने के लिए देश में दूसरा स्थान प्राप्त किया है। इस संबंध में जानकारी देते हुए मुख्य निर्वाचन अधिकारी सिबिन सी ने बताया कि सोशल मीडिया इंडेक्स मानदंड के आधार पर पंजाब दूसरे स्थान पर है, जबकि महाराष्ट्र पहले स्थान पर, कर्नाटक तीसरे स्थान पर, उत्तराखंड चौथे और उत्तर प्रदेश पांचवें स्थान पर है।

सिबिन सी ने कहा कि उनके कार्यालय के सोशल मीडिया हैंडल (फेसबुक, इंस्टाग्राम, एक्स और यूट्यूब) पर लगातार लोकसभा चुनाव से संबंधित महत्वपूर्ण जानकारी, चुनाव संबंधी विवरण, राजनीतिक दलों से संबंधित दिशानिर्देश और भारत के चुनाव आयोग के प्रमुख निर्देश अपडेट किए जाते हैं इससे लाखों सोशल मीडिया यूजर्स लाभ उठाते हैं।  इसके अलावा, सी-विजिल एप्लिकेशन के माध्यम से प्राप्त शिकायतों की स्थिति के बारे में अपडेट समय-समय पर विभिन्न सोशल मीडिया प्लेटफॉर्म पर साझा किए जाते हैं।

 मुख्य निर्वाचन अधिकारी ने आगे बताया कि उनके कार्यालय ने मतदाताओं को चुनावी प्रक्रियाओं के बारे में आवश्यक जानकारी प्रदान करने के लिए एक अनूठी पहल के रूप में नियमित पॉडकास्ट शुरू किया है। इसे मतदाता जागरूकता और सार्वजनिक भागीदारी को बढ़ाने के लिए चुनावी प्रक्रियाओं के प्रमुख पहलुओं, जैसे मतदाता पंजीकरण, मतदान प्रक्रियाओं और मतदान में नागरिक भागीदारी के महत्व को उजागर करने के लिए शुरु किया गया है।  

उन्होंने आगे कहा कि इस पॉडकास्ट के माध्यम से दर्शकों को विशेषज्ञ विश्लेषण और चर्चा-समृद्ध जानकारी प्रदान की जाएगी ताकि वे इस लोकतांत्रिक प्रक्रिया में एक जागरुक मतदाता बनकर अपने वोट का सही उपयोग कर सकें।

 

Tags: Sibin C , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , The CEO Punjab , No Voter To Be Left Behind

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD