Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਵਲ ਸਰਜਨ ਨੇ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ ਦੀ ਕੀਤੀ ਅਚਨਚੇਤ ਚੈਕਿੰਗ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 12 Apr 2024

Last updated on: Apr 12, 2024, 00:00 IST

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਅੱਜ ਹੈਲਥ ਐਂਡ ਵੈਲਨੈਸ ਸੈਂਟਰ ਚੁੰਨੀ ਕਲਾਂ  ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ ਇਸ ਮੌਕੇ ਤੇ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਸੈਂਟਰ ਵਿੱਚ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਜਾਣਕਾਰੀ ਹਾਸਿਲ ਕਰਕੇ ਸੰਤੁਸ਼ਟੀ ਪ੍ਰਗਟ ਕੀਤੀ। 

ਇਸ ਚੈਕਿੰਗ ਦੌਰਾਨ ਉਹਨਾਂ ਦਵਾਈਆਂ ਦਾ ਸਟਾਕ ਚੈੱਕ ਕੀਤਾ ਅਤੇ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਸੰਸਥਾ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਅੰਦਰੋਂ ਹੀ ਦੇਣੀਆਂ ਯਕੀਨੀ ਬਣਾਉਣ। ਉਹਨਾਂ ਸਟਾਫ ਨੂੰ ਇਹ ਵੀ ਹਦਾਇਤ ਕੀਤੀ ਕਿ ਸਿਹਤ ਸੈਂਟਰ ਦੇ ਅਪਹੁੰਚ ਏਰੀਏ ਵਿੱਚ ਆਊਟ ਰੀਚ ਕੈਂਪ ਲਗਾ ਕੇ ਬੱਚਿਆਂ ਦਾ ਟੀਕਾਕਰਨ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਨ  ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ , ਤਾਂ ਜੋ ਬੱਚਿਆਂ ਨੂੰ ਨਾਮੁਰਾਦ ਬਿਮਾਰੀਆਂ ਤੋਂ ਬਚਾਇਆ ਜਾ ਸਕੇ। 

ਉਹਨਾਂ ਕਿਹਾ ਕਿ ਉਹ ਸੈਂਟਰ ਨੂੰ ਅੰਦਰੋਂ ਅਤੇ ਬਾਹਰੋਂ ਸਾਫ ਸੁਥਰਾ ਰੱਖਣ, ਗਰਭਵਤੀ ਔਰਤਾਂ ਦਾ ਸੰਸਥਾਗਤ ਜਣੇਪਾ  ਕਰਾਉਣ ਲਈ ਉਹਨਾਂ ਨੂੰ ਪ੍ਰੇਰਿਤ ਕਰਨ , ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ  ਸੇਵਾਵਾਂ ਬਾਰੇ ਜਾਗਰੂਕ ਵੀ ਕਰਨ। ਉਹਨਾਂ ਇਹ ਵੀ ਕਿਹਾ ਕਿ ਜਚਾ ਬੱਚਾ ਦੀ ਮੌਤ ਦਰ ਨੂੰ ਘਟਾਉਣ ਵਿਚ ਯੋਗਦਾਨ ਪਾਉਣ ਲਈ ਘਰਾਂ ਵਿੱਚ ਜਣੇਪਾ ਨਾ ਹੋਣ ਦਿੱਤਾ ਜਾਵੇ ਜੇਕਰ ਕੋਈ ਦਾਈ ਘਰਾਂ ਵਿੱਚ ਜਣੇਪਾ ਕਰਦੀ ਹੈ ਤਾਂ ਉਹ ਉਨਾਂ ਦੇ ਧਿਆਨ ਵਿੱਚ ਲਿਆਉਣ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD